Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਡਿਪਟੀ ਕਮਿਸ਼ਨਰ ਵੱਲੋਂ ਕੇਸਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

PUNJAB NEWS EXPRESS | October 29, 2020 12:57 PM

ਤਰਨ ਤਾਰਨ: ਜ਼ਿਲ੍ਹੇ ਵਿੱਚ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਮੂਹ ਵਿਭਾਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਜ਼ਿਲੇ ਵਿਚ ਡੇਂਗੂ ਸਬੰਧੀ ਆ ਰਹੇ ਕੇਸਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ.ਡੀ.ਐੱਮ. ਤਰਨਤਾਰਨ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਪੱਟੀ ਰਾਜੇਸ਼ ਅਰੋੜਾ, ਐੱਸ.ਡੀ.ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ ਤੋਂ ਇਲਾਵਾ ਸਮੂਹ ਐੱਸ.ਐੱਮ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਤਰਨਤਾਰਨ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ ਸਮੂਹ ਵਿਭਾਗਾਂ ਵਲੋਂ ਸਾਂਝੇ ਤੌਰ 'ਤੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਿਹਤ ਵਿਭਾਗ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਆਦਿ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਪਲੇਟਲੈੱਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਡੇਂਗੂ ਦਾ ਕੋਈ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਲੋਕਾਂ ਨੂੰ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਉਸ ਇਲਾਕੇ ਵਿੱਚ ਸਪਰੇਅ ਅਤੇ ਫੌਗਿੰਗ ਕੀਤੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ