Thursday, April 25, 2024

Punjab

ਖੇਤੀ ਕਾਨੂੰਨ ਬਣਨ ਤੱਕ ਸੁਖਬੀਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਰੱਖਿਆ ਧੋਖੇ 'ਚ'

PUNJAB NEWS EXPRESS | October 29, 2020 01:05 PM

ਭਿੱਖੀਵਿੰਡ: ਹਲਕਾ ਖੇਮਕਰਨ ਦੇ ਸੀਨੀਅਰ ਕਾਂਗਰਸੀ ਆਗੂ ਤੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੂਰਜ ਉਦੇ ਸਿੰਘ ਨਾਰਲੀ ਅਤੇ ਸੀਨੀਅਰ ਕਾਂਗਰਸੀ ਆਗੂ 'ਤੇ ਡਾਇਰੈਕਟਰ ਪੀ.ਏ.ਡੀ.ਬੀ. ਰਾਜ ਕੁਮਾਰ ਹਾਂਡਾ ਅਲਗੋਂ ਕੋਠੀ ਨੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਸੂਬੇ 'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਾਲੇ ਸੁਪਨੇ ਵਿੱਚ ਹੈ ਕਿ ਅਗਲੀ ਸਰਕਾਰ ਉਨ੍ਹਾਂ ਦੀ ਬਣੇਗੀ, ਜਦੋਂ ਕਿ ਅਜਿਹਾ ਕੁਝ ਵੀ ਨਹੀਂ ਹੋਣ ਵਾਲਾ ਕਿਉਂਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਬਿੱਲ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਵੀ ਬਣ ਗਏ ਹਨ ਅਤੇ ਹੁਣ ਅਕਾਲੀਆਂ ਨੂੰ ਮੱਗਰਮੱਛ ਦੇ ਅੱਥਰੂ ਵਗਾਉਣ ਦੀ ਕੋਈ ਜ਼ਰੂਰਤ ਨਹੀਂ ਹੈ? ਕਿਉਂਕਿ ਬਿੱਲ ਪਾਸ ਹੋਣ ਤੋਂ ਲੈ ਕੇ ਕਾਨੂੰਨ ਬਣਨ ਤੱਕ ਉਹ ਸੰਸਦ ਵਿੱਚ ਹੀ ਸਨ ਅਤੇ ਉਨ੍ਹਾਂ ਨੇ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਧੋਖੇ ਵਿੱਚ ਰੱਖਿਆ। ਚੇਅਰਮੈਨ ਸੂਰਜ ਉਦੇ ਸਿੰਘ 'ਤੇ ਡਾਇਰੈਕਟਰ ਰਾਜ ਕੁਮਾਰ ਹਾਂਡਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਤਿੰਨ ਖੇਤੀ ਬਿੱਲਾਂ ਦਾ ਮੁਕਾਬਲਾ ਕਰਨ ਦੇ ਲਈ ਵਿਧਾਨਸਭਾ ਵਿੱਚ ਤਿੰਨ ਬਿੱਲ ਪਾਸ ਕਰਕੇ ਕਿਸਾਨਾਂ ਦੇ ਹਿੱਤਾਂ 'ਚ ਇੱਕ ਦਲੇਰਾਨਾ ਕਦਮ ਉਠਾਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ