Friday, April 26, 2024

Punjab

ਪੰਜਾਬ ਨੂੰ 'ਸਬਕ' ਸਿਖਾਉਣ ਵਾਲੀ ਸੋਚ ਨਾਲ ਕੰਮ ਕਰ ਰਹੀ ਹੈ ਕੇਂਦਰ ਸਰਕਾਰ : ਜਾਖੜ

PUNJAB NEWS EXPRESS | October 29, 2020 01:07 PM

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਪ੍ਰਤੀ ਅਪਨਾਏ ਜਾ ਰਹੇ ਵਤੀਰਾ ਦਾ ਤਿੱਖਾ ਵਿਰੋਧ ਕਰਦੇ ਕਿਹਾ ਕਿ ਪੰਜਾਬੀ ਲੋਕ, ਜੋ ਕਿ ਦੇਸ਼ ਦੀ ਖੜਕਭੁਜਾ ਬਣਨ ਦੇ ਨਾਲ-ਨਾਲ ਦੇਸ਼ ਵਾਸੀਆਂ ਦਾ ਪੇਟ ਭਰਦੇ ਆ ਰਹੇ ਹਨ, ਨੂੰ ਸਾਬਾਸ਼ ਦੇਣ ਦੀ ਥਾਂ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕੰਮ ਕਰ ਰਹੀ ਹੈ।
ਅੱਜ ਅਜਨਾਲਾ ਹਲਕੇ ਦੇ ਪਿੰਡ ਚਮਿਆਰੀ ਅਤੇ ਅਟਾਰੀ ਹਲਕੇ ਦੇ ਪਿੰਡ ਗੁਰੂਵਾਲੀ ਵਿਚ ਕਿਸਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਵੱਲੋਂ ਥੋਪੇ ਗਏ ਕਾਨੂੰਨ ਕੇਵਲ ਪੰਜਾਬ ਦੇ ਕਿਸਾਨਾਂ ਲਈ ਹੀ ਨਹੀਂ ਬਲਕਿ ਦੇਸ਼ ਦੀ ਕਿਰਸਾਨੀ ਲਈ ਘਾਤਕ ਹਨ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬਿਆਂ ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਬੇਜ਼ਮੀਨੇ ਕਰਕੇ ਉਨਾਂ ਦੀਆਂ ਜਮੀਨਾਂ ਖੋਹ ਕੇ ਵੱਡੇ ਘਰਾਣਿਆਂ ਨੂੰ ਦੇਣ ਦੀਆਂ ਸਾਜਿਸ਼ਾਂ ਰਚੀਆਂ ਗਈਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ੍ਰੀ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਫਤ ਕਰਦੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਕਦਮ ਚੁੱਕੇ ਹਨ, ਤਾਂ ਵੀ ਕੇਂਦਰ ਸਰਕਾਰ ਪੰਜਾਬ ਉਤੇ ਉਸੇ ਤਰਾਂ ਆਰਥਿਕ ਪਾਬੰਦੀਆਂ ਲਗਾ ਰਹੀ ਹੈ, ਜਿਵੇਂ ਕਿ ਅਮਰੀਕਾ ਆਪਣੇ ਵਿਰੋਧੀ ਦੇਸ਼ਾਂ ਕਿਊਬਾ, ਇਰਾਨ ਵਗੈਰਾ ਉਤੇ ਲਗਾਉਂਦਾ ਹੈ। ਉਨਾਂ ਕਿਹਾ ਕਿ ਪਹਿਲਾਂ ਜੀ. ਐਸ ਟੀ ਦਾ 9500 ਕਰੋੜ ਰੁਪਏ ਬਕਾਇਆ ਅਤੇ ਹੁਣ ਦਿਹਾਤੀ ਵਿਕਾਸ ਫੰਡ ਦਾ 1100 ਕਰੋੜ ਰੁਪਏ ਫੰਡ ਰੋਕ ਕੇ ਪੰਜਾਬ ਦੇ 'ਗੋਡੇ' ਲਵਾਉਣ ਵਾਲੀ ਚਾਲ ਚੱਲੀ ਜਾ ਰਹੀ ਹੈ, ਪਰ ਸਾਡੀ ਸਰਕਾਰ ਕਿਸਾਨ ਦੇ ਨਾਲ ਖੜੀ ਹੈ, ਚਾਹੇ ਇਸ ਲਈ ਕਿੰਨੀ ਵੀ ਵੱਡੀ ਕੀਮਤ ਕਿਉਂ ਨਾ ਚੁੱਕਾਉਣੀ ਪਵੇ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸੰਘਰਸ਼ ਤੋਂ ਲੈ ਕੇ ਹੁਣ ਤੱਕ ਦੁਸ਼ਮਣ ਤਾਕਤਾਂ ਨਾਲ ਲੋਹਾ ਲੈਂਦੇ ਆ ਰਹੇ ਪੰਜਾਬ ਦੇ ਜਵਾਨ ਨੂੰ ਚੀਨੀ ਸਰਹੱਦ ਉਤੇ ਦੁਸ਼ਮਣਾਂ ਦਾ ਸ਼ਿਕਾਰ ਬਣਨਾ ਪੈ ਰਿਹਾ ਹੈ ਅਤੇ ਇਥੇ ਉਸਦੇ ਮਾਪੇ ਦਿੱਲੀ ਦੀਆਂ ਘਾਤਕ ਨੀਤੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨਾਂ ਕਿਹਾ ਕਿ ਜਿੱਥੇ ਦੁਸ਼ਮਣ ਦੇਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਥਾਂ ਮੋਦੀ ਸਰਕਾਰ ਗੱਲਬਾਤ ਨਾਲ ਮਸਲੇ ਦਾ ਹੱਲ ਕਰਨ ਲਈ ਹਾੜੇ ਕੱਢ ਰਿਹਾ ਹੈ, ਉਥੇ ਆਪਣੇ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਰਾਜ਼ੀ ਨਹੀਂ ਅਤੇ ਉਨਾਂ ਦੀ  ਬਾਂਹ ਮਰੋੜੀ ਜਾ ਰਹੀ ਹੈ। ਉਨਾਂ ਕਿਹਾ ਕਿ ਜਿਹੜੀ ਮੋਦੀ ਸਰਕਾਰ ਥੋੜੇ ਦਿਨ ਪਹਿਲਾਂ ਆਰ. ਡੀ. ਐਫ ਅਤੇ ਹੋਰ ਫੰਡਾਂ ਵਿਚ ਨਵੇਂ ਕਾਨੂੰਨਾਂ ਨੂੰ ਕੋਈ ਰੁਕਾਵਟ ਨਹੀਂ ਸੀ ਦੱਸ ਰਹੀ ਉਸਦੇ ਇਹ ਵਾਅਦੇ ਫੰਡ ਰੋਕਣ ਨਾਲ ਜੁਮਲਾ ਬਣ ਗਏ ਹਨ, ਪਰ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਸਰਕਾਰਾਂ ਭਰੋਸੇ ਉਤੇ ਚੱਲਦੀਆਂ ਹਨ ਜੁਮਲਿਆਂ ਨਾਲ ਨਹੀਂ। ਸ. ਹਰਪ੍ਰਤਾਪ ਸਿੰਘ ਅਜਨਾਲਾ ਦੀ ਰਿਹਾਇਸ਼ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਜਾਖੜ ਨੇ ਖਦਸ਼ਾਂ ਪ੍ਰਗਟ ਕੀਤਾ ਕਿ ਕੇਂਦਰ ਦੀ ਸੋਚ ਦੱਸਦੀ ਹੈ ਕਿ ਇਹ ਸੰਘਰਸ਼ ਲੰਮਾ ਚੱਲੇਗਾ ਅਥੇ ਪੰਜਾਬੀਆਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਤਰਸੇਮ ਸਿੰਘ ਡੀਸੀ ਹਲਕਾ ਵਿਧਾਇਕ ਅਟਾਰੀ,  ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਜਿਲਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਦਿਨੇਸ਼ ਬੱਸੀ, ਅਕਾਸ਼ਦੀਪ ਸਿੰਘ ਮਜੀਠੀਆ, ਰਾਜਬੀਰ ਸ਼ਰਮਾ, ਜੁਗਰਾਜ ਸਿੰਘ, ਸ੍ਰੀ ਮੈਨੂਅਲ ਮਸੀਹ, ਮੈਡਮ ਜਤਿੰਦਰ ਸੋਨੀਆ, ਸਰਪੰਚ ਰਮਨਦੀਪ ਸਿੰਘ ਗ੍ਰੰਥਗੜ, ਚੇਅਰਮੈਨ ਗਰਵਿੰਦਰ ਸਿੰਘ, ਸਰਪੰਚ ਗੁਰਸ਼ਿੰਦਰ ਕਾਹਲੋਂ, ਸਰਪੰਚ ਬੰਟੀ ਕੱਲੇ ਮਾਹਲ, ਸਰਪੰਚ ਹਰਪ੍ਰੀਤ ਸਿੰਘ ਸਹਿੰਸਰਾ, ਪ੍ਰਧਾਨ ਸੁਰਜੀਤ ਸਿੰਘ ਗੰ੍ਰਥਗੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ ਸਰਪੰਚ ਅਤੇ ਕਿਸਾਨ ਹਾਜਰ ਸਨ

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ