Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ ਆਪਣੇ ਹੱਕਾਂ ਦੀ ਰਾਖੀ ਲਈ ਹਰੇਕ ਧੱਕੇਸ਼ਾਹੀ ਦਾ ਟਾਕਰਾ ਕਰੇਗਾ ਸੁਨੀਲ ਜਾਖੜ

PUNJAB NEWS EXPRESS | October 29, 2020 04:44 PM

ਗੁਰਦਾਸਪੁਰ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੋਚ ਨੂੰ ਪੂਰੇ ਮੁਲਕ ਲਈ ਘਾਤਕ ਦੱਸਦਿਆਂ ਕਿਹਾ ਹੈ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਨਾ ਕੇਵਲ ਕਿਸਾਨ ਬਲਕਿ ਸਮਾਜ ਦਾ ਹਰ ਵਰਗ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ। ਪਰ ਉਨਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਆਪਣੇ ਮੁਲਕ ਦੇ ਲੋਕਾਂ ਦੀ ਹੱਕਾਂ ਦੀ ਰਾਖੀ ਲਈ ਮੋਦੀ ਸਰਕਾਰ ਦੀ ਹਰ ਧੱਕੇਸਾਹੀ ਦਾ ਟਾਕਰਾ ਪੂਰੀ ਹਿੰਮਤ ਅਤੇ ਹੋਸ਼ ਨਾਲ ਕਰੇਗਾ।
ਅੱਜ ਗੁਰਦਾਸਪੁਰ ਵਿਚ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਕੀਤੀ ਕਿਸਾਨ ਜਾਗਰੂਕਤਾ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਹਨ ਅਤੇ ਇੰਨਾਂ ਖਿਲਾਫ ਸਾਡੀ ਲੜਾਈ ਲੰਬੀ ਚੱਲੇਗੀ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿਚ ਪੰਜਾਬ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। ਉਨਾਂ ਨੇ ਇਸ ਮੌਕੇ ਪੰਜਾਬੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ ਵੀ ਕਰੇਗਾ ਇਸ ਲਈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਿੱਢੇ ਇਸ ਸੰਘਰਸ਼ ਵਿਚ ਆਪਣਾ ਹੋਸ਼ ਨਹੀਂ ਗੁਆਉਣਾ ਅਤੇ ਪੂਰੀ ਸਮਝਦਾਰੀ ਨਾਲ ਆਪਣੀ ਲੜਾਈ ਲੜ ਕੇ ਜਿੱਤ ਦਰਜ ਕਰਨੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਦੇ ਇਹ ਕਾਨੂੰਨ ਕਿਸਾਨੀ ਦੇ ਵਜੂਦ ਲਈ ਵੱਡਾ ਖਤਰਾ ਹਨ ਪਰ ਇੰਨਾਂ ਦੇ ਅਸਿੱਧੇ ਤੌਰ ਤੇ ਅਸਰ ਸਮਾਜ ਦੇ ਹਰ ਵਰਗ ਤੇ ਪੈਣਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨ ਇੰਨਾਂ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਆਪਣੇ ਬਿੱਲ ਬਣਾਏ ਹਨ ਅਤੇ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਸ੍ਰੀ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪ੍ਰਚਾਰੇ ਜਾ ਰਹੇ ਝੂਠ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਕਿਸਾਨ ਤੇ ਤਾਂ ਪਹਿਲਾਂ ਵੀ ਆਪਣੀ ਫਸਲ ਕਿਤੇ ਵੀ ਵੇਚਣ ਤੇ ਕੋਈ ਰੋਕ ਨਹੀਂ ਸੀ। ਉਨਾਂ ਨੇ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਇਹ ਕਾਂਨੂੰਨ ਬਣਾ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨ ਦੀ ਲੁੱਟ ਕਰਨ ਦੀ ਖੁਲੀ ਛੂੱਟੀ ਦੇ ਦਿੱਤੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਖਦਸਾ ਸੀ ਉਸੇ ਤਹਿਤ ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿਹਾਤੀ ਵਿਕਾਸ ਫੰਡ ਤੋਂ ਮਿਲਦੇ 1050 ਕਰੋੜ ਰੁਪਏ ਰੋਕ ਕੇ ਆਪਣੀ ਮੰਨਸਾ ਸਿੱਧ ਕਰ ਦਿੱਤੀ ਹੈ ਕਿ ਭਾਜਪਾ ਸਰਕਾਰ ਪੰਜਾਬ ਦੀ ਆਰਥਿਕ ਨਾਕੇਬੰਦੀ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 9500 ਕਰੋੜ ਰੁਪਏ ਦਾ ਜੀਐਸਟੀ ਦਾ ਹਿੱਸਾ ਪੰਜਾਬ ਨੂੰ ਨਹੀਂ ਦਿੱਤਾ ਜਾ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਲ ਵਿਚ ਇਸ ਮਾੜੇ ਵਕਤ ਦੀ ਨੀਂਹ ਅਕਾਲੀ ਦਲ ਭਾਜਪਾ ਦੀ ਪਿੱਛਲੀ ਸਰਕਾਰ ਰੱਖ ਗਈ ਸੀ ਜਿਸ ਨੇ ਅਨਾਜ ਖਰੀਦ ਵਿਚ ਕੀਤੇ ਗੋਲਮਾਲ ਦੇ 31 ਹਜਾਰ ਕਰੋੜ ਨੂੰ ਪੰਜਾਬ ਸਿਰ ਕਰਜਾ ਮੰਨ ਲਿਆ ਸੀ ਅਤੇ ਪੰਜਾਬ ਇਸ ਕਰਜ ਦੀਆਂ ਅਗਲੇ 20 ਸਾਲ ਹਰ ਸਾਲ 3200 ਕਰੋੜ ਰੁਪਏ ਦੀ ਦਰ ਨਾਲ ਕਿਸਤਾਂ ਤਾਰੇਗਾ। ਇਸੇ ਕਾਰਨ ਮੋਦੀ ਸਰਕਾਰ ਨੇ ਇਸ ਤਰਾਂ ਦੇ ਕਾਨੂੰਨ ਲਿਆਂਦੇ ਹਨ। ਉਨਾਂ ਨੇ ਕਿਹਾ ਕਿ ਅਕਾਲੀ ਦਲ ਦੇ ਨੇਤਾ ਅਸਤੀਫਾ ਦੇਣ ਨੂੰ ਹੀ ਕੁਰਬਾਨੀ ਆਖ ਕੇ ਕੁਰਬਾਨੀ ਸ਼ਬਦ ਦੇ ਅਰਥਾਂ ਦਾ ਹੀ ਅਨਰਥ ਕਰ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਸ: ਬਰਿੰਦਰਮੀਤ ਸਿੰਘ ਪਾਹੜਾ, ਸ: ਬਲਵਿੰਦਰ ਸਿੰਘ ਲਾਡੀ, ਜ਼ਿਲਾ ਪ੍ਰਧਾਨ ਸ੍ਰੀ ਰੌਸ਼ਨ ਜੌਸਫ, ਪਠਾਨਕੋਟ ਦੇ ਜ਼ਿਲਾ ਪ੍ਰਧਾਨ ਸ੍ਰੀ ਸੰਜੀਵ ਬੈਂਸ, ਸਾਬਕਾ ਜ਼ਿਲਾ ਪ੍ਰਧਾਨ ਸ੍ਰੀ ਅਸ਼ੋਕ ਚੌਧਰੀ, ਗੁਰਦਾਸਪੁਰ ਪਲਾਨਿੰਗ ਬੋਰਡ ਦੇ ਚੇਅਰਮੈਨ ਡਾ: ਸਤਨਾਮ ਸਿੰਘ, ਪਠਾਨਕੋਟ ਜ਼ਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ੍ਰੀ ਅਨਿਲ ਮਹਾਜਨ ਨੇ ਵੀ ਸੰਬੋਧਨ ਕੀਤ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ