Thursday, April 25, 2024

Punjab

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 9 ਨਵੰਬਰ ਤੋਂ ਸ਼ੁਰੂ ਹੋਵੇਗਾ ਕੰਪਿਊਟਰ ਟਰੇਨਿੰਗ ਕੋਰਸ

PUNJAB NEWS EXPRESS | October 29, 2020 04:50 PM

ਪਟਿਆਲਾ:ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਪਟਿਆਲਾ ਵਿਖੇ 9 ਨਵੰਬਰ ਤੋਂ ਕੰਪਿਊਟਰ ਟਰੇਨਿੰਗ ਦੇ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸ. ਐਮ.ਐਸ. ਰੰਧਾਵਾ ਨੇ ਦੱਸਿਆ ਕਿ ਸੈਂਟਰ ਵਿਖੇ ਕੰਪਿਊਟਰ ਦੇ ਸ਼ਾਰਟ ਟਰਮ ਕੋਰਸ ਕਰਵਾਏ ਜਾਣਗੇ ਜਿਸ ਵਿੱਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ, ਤਿੰਨ ਮਹੀਨੇ ਦੇ ਸੀ ਤੇ ਸੀ ਪਲਸ ਪਲਸ ਦੇ ਪ੍ਰੋਗਰਾਮਿੰਗ ਕੋਰਸ ਤੇ ਐਚ.ਟੀ.ਐਮ.ਐਲ. ਅਤੇ ਵੈਬ ਡਿਜ਼ਾਇਨਿੰਗ ਦਾ ਚਾਰ ਮਹੀਨੇ ਦੇ ਕੋਰਸ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਤੋਂ ਇਨ੍ਹਾਂ ਕੋਰਸਾਂ ਲਈ ਘੱਟ ਫੀਸ ਲਈ ਜਾਵੇਗੀ ਅਤੇ ਆਮ ਵਿਦਿਆਰਥੀਆਂ ਵੀ ਇਹ ਕੋਰਸ ਕਰ ਸਕਦੇ ਹਨ ਪਰ ਫੀਸਾਂ 'ਚ ਕੋਈ ਰਿਆਇਤ ਨਹੀਂ ਹੋਵੇਗੀ।  ਉਨ੍ਹਾਂ ਦੱਸਿਆ ਇਨ੍ਹਾਂ ਕੋਰਸਾਂ 'ਚ ਸੀਟਾਂ ਸੀਮਤ ਹਨ ਤੇ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦੇ ਆਧਾਰ ਤੇ ਦਾਖਲਾ ਦਿੱਤਾ ਜਾਵੇਗਾ।
  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਕਲਾਸਾਂ ਦਾ ਸਮਾਂ 2 ਘੰਟੇ ਦਾ ਹੋਵੇਗਾ ਅਤੇ ਕਲਾਸਾਂ ਦੇ ਬੈਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰ:0175-2361188 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ