Tuesday, April 16, 2024

Punjab

ਹੁਨਰਮੰਦ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ-ਅਦਿੱਤਿਆ ਉੱਪਲ

PUNJAB NEWS EXPRESS | October 29, 2020 04:58 PM
 
ਨਵਾਂਸ਼ਹਿਰ:ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਵਿਚ ਬੇਰੋਜ਼ਗਾਰ ਹੁਨਰਮੰਦ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਸਵੈ-ਰੋਜ਼ਗਾਰ ਸਬੰਧੀ ਲੋਨ ਸਕੀਮਾਂ ਤਹਿਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕਾਂ ਦੇ ਡੀ. ਸੀ. ਓਜ਼ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਅਗਲੀ ਤਿਮਾਹੀ ਦੌਰਾਨ ਸਵੈ-ਰੋਜ਼ਗਾਰ ਸਬੰਧੀ ਲੋਨ ਸਕੀਮਾਂ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜ਼ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਲੀਡ ਬੈਂਕ ਮੈਨੇਜਰ ਅਤੇ ਸਮੂਹ ਬੈਂਕਾਂ ਦੇ ਡੀ. ਸੀ. ਓਜ਼ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੇ ਬੇਰੋਜ਼ਗਾਰ ਹੁਨਰਮੰਦ ਨੌਜਵਾਨਾਂ ਲਈ ਸਰਕਾਰ ਦੀਆਂ ਲੋਨ ਸਬੰਧੀ ਸਕੀਮਾਂ ਅਧੀਨ ਲੋਨ ਸਮੇਂ ਸਿਰ ਮਨਜ਼ੂਰ ਕੀਤੇ ਜਾਣ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਇਸ ਦੌਰਾਨ ਬੈਂਕਾਂ ਨੂੰ ਸਵੈ-ਰੋਜ਼ਗਾਰ ਲਈ ਲੋਨ ਦੇ ਮਿਲੇ ਟੀਚਿਆਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਬੈਂਕ ਅਧਿਕਾਰੀਆਂ ਨੂੰ ਮਿੱਥੇ ਸਮੇਂ ’ਤੇ ਇਹ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਬੈਂਕਾਂ ਦੇ ਡੀ. ਸੀ. ਓਜ਼ ਹਾਜ਼ਰ ਸਨ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ