Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ- ਸੰਸਦ ਮੈਂਬਰ ਮਨੀਸ਼ ਤਿਵਾੜੀ

PUNJAB NEWS EXPRESS | October 29, 2020 05:02 PM

ਐਸ.ਏ.ਐਸ.ਨਗਰ:ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਵਕਾਲਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਬਿਲਡਰਾਂ / ਡਿਵੈਲਪਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਜੋ ਨਾਗਰਿਕਾਂ ਨਾਲ ਧੋਖਾ ਕਰ ਰਹੇ ਹਨ।
ਸ੍ਰੀ ਤਿਵਾੜੀ ਨੇ ਕਿਹਾ, 'ਕਬਜ਼ਾ ਦੇਣ ਵਿੱਚ ਜਾਣ-ਬੁੱਝ ਕੇ ਦੇਰੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਰੀਅਲ ਅਸਟੇਟ ਗ੍ਰਾਹਕਾਂ ਨੂੰ ਨਾ ਸਿਰਫ਼ ਮਾਨਸਿਕ ਅਤੇ ਵਿੱਤੀ ਤੌਰ 'ਤੇ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਸਗੋਂ ਉਨ੍ਹਾਂ ਦੇ ‘ਜੀਵਨ ਅਤੇ ਰੋਜ਼ੀ-ਰੋਟੀ ਦੇ ਅਧਿਕਾਰ’ ਦੀ ਉਲੰਘਣਾ ਵੀ ਹੁੰਦੀ ਹੈ।' ਉਨ੍ਹਾਂ ਨੇ ਧੋਖਾ ਕਰ ਰਹੇ ਬਿਲਡਰਾਂ /ਕਾਲੋਨੀਆਂ ਵਾਲਿਆਂ ‘ਤੇ ਭਾਰੀ ਜ਼ੁਰਮਾਨੇ, ਲਾਇਸੈਂਸ ਰੱਦ ਕਰਨ ਅਤੇ ਅਪਰਾਧਿਕ ਕਾਰਵਾਈ ਕਰਨ ਦਾ ਸੁਝਾਅ ਦਿੱਤਾ।
ਉਹਨਾਂ ਅਧਿਕਾਰੀਆਂ ਨੂੰ ਇੱਕ ਅਜਿਹਾ "ਮਾਡਲ ਬਿਲਡਰ ਬਾਇਅਰ ਐਗਰੀਮੈਂਟ" ਲਿਆਉਣ ਲਈ ਸੁਝਾਅ ਵੀ ਦਿੱਤਾ ਜਿਸ ਵਿੱਚ ਜੁਰਮਾਨੇ ਦੀ ਧਾਰਾ ਨੂੰ ਉਚਿਤ ਢੰਗ ਨਾਲ ਸ਼ਾਮਲ ਕੀਤਾ ਗਿਆ ਹੋਵੇ। ਸ੍ਰੀ ਤਿਵਾੜੀ ਨੇ ਕਿਹਾ, “ਆਮ ਤੌਰ 'ਤੇ ਸਮਝੌਤੇ ਬਿਲਡਰਾਂ ਦੇ ਹੱਕ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ।”
ਮੌਜੂਦਾ ਸਮੇਂ ਵਿੱਚ  ਰੀਅਲ ਅਸਟੇਟ ਉਦਯੋਗ ਦੇਸ਼ ਭਰ ਵਿਚ ਸਭ ਤੋਂ ਵੱਧ ਪ੍ਰਫੁੱਲਤ ਹੋ ਰਿਹਾ ਹੈ। ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਮੰਗ ਨਿਰੰਤਰ ਵੱਧ ਰਹੀ ਹੈ ਅਤੇ ਇਸ ਤਰ੍ਹਾਂ ਬਿਲਡਰਾਂ ਅਤੇ ਡਿਵੈਲਪਰਾਂ ਦੀ ਗਿਣਤੀ ਵੀ ਵੱਧ ਰਹੀ ਹੈ ਜੋ ਸੰਭਾਵਿਤ ਖਰੀਦਦਾਰਾਂ ਨੂੰ ਆਕਰਸ਼ਿਤ ਕਰਨ ਲਈ ਵਿਸ਼ੇਸ਼ ਸੁਵਿਧਾਵਾਂ ਦੇ ਵਾਅਦੇ ਕਰਦੇ ਹਨ। ਪਰ ਕਈ ਮਾਮਲਿਆਂ ਵਿੱਚ ਉਹ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰਦੇ।
ਸੰਸਦ ਮੈਂਬਰ ਨੇ ਕਿਹਾ ਕਿ ਨਿਰਧਾਰਤ ਸਮਾਂ ਅਵਧੀ ਦੇ ਅੰਦਰ ਪ੍ਰਾਜੈਕਟ ਮੁਕੰਮਲ ਨਾ ਕਰਨ ਵਿੱਚ ਅਸਫ਼ਲ ਰਹਿਣ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਬਿਜਲੀ, ਪਾਣੀ ਦੀ ਸਪਲਾਈ ਆਦਿ ਵਿੱਚ ਕਮੀ, ਸੇਵਾਵਾਂ ਦੀ ਘਾਟ, ਅਢੁਕਵੀਆਂ ਸਹੂਲਤਾਂ, ਛੱਤ ਦੀ ਲੀਕੇਜ, ਸਹੀ ਢੰਗ ਨਾਲ ਨਿਕਾਸੀ ਨਾ ਕਰਨ, ਅਧੂਰਾ ਫਾਈਰ ਸੇਫਟੀ ਸਿਸਟਮ, ਬਿਜਲੀ ਦੀਆਂ ਤਾਰਾਂ ਦੀ ਘਟੀਆ ਕੁਆਲਟੀ, ਪਾਣੀ ਦੀ ਵਿਵਸਥਾ, ਰਿਹਾਇਸ਼ ਸਬੰਧੀ ਸਰਟੀਫਿਕੇਟ ਮੁਹੱਈਆ ਨਾ ਕਰਾਉਣ ਬਾਰੇ ਪ੍ਰਮੋਟਰਾਂ / ਬਿਲਡਰਾਂ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲਦੀਆਂ ਹਨ, ਜਿਸ ਨਾਲ ਬਿਲਡਰਾਂ ਅਤੇ ਖਰੀਦਦਾਰਾਂ ਵਿਚਾਲੇ ਟਕਰਾਅ ਪੈਦਾ ਹੁੰਦਾ ਹੈ ਜਿਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਲਡਰਾਂ ਖ਼ਿਲਾਫ਼ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਕਮੇਟੀ ਗਠਿਤ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖਰੀਦਦਾਰਾਂ ਦੇ ਵਿੱਤੀ ਨੁਕਸਾਨ ਤੇ ਮਾਨਸਿਕ ਪ੍ਰੇਸ਼ਾਨੀ ਨੂੰ ਘਟਾਉਣ ਲਈ ਅਤੇ ਬਿਲਡਰਾਂ ਅਤੇ ਰੀਅਲ ਅਸਟੇਟ ਡਿਵੈਲਪਰਾਂ ਦੇ ਅਣਉਚਿਤ ਅਮਲਾਂ ਨੂੰ ਠੱਲ ਪਾਉਣ ਲਈ ਗਮਾਡਾ ਨੂੰ ਉਚਿਤ ਉਪਾਵਾਂ ਨਾਲ ਅੱਗੇ ਆਉਣਾ ਚਾਹੀਦਾ ਹੈ।
ਸ੍ਰੀ ਮਨੀਸ਼ ਤਿਵਾੜੀ ਨੇ ਮੋਹਾਲੀ ਦੇ ਪੁੱਡਾ ਭਵਨ ਵਿਖੇ ਗਮਾਡਾ ਵੱਲੋਂ ਕੀਤੀਆਂ ਗਤੀਵਿਧੀਆਂ ਬਾਰੇ ਜਾਣੂ ਹੋਣ ਲਈ ਅਧਿਕਾਰੀਆਂ ਨਾਲ ਮੀਟਿੰਗ ਅਤੇ ਗੱਲਬਾਤ ਕੀਤੀ। ਉਨ੍ਹਾਂ ਨਾਲ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਿੰਦਰ ਪਾਲ ਸਿੰਘ ਪਾਲੀ ਅਤੇ ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ ਵੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ