Thursday, November 05, 2026
ਤਾਜਾ ਖਬਰਾਂ
• ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ • ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ • ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ • ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ • ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ • ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ

Punjab

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

PUNJAB NEWS EXPRESS | October 29, 2020 05:13 PM
 
ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਤਹਿਤ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ।
 
ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਖ਼ਾਲੀ ਆਸਾਮੀਆਂ ਦੀ ਅਗਲੀ ਭਰਤੀ ਪ੍ਰਕਿਰਿਆ ਵਿੱਚ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਪੱਤਰ ਵਿੱਚ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਦੀ ਕਾਪੀ ਵੀ ਭੇਜੀ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਿੰਗਕ ਬਰਾਬਰੀ ਵਾਲਾ ਮਾਹੌਲ ਸਿਰਜਣ ਅਤੇ ਔਰਤਾਂ ਲਈ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਕਰਨ ਲਈ ਉਨ੍ਹਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਫ਼ੈਸਲਾ ਹੈ। ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਨਾਲ ਸਾਰੀਆਂ ਸਰਕਾਰੀ, ਬੋਰਡਾਂ ਤੇ ਕਾਰਪੋਰੇਸ਼ਨਾਂ ਦੀਆਂ ਗਰੁੱਪ ਏ, ਬੀ, ਸੀ ਤੇ ਡੀ ਦੀਆਂ ਆਸਾਮੀਆਂ ਦੀ ਸਿੱਧੀ ਭਰਤੀ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ

ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ

ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ

ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ

ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ

ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ

AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ