Friday, April 26, 2024

Punjab

ਨਾਰਦਨ ਰੇਲਵੇ ਮੈਨਜ਼ ਯੂਨੀਅਨ ਵੱਲੋਂ ਜਗਦੀਪ ਸਿੰਘ ਨੂੰ ਉੱਤਰੀ ਜੋਨ ਦੀ ਕੈਮਪੇਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ

PUNJAB NEWS EXPRESS | October 30, 2020 02:06 PM

 ਅੰਬਾਲਾ : ਅੱਜ ਨਾਰਦਨ ਰੇਲਵੇ ਮੈਨਜ਼ ਯੂਨੀਅਨ ਨਵੀਂ ਦਿੱਲੀ ਵੱਲੋਂ ਇਕ ਸੂਚੀ ਜਾਰੀ ਕੀਤੀ ਗਈ ਜਿਸ ਵਿੱਚ ਜਗਦੀਪ ਸਿੰਘ ਨੂੰ ਉੱਤਰੀ ਜੋਨ ਦੀ ਕੈਮਪੇਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।ਆਉਣ ਵਾਲੇ ਕੁਝ ਦਿਨਾਂ ਵਿੱਚ ਭਾਰਤੀ ਰੇਲਵੇ ਦੀਆ ਯੂਨੀਅਨਾਂ ਦੀ ਮਾਨਤਾ ਨੂੰ ਲੈ ਕੇ ਚੋਣਾਂ ਹੋਣ ਜਾ ਰਹੀਆ ਹਨ।ਇਥੇ ਦਸੱਣਯੋਗ ਹੈ ਕਿ ਜਗਦੀਪ ਸਿੰਘ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਹੈ ਅਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਅੰਬਾਲਾ ਡਿਵੀਜ਼ਨ ਦੇ ਯੂਥ ਵਿੰਗ ਦਾ ਪ੍ਰਧਾਨ ਤੇ ਸਹਾਇਕ ਡਿਵੀਜ਼ਨਲ  ਸਕੱਤਰ ਦੇ ਅਹੁਦੇ ਤੇ ਕੰਮ ਕਰ ਰਿਹਾ ਹੈ।ਇਸ ਸੰਬਧੀ ਨਾਰਦਨ ਰੇਲਵੇ ਮੈਨਜ਼ ਯੂਨੀਅਨ ਅੰਬਾਲਾ ਡਿਵੀਜ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਜਗਦੀਪ ਸਿੰਘ ਨੇ ਦੱਸਿਆ ਕਿ ਜੋ ਮੈਨੂੰ ਮਾਣ  ਨਾਰਦਨ ਰੇਲਵੇ ਮੈਨਜ਼ ਯੂਨੀਅਨ ਵੱਲੋਂ ਦਿੱਤਾ ਗਿਆ ਹੈ ਮੈਂ ਹਮੇਸ਼ਾਂ ਸੰਗਠਨ ਦਾ ਧੰਨਵਾਦੀ ਹਾਂ। ਮੈਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੇ ਜਰਨਲ ਸੱਕਤਰ ਸ਼ਿਵ ਗੋਪਾਲ ਮਿਸ਼ਰਾ, ਅੰਬਾਲਾ ਡਿਵੀਜ਼ਨ ਦੇ ਡਿਵੀਜ਼ਨਲ ਸਕੱਤਰ ਚਰਨਜੀਤ ਸਿੰਘ ਬਾਜਵਾ, ਡਿਵੀਜ਼ਨ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਸਾਰੇ ਬ੍ਰਾਂਚਾਂ ਦੇ ਪ੍ਰਧਾਨ , ਸਕੱਤਰਾਂ ਦਾ ਧੰਨਵਾਦ ਕਰਦਾ ਹਾਂ ਜਿਹਨਾਂ ਨੇ ਮੈਨੂੰ ਸੰਗਠਨ ਦੀ ਅਹਿਮ ਜਿੰਮੇਵਾਰੀ ਦਿੱਤੀ ਹੈ।ਜੋ ਜਿੰਮੇਵਾਰੀ  ਮੈਨੂੰ ਪਾਰਟੀ ਵਲੋਂ ਦਿੱਤੀ ਗਈ ਹੈ ਮੈਂ ਆਉਣ ਵਾਲੀਆਂ ਚੋਣਾਂ ਵਿਚ ਪੂਰੀ ਤਨਦੇਹੀ ਨਾਲ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਾਂਗਾ। ਇਸ ਮੌਕੇ ਸਰਹਿੰਦ ਬ੍ਰਾਂਚ ਦੇ ਪ੍ਰਧਾਨ ਜਸਮੇਰ ਸਿੰਘ, ਸਹਾਇਕ ਸਕੱਤਰ ਤਾਰਾ ਨੰਦ ਝਾਂਅ, ਰਾਮ ਸਲੇਸ਼ ਮਾਂਝੀ, ਭਰਤ ਲਾਲ ਮੀਨਾ , ਸੰਦੀਪ ਸਿੰਘ , ਮਹਿੰਦਰ ਪਾਸਵਾਨ, ਰਿਸ਼ੀਪਾਲ , ਸੱਤ ਨਰਾਇਣ, ਉਪਿੰਦਰ ਕੁਮਾਰ, ਜਸਪਾਲ ਸਿੰਘ, ਬਿੱਟਨ ਦੇਵੀ  ਅਤੇ ਹੋਰ ਕਰਮਚਾਰੀਆਂ ਨੇ ਵਧਾਈ ਦਿੱਤੀ।
   

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ