Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ 'ਚ ਭਰਤੀ ਲਈ ਸਿਖਲਾਈ ਕੋਰਸ 9 ਨਵੰਬਰ ਤੋਂ ਹੋਵੇਗਾ ਸ਼ੁਰੂ

PUNJAB NEWS EXPRESS | October 30, 2020 03:01 PM

ਪਟਿਆਲਾ:ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ 'ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੋਰਸ 9 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿੱਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ  ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ 'ਤੇ ਭਰਤੀ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਾਈ ਜਾਵੇਗੀ। ਉਨ੍ਹਾਂ ਭਰਤੀ ਲਈ ਸਰੀਰਕ ਮਾਪਦੰਡਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫੌਜ 'ਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17 ਸਾਲ ਛੇ ਮਹੀਨੇ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ, 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ 'ਚ 45 ਫ਼ੀਸਦੀ ਅੰਕ ਨਾਲ ਅਤੇ ਹਰੇਕ ਵਿਸੇ 'ਚੋਂ 33 ਫ਼ੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ. ਦੀ ਭਰਤੀ ਲਈ ਉਮੀਦਵਾਰ ਦੀ ਉਮਰ 17 ਸਾਲ ਛੇ ਮਹੀਨੇ ਤੋਂ 23 ਸਾਲ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਬਾਰਵੀਂ ਕਲਾਸ 60 ਫ਼ੀਸਦੀ ਅੰਕਾਂ ਨਾਲ ਅਤੇ ਹਰੇਕ ਵਿਸ਼ੇ 'ਚੋ 50 ਫ਼ੀਸਦੀ ਅੰਕਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਊਂਟਿੰਗ/ਬੂਕ ਕੀਪਿੰਗ ਵਿਸ਼ਿਆਂ 'ਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ. ਜਾਤੀ ਦੇ ਉਮੀਦਵਾਰ ਆਪਣਾ ਜਾਤੀ ਸਰਟੀਫਿਕੇਟ ਨਾਲ ਲੈਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਨੇੜੇ ਰੇਲਵੇ ਸਟੇਸ਼ਨ ਵਿਖੇ ਆਪਣੇ ਨਾਮ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰ 'ਚ ਸਿਖਲਾਈ ਲਈ ਇਕ ਆਲ ਵੈਦਰ ਟਰੈਕ ਅਤੇ ਟਰੇਨਿੰਗ ਦਾ ਜ਼ਰੂਰੀ ਸਾਜੋ ਸਮਾਨ ਉਪਲਬਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 0175-2361188, 7888343525 'ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ