Friday, April 26, 2024

Punjab

ਪਟਿਆਲਾ ਪੁਲਿਸ ਦੇ 273 ਹੋਰ ਪੁਲਿਸ ਮੁਲਾਜ਼ਮਾਂ ਦੇ ਥਾਣਿਆਂ 'ਚ ਕੀਤੇ ਗਏ ਤਬਾਦਲੇ

PUNJAB NEWS EXPRESS | October 30, 2020 03:02 PM

ਪਟਿਆਲਾ:ਪਟਿਆਲਾ ਦੇ ਐਸ.ਐਸ.ਪੀ ਸ੍ਰੀ ਵਿਕਰਮ ਜੀਤ ਦੁੱਗਲ ਨੇ ਜ਼ਿਲ੍ਹਾ ਪੁਲਿਸ ਦੇਕੰਮਕਾਜ ਵਿੱਚ ਹੋਰ ਤੇਜੀ ਤੇ ਪਾਰਦਰਸ਼ਤਾ ਲਿਆਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਥਾਣਿਆਂ ਦੇ ਕੰਮ ਕਾਜ ਤੋਂ ਜਾਣੂ ਕਰਵਾਉਣ ਲਈ 273 ਹੋਰ ਪੁਲਿਸ ਮੁਲਾਜ਼ਮਾਂ ਦੀਆਂ ਜ਼ਿਲ੍ਹੇ ਦੇ ਥਾਣਿਆਂ ਤੇ ਚੌਕੀਆਂ 'ਚ ਬਦਲੀਆਂ ਕੀਤੀਆਂ ਹਨ।
ਐਸ.ਐਸ.ਪੀ. ਸ੍ਰੀ ਦੁੱਗਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਨਿਰਦੇਸਾਂ ਅਨੁਸਾਰ 1 ਜਨਵਰੀ 2008 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਜਿਹੜੇ ਹਾਲੇ ਤੱਕ 5 ਸਾਲ ਦੇ ਅਰਸੇ ਤੱਕ ਥਾਣਿਆਂ 'ਚ ਤਾਇਨਾਤ ਨਹੀਂ ਰਹੇ ਹਨ, ਅਜਿਹੇ 273 ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ 'ਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਤਬਦੀਲ ਕੀਤੇ ਮੁਲਾਜ਼ਮਾਂ 'ਚ 12 ਐਨ.ਜੀ.ਓ ਅਤੇ 261 ਓ.ਆਰਜ਼ ਸ਼ਾਮਲ ਹਨ, ਜੋ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਚੌਕੀਆਂ ਵਿੱਚ ਹੁਣ ਸੇਵਾਵਾਂ ਦੇਣਗੇ। ਇਸ ਤੋਂ ਪਹਿਲਾਂ ਵੀ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ 'ਤੇ 133 ਪੁਲਿਸ ਮੁਲਾਜ਼ਮਾਂ ਦੇ ਥਾਣਿਆਂ 'ਚ ਤਬਾਦਲੇ ਕੀਤੇ ਗਏ ਹਨ, ਜਿਸ ਤਹਿਤ ਹੁਣ ਤੱਕ 406 ਮੁਲਾਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਥਾਣਿਆਂ ਤੇ ਚੌਕੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਐਸ.ਐਸ.ਪੀ. ਸ੍ਰੀ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਕੋਰੋਨਾ ਮਾਹਮਾਰੀ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਦਿਨ-ਰਾਤ ਨਿਭਾਉਂਦਿਆਂ ਜ਼ਿਲ੍ਹੇ ਨੂੰ ਜ਼ੁਰਮ ਮੁਕਤ ਰੱਖਣ ਲਈ ਵੀ ਆਪਣੀ ਵਚਨਬੱਧਤਾ ਨਿਭਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ