Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ 'ਪੰਜਾਬ ਜੌਬ ਹੈਲਪਲਾਈਨ' ਸਥਾਪਤ ਕਰੇਗਾ: ਚੰਨੀ

PUNJAB NEWS EXPRESS | October 30, 2020 03:33 PM
 
ਚੰਡੀਗੜ੍ਹ:ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸੁਵਿਧਾ ਅਨੁਸਾਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਸਵਾਲਾਂ/ਕਾਲਾਂ ਦਾ ਜਵਾਬ ਦੇਣਗੇ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 25 ਸੀਟਾਂ ਵਾਲਾ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜੋ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਕੰਮ ਵਾਲੇ ਦਿਨਾਂ ਵਿੱਚ ਸੇਵਾਵਾਂ ਪ੍ਰਦਾਨ ਕਰਨਗੇ।
ਮੰਤਰੀ ਨੇ ਕਿਹਾ ਕਿ ਨੌਕਰੀ ਦੀ ਭਾਲ ਕਰਨ ਵਾਲਿਆਂ ਨੂੰ pgrkam.com 'ਤੇ ਰਜਿਸਟਰ ਕਰਨ ਅਤੇ ਪ੍ਰੋਫਾਈਲ ਅਪਡੇਟ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ, ਜਿਸ ਨਾਲ ਉਹ ਦੇਸ਼ ਭਰ ਵਿੱਚ ਉਪਲਬਧ ਅਸਾਮੀਆਂ ਤੱਕ ਪਹੁੰਚ ਬਣਾ ਸਕਣਗੇ। ਉਨ੍ਹਾਂ ਦੇ ਰੁਜ਼ਗਾਰ ਸੰਬੰਧੀ ਸਵਾਲਾਂ ਜਿਵੇਂ ਹੁਨਰ ਵਿਕਾਸ ਲਈ ਉਪਲਬਧ ਸਰਕਾਰੀ ਯੋਜਨਾਵਾਂ, ਸਵੈ ਰੁਜ਼ਗਾਰ ਲਈ ਕਰਜ਼ੇ, ਆਦਿ ਨੂੰ ਵੀ ਹੈਲਪਲਾਈਨ ਰਾਹੀਂ ਹੱਲ ਕੀਤਾ ਜਾਵੇਗਾ। ਨੌਕਰੀ ਦੀ ਭਾਲ ਕਰਨ ਵਾਲੇ ਉਹਨਾਂ ਵੱਖ-ਵੱਖ ਪਹਿਲਕਦਮੀਆਂ ਅਤੇ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ ਜੋ ਕਿ ਵਿਭਾਗ ਵਲੋਂ ਕਾਲਿੰਗ/ਮੈਸੇਜਿੰਗ ਰਾਹੀਂ ਚਲਾਈਆਂ ਜਾ ਰਹੀਆਂ ਹਨ।
ਰੋਜ਼ਗਾਰ ਉੱਤਪਤੀ ਮੰਤਰੀ ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਕਾਲ ਸੈਂਟਰ ਰਾਹੀਂ ਮਾਲਕਾਂ ਨੂੰ ਵੀ ਸਹੂਲਤ ਦਿੱਤੀ ਜਾਏਗੀ, ਜਿਸ ਰਾਹੀਂ ਉਹ ਫੋਨ ਕਰਕੇ pgrkam.com ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹ ਆਪਣੀ ਜ਼ਰੂਰਤ ਅਨੁਸਾਰ ਕਰਮਚਾਰੀਆਂ ਦੀ ਮੰਗ ਰੱਖ ਸਕਦੇ ਹਨ, ਜਿਸ ਤੋਂ ਬਾਅਦ ਵਿਭਾਗ ਯੋਗਤਾਵਾਂ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ ਦਾ ਪ੍ਰਬੰਧ ਕਰੇਗਾ।
ਰੋਜ਼ਗਾਰ ਉੱਤਪਤੀ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਪਹਿਲਾਂ ਹੀ ਵੈੱਬ-ਅਧਾਰਤ ਪੋਰਟਲ www.pgrkam.com ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਹੁਣ ਮੋਬਾਈਲ ਐਪ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਇਸ ਹੈਲਪਲਾਈਨ ਨਾਲ ਜਿਹਨਾਂ ਉਮੀਦਵਾਰਾਂ ਦੀ ਤਕਨਾਲੋਜੀ ਤੱਕ ਪਹੁੰਚ ਨਹੀਂ ਹੈ ਉਹ ਸਿੱਧੇ ਕਾਲ ਆਪਰੇਟਰ ਨਾਲ ਗੱਲ ਕਰ ਸਕਣਗੇ ਅਤੇ ਸੇਵਾਵਾਂ ਹਾਸਲ ਕਰ ਸਕਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ