Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਮੌਕੇ ਅੱਜ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਹੋਣਗੇ ਵਰਚੂਅਲ ਸਮਾਗਮ

PUNJAB NEWS EXPRESS | October 30, 2020 03:56 PM
ਨਵਾਂਸ਼ਹਿਰ:ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਭਲਕੇ 31 ਅਕਤੂਬਰ ਨੂੰ ਸੂਬੇ ਭਰ ਵਿਚ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਰਾਮਤੀਰਥ ਵਿਖੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਦੌਰਾਨ ਸੂਬੇ ਭਰ ਵਿਚ ਆਨਲਾਈਨ ਵਰਚੂਅਲ ਸਮਾਗਮ ਕਰਵਾਏ ਜਾਣਗੇ ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸ਼ੁੱਭ ਦਿਹਾੜੇ ਦੀ ਵਧਾਈ ਦੇਣਗੇ ਅਤੇ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨਾਂ ਦੱਸਿਆ ਕਿ ਇਸ ਸ਼ੁੱਭ ਦਿਹਾੜੇ ’ਤੇ 31 ਅਕਤੂਬਰ ਨੂੰ ਸਵੇਰੇ 11.45 ਵਜੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਵੱਖ-ਵੱਖ ਥਾਵਾਂ ’ਤੇ ਇਸ ਸ਼ੁੱਭ ਦਿਹਾੜੇ ’ਤੇ ਵਰਚੂਅਲ ਸਮਾਗਮ ਕਰਵਾਏ ਜਾਣਗੇ। 
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਵਿਖੇ ਇਹ ਸਮਾਗਮ ਪੰਜ ਥਾਵਾਂ ’ਤੇ ਮਿਊਂਸਪਲ ਦਫ਼ਤਰ ਦੇ ਨਜ਼ਦੀਕ, ਵਾਲਮੀਕਿ ਮੁਹੱਲਾ, ਸਲੋਹ ਚੌਕ, ਰੇਲਵੇ ਸਟੇਸ਼ਨ ਅਤੇ ਟਾਹਲੀ ਸਾਹਿਬ ਗੁਰਦੁਆਰਾ ਗੜਸ਼ੰਕਰ ਰੋਡ ’ਤੇ ਕਰਵਾਏ ਜਾਣਗੇ। ਇਸੇ ਤਰਾਂ ਨਗਰ ਕੌਂਸਲ ਬੰਗਾ ਵਿਖੇ ਬੱਸ ਸਟੈਂਡ ਨਜ਼ਦੀਕ ਵਾਲਮੀਕਿ ਮੰਦਰ, ਨਗਰ ਕੌਂਸਲ ਬਲਾਚੌਰ ਵਿਖੇ ਮਹਾਰਿਸ਼ੀ ਵਾਲਮੀਕਿ ਮੰਦਰ ਵਾਰਡ ਨੰ: 11 ਅਤੇ ਨਗਰ ਕੌਂਸਲ ਰਾਹੋਂ ਵਿਖੇ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਆਰਨਹਾਲੀ ਵਿਖੇ ਵਰਚੂਅਲ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 
ਉਨਾਂ ਦੱਸਿਆ ਕਿ ਬਲਾਕ ਸੜੋਆ ਵਿਖੇ ਇਹ ਸਮਾਗਮ ਪਿੰਡ ਸੜੋਆ, ਚੰਦਿਆਣੀ ਖੁਰਦ ਅਤੇ ਸਾਹਿਬਾ, ਬਲਾਕ ਬੰਗਾ ਵਿਚ ਪਿੰਡ ਬਹਿਰਾਮ, ਹੀਓ ਅਤੇ ਮਾਹਿਲ ਗਹਿਲਾ, ਬਲਾਕ ਬਲਾਚੌਰ ਵਿਖੇ ਪਿੰਡ ਮਾਜਰਾ, ਭੱਦੀ ਅਤੇ ਕਾਠਗੜ ਦੇ ਭਗਵਾਨ ਵਾਲਮੀਕਿ ਮੰਦਰਾਂ ਵਿਖੇ ਕਰਵਾਏ ਜਾ ਰਹੇ ਹਨ। ਇਸੇ ਤਰਾਂ ਬਲਾਕ ਨਵਾਂਸ਼ਹਿਰ ਵਿਚ ਪਿੰਡ ਜਾਡਲਾ, ਹੰਸਰੋ, ਜਲਵਾਹਾ ਅਤੇ ਬਲਾਕ ਔੜ ਵਿਚ ਗੁਣਾਚੌਰ, ਰਟੈਂਡਾ ਅਤੇ ਸਰਹਾਲ ਕਾਜ਼ੀਆਂ ਵਿਖੇ ਸਥਿਤ ਧਰਮਸ਼ਾਲਾਵਾਂ ਵਿਚ ਇਹ ਵਰਚੂਅਲ ਸਮਾਗਮ ਕਰਵਾਏ ਜਾਣਗੇ। 
  ਉਨਾਂ ਦੱਸਿਆ ਕਿ ਬਲਾਕਾਂ ਵਿਚ ਪਿੰਡ ਸੜੋਆ, ਬਹਿਰਾਮ, ਜਾਡਲਾ, ਗੁਣਾਚੌਰ ਅਤੇ ਮਾਜਰਾ ਵਿਖੇ ਮੁੱਖ ਸਮਾਗਮ ਹੋਣਗੇ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ