Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ- ਸੁਨੀਲ ਜਾਖੜ

PUNJAB NEWS EXPRESS | October 30, 2020 04:27 PM

ਟਾਂਡਾ, ਚੰਡੀਗੜ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂਅ ਸਿੱਧ ਹੋ ਰਹੀ ਹੈ। ਉਨਾਂ ਨੇ ਕਿਹਾ ਕਿ ਨੋਟਬੰਦੀ, ਜੀਐਸਟੀ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਨੇ ਛੋਟੋ ਵਪਾਰੀ ਨੂੰ ਤਬਾਹ ਕਰ ਦਿੱਤਾ ਸੀ ਅਤੇ ਹੁਣ ਕਾਲੇ ਖੇਤੀ ਕਾਨੂੰਨਾਂ ਨਾਲ ਇਸ ਨੇ ਦੇਸ਼ ਦੇ ਪੇਟ ਪਾਲਕ ਕਿਸਾਨ ਦੀ ਬਰਬਾਦੀ ਦੀ ਇਬਾਰਤ ਲਿਖ ਦਿੱਤੀ ਹੈ।
ਅੱਜ ਹੁਸ਼ਿਆਰਪੁਰ ਜ਼ਿਲੇ ਵਿਚ ਟਾਂਡਾ ਵਿਖੇ ਕਿਸਾਨ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਨੂੰ ਅਲਗ ਥਲਗ ਕਰਨ ਦੀ ਸਾਜਿਸ ਤਹਿਤ ਗੱਲਬਾਤ ਲਈ ਕੇਵਲ ਪੰਜਾਬ ਦੇ ਕਿਸਾਨਾਂ ਨੂੰ ਬੁਲਾਇਆ ਅਤੇ ਫਿਰ ਗੱਲਬਾਤ ਵੀ ਨਾ ਕਰਕੇ ਪੰਜਾਬ ਦਾ ਅਪਮਾਨ ਕੀਤਾ ਸੀ। ਉਨਾਂ ਨੇ ਕਿਹਾ ਕਿ ਗੁਰੂਆਂ ਵੱਲੋਂ ਵਰਸੋਇਆ ਪੰਜਾਬ ਕੇਂਦਰ ਸਰਕਾਰ ਦੀ ਕਿਸੇ ਧੱਕੇਸ਼ਾਹੀ ਨੂੰ ਬਰਦਾਸਤ ਨਹੀਂ ਕਰੇਗਾ। ਉਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦਾ ਨੁਕਸਾਨ ਕਰਨ ਦੀ ਕੇਂਦਰ ਦੀ ਸਾਜਿਸ ਦਾ ਅਸਰ ਦੇਸ਼ ਦੇ ਸਮੂਚੇ ਅਰਥਚਾਰੇ ਤੇ ਪਵੇਗਾ।
ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਵਿਕਾਸ ਦਰ ਵੀ ਬਰਕਰਾਰ ਰੱਖੀ ਅਤੇ ਮੁਸਕਿਲ ਦੌਰ ਵਿਚ ਵੀ ਦੇਸ਼ ਦੇ ਵਿਕਾਸ ਨੂੰ ਰੁਕਣ ਨਹੀਂ ਸੀ ਦਿੱਤਾ। ਬਲਕਿ ਮਗਨਰੇਗਾ, ਭੋਜਨ ਸੁਰੱਖਿਆ ਦਾ ਅਧਿਕਾਰ ਵਰਗੇ ਕਾਨੂੰਨ ਲਿਆ ਕੇ ਕਮਜੋਰ ਵਰਗਾਂ ਦਾ ਹੱਥ ਫੜਿਆ ਸੀ, ਜਦ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਤੇ ਲੱਗੇ ਹੋਏ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਕਿਸਾਨਾਂ ਨੂੰ ਬਹੁ ਰਾਸ਼ਟਰੀ ਕੰਪਨੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨਾਂ ਨੇ ਸੁਚੇਤ ਕਰਦਿਆਂ ਕਿਹਾ ਕਿ ਜਦ ਕਿਸਾਨ ਕੋਲ ਪੈਸਾ ਆਉਂਦਾ ਹੈ ਤਾਂਹੀ ਆਰਥਿਕਤਾ ਦਾ ਪਹੀਆ ਘੁੰਮਦਾ ਹੈ। ਉਨਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਨੇ ਕੇਂਦਰ ਸਰਕਾਰ ਨੂੰੂ ਚੇਤਾ ਕਰਵਾਇਆ ਕਿ ਪੰਜਾਬ ਸੁੱਤਾ ਨਹੀਂ ਹੈ ਬਲਕਿ ਇਹ ਨਾ ਕੇਵਲ ਆਪਣੀ ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਿਹਾ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਜੇਕਰ ਕਾਰਪੋਰੇਟ ਅਦਾਰੇ ਇੰਨੇ ਹੀ ਕਿਸਾਨਾਂ ਦੇ ਹਿੱਤੂ ਹਨ ਤਾਂ ਉੱਤਰ ਪ੍ਰਦੇਸ਼ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਖੜਾ 12000 ਕਰੋੜ ਰੁਪਈਆਂ ਪਹਿਲਾਂ ਕਿਸਾਨਾਂ ਨੂੰ ਦੁਆਇਆ ਜਾਵੇ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜਿੱਦ ਪੁਗਾਉਣ ਲਈ ਪੰਜਾਬ ਦੀ ਆਰਥਿਕ ਘੇਰਾਬੰਦੀ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਜੀਐਸਟੀ ਦਾ ਹਿੱਸਾ ਰੋਕਣ ਤੋਂ ਬਾਅਦ ਹੁਣ ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਗੱਲ ਕੇਂਦਰ ਸਰਕਾਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਹੋਏ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਿਉਂ ਨਹੀਂ ਕਰਵਾਉਂਦੀ। ਉਨਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਗਲ ਕਰਦਿਆਂ ਕਿਹਾ ਕਿ ਸਾਰੀ ਉਮਰ ਕਿਸਾਨਾਂ ਦੇ ਨਾਂਅ ਤੇ ਰਾਜਨੀਤੀ ਕਰਨ ਵਾਲੇ ਸ: ਸੁਖਬੀਰ ਸਿੰਘ ਬਾਦਲ ਹਾਲੇ ਵੀ ਕੇਂਦਰ ਸਰਕਾਰ ਖਿਲਾਫ ਨਹੀਂ ਬੋਲ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ ਵਿਚ ਪੰਜਾਬ ਵਿਚ ਭਾਜਪਾ ਦੇ ਏਂਜਟ ਵਜੋਂ ਕੰਮ ਕਰ ਰਹੇ ਹਨ।
ਇਸ ਮੌਕੇ  ਮੁੱਖ ਮੰਤਰੀ ਦੇ ਸਲਾਹਕਾਰ ਵਿਧਾਇਕ ਸ: ਸੰਗਤ ਸਿੰਘ ਗਿਲਜੀਆਂ, ਵਿਧਾਇਕ ਸ੍ਰੀ ਅਰੁਣ ਡੋਗਰਾ, ਵਿਧਾਇਕ ਸ੍ਰੀਮਤਹ ਇੰਦੂ ਬਾਲਾ ਨੇ ਵੀ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ