Friday, December 04, 2020
ਤਾਜਾ ਖਬਰਾਂ
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 30 ਹਜ਼ਾਰ ਤੋਂ ਵਧੇਰੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜਪੰਜਾਬ ਦੇ ਸਕੂਲਾਂ ਤੇ ਆਂਗਣਵਾੜੀਆਂ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਬਾਅਦ ਹੁਣ ਪਖਾਨੇ ਵੀ ਯਕੀਨੀ ਬਣਾਏ ਜਾਣਗੇ: ਮੁੱਖ ਸਕੱਤਰ

Punjab

ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਨਾਲ ਹੁੰਦੇ ਹਨ ਅਨੇਕਾਂ ਫਾਇਦੇ : ਐਸ.ਡੀ.ਐਮ.

PUNJAB NEWS EXPRESS | October 30, 2020 04:48 PM

ਮਾਲੇਰਕੋਟਲਾ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਵਿਕਰਮਜੀਤ ਪਾਂਥੇ ਨੇ ਅੱਜ ਪਿੰਡ ਦੁੱਗਰੀ ਵਿਖੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿਚ ਵਾਹੁਣ ਦੀ ਸਲਾਹ ਦਿੱਤੀ।ਕਿਸਾਨਾਂ ਨੂੰ ਸੰਬੋੋਧਨ ਕਰਦਿਆਂ ਸ੍ਰੀ ਪਾਂਥੇ ਨੇ ਕਿਹਾ ਕਿ ਕੋਵਿਡ—19 ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਸਗੋੋਂ ਆਧੁਨਿਕ ਮਸ਼ੀਨਰੀ ਦੀ ਵਰਤੋੋਂ ਕਰਦੇ ਹੋਏ ਪਰਾਲੀ ਨੂੰ ਜ਼ਮੀਨ ਵਿਚ ਹੀ ਵਹਾ ਕੇ ਅਗਲੀ ਫਸਲ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਵਾਹੁਣ ਨਾਲ ਇਸ ਦੀ ਖਾਦ ਬਣ ਜਾਂਦੀ ਹੈ ਜਿਸ ਨਾਲ ਜ਼ਮੀਨ ਦੀ ਜੈਵਿਕ ਤਾਕਤ ਵਧਦੀ ਹੈ ਅਤੇ ਰਸਾਇਣਿਕ ਖਾਦਾਂ ਦੀ ਵਰਤੋੋਂ ਘਟਦੀ ਹੈ।ਸ੍ਰੀ ਪਾਂਥੇ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਮਿੱਟੀ ਜਿ਼ਆਦਾ ਉਪਜਾਊ ਬਣਦੀ ਹੈ ਉਥੇ ਹੀ ਇਸ ਨਾਲ ਜਿ਼ਆਦਾ ਝਾੜ ਮਿਲੇਗਾ ਅਤੇ ਖਾਦ ਅਤੇ ਸਿੰਜਾਈ ਦੀ ਲੋੋੜ ਘੱਟ ਹੋਵੇਗੀ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਨਾਲ ਜ਼ਮੀਨ ਵਿਚਲਾ ਆਰਗੈਨਿਕ ਮਾਦਾ ਵਧਦਾ ਹੈ।ਇਸ ਲਈ ਸਾਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਅਜਿਹੇ ਢੰਗ ਅਪਨਾਉਣੇ ਚਾਹੀਦੇ ਹਨ।
ਇਸ ਮੌੌਕੇ ਖੇਤੀਬਾੜੀ ਵਿਭਾਗ ਤੋੋਂ ਸਬ ਇੰਸਪੈਕਟਰ ਇੰਦਰਦੀਪ ਕੌੌਰ ਨੇ ਵਿਭਾਗ ਵੱਲੋੋਂ ਵੱਖ—ਵੱਖ ਮਸ਼ੀਨਾਂ ਉਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਛੋਟੇ ਛੋਟੇ ਗਰੁੱਪ ਬਣਾ ਕੇ ਮਸ਼ੀਨਰੀ ਖਰੀਦ ਸਕਦੇ ਹਨ ਅਤੇ ਸਮੇਂ ਦੇ ਹਾਣੀ ਬਣ ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਮੋਹਰੀ ਰੋਲ ਅਦਾ ਕਰ ਸਕਦੇ ਹਨ।ਇਸ ਮੌੌਕੇ ਹੋੋਰਨਾਂ ਤੋੋਂ ਇਲਾਵਾ ਸਰਪੰਚ ਪਰਮਿੰਦਰ ਸਿੰਘ, ਮਨਧੀਰ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ ਆਦਿ ਕਿਸਾਨ ਵੀ ਹਾਜ਼ਰ ਸਨ।
ਇਸ ਤੋੋਂ ਬਾਅਦ ਸ੍ਰੀ ਪਾਂਥੇ ਨੇ ਪਿੰਡ ਖਾਨਪੁਰ ਵਿਖੇ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਸ੍ਰੀ ਪਾਂਥੇ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪੁੱਛਿਆ।ਮੰਡੀ ਵਿਚ ਹਾਜ਼ਰ ਸਮੂਹ ਕਿਸਾਨਾਂ ਨੇ ਪ੍ਰਬੰਧਾਂ ਉਪਰ ਤਸੱਲੀ ਪ੍ਰਗਟਾਈ।ਇਸ ਸਮੇਂ ਸ੍ਰੀ ਜ਼ਸਪ੍ਰੀਤ ਸਿੰਘ, ਇੰਸਪੈਕਟਰ ਫੂੜ ਸਪਲਾਈ, ਸ੍ਰੀ ਧਰਮ ਸਿੰਘ ਸੀਨਅਰ ਸਹਾਇਕ ਅਤੇ ਸ੍ਰੀ ਮਨਪ੍ਰੀਤ ਸਿੰਘ ਕਲਰਕ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵੀ ਮੌੌਜੂਦ ਸਨ।

Have something to say? Post your comment

Punjab

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਮੁੱਖ ਸਕੱਤਰ ਵੱਲੋਂ ਪਟਿਆਲਾ ਡਵੀਜ਼ਨ 'ਚ ਵਿਕਾਸ ਕੰਮਾਂ ਦੀ ਸਮੀਖਿਆ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 30 ਹਜ਼ਾਰ ਤੋਂ ਵਧੇਰੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜ

ਪੰਜਾਬ ਦੇ ਸਕੂਲਾਂ ਤੇ ਆਂਗਣਵਾੜੀਆਂ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਬਾਅਦ ਹੁਣ ਪਖਾਨੇ ਵੀ ਯਕੀਨੀ ਬਣਾਏ ਜਾਣਗੇ: ਮੁੱਖ ਸਕੱਤਰ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ. ਵੱਲੋੋਂ ਵਿਸ਼ੇਸ਼ ਸਨਮਾਨ

ਪੀ. ਐਮ. ਕੇ. ਵੀ. ਵਾਈ ਸਕੀਮ ਤਹਿਤ ਨੌਜਵਾਨਾਂ ਨੂੰ ਬਣਾਇਆ ਜਾਵੇਗਾ ਹੁਨਰਮੰਦ