Monday, November 03, 2025

Punjab

ਜੇਲ੍ਹ ਬੰਦੀਆਂ ਵੱਲੋਂ ਬਣਾਏ 4100 ਮਾਸਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਲੋੜਵੰਦਾਂ ਨੂੰ ਵੰਡੇ

PUNJAB NEWS EXPRESS | October 30, 2020 05:11 PM

ਪਟਿਆਲਾ:ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਚੇਅਰਮੈਨ ਜੇਲ੍ਹ ਕਮੇਟੀ ਪੰਜਾਬ ਤੇ ਹਰਿਆਣਾ ਜਸਟਿਸ ਰਾਜਨ ਗੁਪਤਾ ਵੱਲੋਂ ਜੇਲ੍ਹਾਂ 'ਚ ਮਾਸਕ ਬਣਾਉਣ ਦੇ ਪ੍ਰੋਜੈਕਟ ਦੀ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਹੁਣ ਤੱਕ ਪਟਿਆਲਾ ਜ਼ਿਲ੍ਹੇ 'ਚ 14 ਹਜ਼ਾਰ ਮਾਸਕ ਬਣਾਕੇ ਲੋੜਵੰਦਾਂ ਨੂੰ ਵੰਡੇ ਜਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਪਟਿਆਲਾ ਜ਼ਿਲ੍ਹੇ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਬਜ਼ੀ ਮੰਡੀ ਸਨੌਰ ਦੇ ਅਹੁਦੇਦਾਰਾਂ ਨੂੰ 4100 ਮਾਸਕ ਵੰਡਣ ਸਮੇਂ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਸਮੇਂ ਜੇਲ ਬੰਦੀਆਂ ਵੱਲੋਂ ਕੀਤਾ ਗਿਆ ਮਾਸਕ ਬਣਾਉਣ ਦਾ ਇਹ ਕੰਮ ਸ਼ਲਾਘਾਯੋਗ ਹੈ ਅਤੇ ਇਸ ਔਖੀ ਘੜੀ ਵਿੱਚ ਲੋਕਾਂ ਦੀ ਸਭ ਤੋਂ ਵੱਡੀ ਜ਼ਰੂਰਤ ਮਾਸਕ ਨੂੰ ਤਿਆਰ ਕਰਨ ਵਿੱਚ ਕੈਦੀਆਂ ਵੱਲੋਂ ਦਿਖਾਈ ਦਿਲਚਸਪੀ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮਾਸਕ ਜਿਥੇ ਬਿਮਾਰੀ ਤੋਂ ਬਚਾਉਣ ਲਈ ਸਹਾਈ ਹੋਣਗੇ, ਉਥੇ ਹੀ ਲੋਕਾਂ ਨੂੰ ਬਿਮਾਰੀ ਪ੍ਰਤੀ ਵੀ ਜਾਗਰੂਕ ਕਰਨਗੇ।
ਸ੍ਰੀ ਰਾਜਿੰਦਰ ਅਗਰਵਾਲ ਨੇ ਸਮਾਜ ਸੇਵੀ ਸੰਸਥਾ ਖਾਲਸਾ ਏਡ ਵੱਲੋਂ ਮੁਹੱਈਆ ਕਰਵਾਏ ਕੱਪੜੇ ਦੇ ਕੈਦੀਆਂ ਵੱਲੋਂ ਬਣਾਏ 4100 ਮਾਸਕ ਪਿੰਡ ਜੋਗੀਪੁਰ, ਜਲਾਲਪੁਰ, ਨੂਰਖੇੜੀਆਂ ਅਤੇ ਪਿੰਡ ਚੌਰਾ ਦੇ ਸਰਪੰਚਾਂ ਨੂੰ ਸੌਪੇ ਅਤੇ ਸਨੌਰ ਸਬਜ਼ੀ ਮੰਡੀ ਵਾਸਤੇ ਵੀ ਮਾਸਕਾਂ ਦੀ ਵੰਡ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਇਹ ਮਾਸਕ ਉੱਚ ਕੁਆਲਿਟੀ ਦੇ ਹਨ ਅਤੇ ਧੋਣ ਤੋਂ ਬਾਅਦ ਦੁਬਾਰਾ ਵਰਤੋਂ ਵਿੱਚ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਲਾਂ ਵਿੱਚ ਮਾਸਕ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਆ ਸੂਦ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੇ ਕੁਮਾਰ ਸਚਦੇਵਾ, ਸੀ.ਜੇ.ਐਮ. ਮਿਸ ਪਰਮਿੰਦਰ ਕੌਰ, ਖਾਲਸਾ ਏਡ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਅਮਨਪ੍ਰੀਤ ਸਿੰਘ, ਐਡਮਿਸਟਰੇਟਰ ਸ. ਗੁਰਪ੍ਰੀਤ ਸਿੰਘ, ਸਰਪੰਚ ਰਾਜਵੀਰ ਸਿੰਘ, ਸਵਰਨ ਸਿੰਘ, ਬੂਟਾ ਸਿੰਘ ਸੰਧੂ, ਰਮਜਾਨ ਖਾਨ ਅਤੇ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਗੁਰਮੁੱਖ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਪੰਜਾਬ ਵਿੱਚ 4 ਨਵੰਬਰ ਤੋਂ ਨੌਵੇਂ ਸਿੱਖ ਗੁਰੂ ਦੇ ਜੀਵਨ ਨੂੰ ਦਰਸਾਉਣ ਲਈ ਲਾਈਟ ਅਤੇ ਸਾਊਂਡ ਸ਼ੋਅ

ਆਪ ਵੱਲੋਂ ਅਖਬਾਰਾਂ ਨੂੰ ਰੋਕਣ ਤੇ ਬੋਲੇ ਵੜਿੰਗ; ਸੱਚਾਈ ਸਾਹਮਣੇ ਲਿਆਉਣ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਓ

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਵਿੱਚ ਅਖ਼ਬਾਰਾਂ ਦੀ ਵੰਡ ਵਿਰੁੱਧ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ

ਪੰਜਾਬ ਵਿੱਚ 'ਆਪ' ਸਰਕਾਰ ਨੇ ਸੂਬੇ ਭਰ ਵਿੱਚ ਅਖ਼ਬਾਰਾਂ ਦੀ ਸਪਲਾਈ ਰੋਕ ਦਿੱਤੀ; ਵਿਰੋਧੀ ਧਿਰ ਨੇ ਇਸਨੂੰ 'ਪ੍ਰੈਸ ਦੀ ਆਜ਼ਾਦੀ 'ਤੇ ਹਮਲਾ' ਦੱਸਿਆ

ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਸ਼ਰਮ ਝੂਠ ਸੋਸ਼ਲ ਮੀਡੀਆ 'ਤੇ ਹਾਸੇ ਦਾ ਪਾਤਰ ਬਣ ਗਏ ਹਨ

ਪੰਜਾਬ ਦੇ ਰਾਜਪਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ