Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਕਿਸਾਨ ਸੰਘਰਸ਼ ਦੀ ਕੜੀ ਵਜੋਂ ਸ਼ਹਿਰ 'ਚ ਕੀਤਾ ਰੋਸ ਮਾਰਚ

PUNJAB NEWS EXPRESS | November 06, 2020 02:20 PM

ਕੋਟ ਈਸੇ ਖਾਂ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਤਿੱਨ ਮਾਰੂ ਕਾਨੂੰਨਾਂ ਨੂੰ ਲਿਆ ਕੇ ਪਹਿਲਾਂ ਤੋਂ ਹੀ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ । ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਜੁੱਟ ਹੋ ਕੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਕੜੀ ਵਜੋਂ ਅੱਜ ਪੂਰੇ ਹਿੰਦੋਸਤਾਨ ਵਿਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇੱਥੋਂ ਦੇ ਮੁੱਖ ਚੌਕ ਵਿਖੇ ਕੋਈ ਤੀਹ ਕਿਸਾਨ ਜਥੇਬੰਦੀਆਂ ਦੇ ਸਮੂਹ ਵੱਲੋਂ ਇੱਥੋਂ ਦੇ ਮੁੱਖ ਚੌਕ ਵਿਖੇ 1 2 ਤੋਂ ਚਾਰ ਵਜੇ ਤਕ ਟਰੈਫਿਕ ਜਾਮ ਕੀਤਾ ਗਿਆ । ਇਸ ਸੰਘਰਸ਼ ਲਈ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਕੁਨਾਂ ਵੱਲੋਂ ਇਕ ਰੋਸ ਮਾਰਚ ਸ਼ਹਿਰ ਵਿੱਚ ਕੱਢਿਆ ਗਿਆ ਜਿਹੜਾ ਕਿ ਧਰਮਕੋਟ ਰੋਡ ਦੇ ਬੀ. ਡੀ. ਪੀ. ਓ ਦਫਤਰ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿੱਚ ਦੀ ਹੁੰਦਾ ਹੋਇਆ ਹੱਥਾਂ ਵਿੱਚ ਬੈਨਰ ਲੈ ਕੇ ਆਕਾਸ਼ ਗੁੰਜਾਊ ਨਾਅਰੇ ਮਾਰਦੇ ਹੋਏ ਮੇਨ ਚੌਕ ਤੇ ਲੱਗੇ ਧਰਨੇ ਵਿੱਚ ਸ਼ਾਮਲ ਹੋਇਆ ।ਇਸ ਰੋਸ ਮਾਰਚ ਦੀ ਅਗਵਾਈ ਮੁੱਖ ਰੂਪ ਵਿਚ ਮਾਸਟਰ ਸੁਰਜੀਤ ਸਿੰਘ ਗਗੜਾ ਤੋਂ ਇਲਾਵਾ ਅਮਰਜੀਤ ਸਿੰਘ ਕੰਡਿਆਲ , ਬਲਰਾਮ ਠਾਕੁਰ, ਸੁਖਦੇਵ ਸਿੰਘ ਗਲੋਟੀ, ਸਰਵਨ ਕੁਮਾਰ, ਨਿਰਮਲ ਸਿੰਘ ਸਦਰਕੋਟ ਅਤੇ ਬਲਵਿੰਦਰ ਸਿੰਘ ਦਾਤੇਵਾਲ ਆਦਿ ਵੱਲੋਂ ਕੀਤੀ ਗਈ ।ਇਸ ਸਮੇਂ ਮਾਸਟਰ ਸੁਰਜੀਤ ਸਿੰਘ ਗਗੜਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਲਦੀ ਅੱਗ ਨੂੰ ਬੁਝਾਉਣ ਲਈ ਪਾਣੀ ਪਾਉਣ ਦੀ ਬਜਾਏ ਅਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਬਜਾਏ ਉਲਟਾ ਪਰਾਲੀ ਸਾੜਨ ਵਾਲੇ ਕਿਸਾਨ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਪੰਜ ਸਾਲ ਸਜ਼ਾ ਜਿਹੇ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਸਗੋਂ ਬਲਦੀ ਤੇ ਤੇਲ ਪਾਉਣ ਦਾ ਕੰਮ ਕਰ ਰਹੀ ਹੈ ਜਿਸ ਨਾਲ ਸਾਰੇ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ।ਕਿਸਾਨਾਂ ਨੂੰ ਹਰ ਪੱਖੋਂ ਤੰਗ ਕਰਨ ਲਈ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਜਿਹੀਆਂ ਸਹੂਲਤਾਂ ਤੋਂ ਵੀ ਪੰਜਾਬ ਨੂੰ ਵਾਂਝਾ ਕਰ ਰੱਖਿਆ ਹੈ ਜਿਸ ਦੀ ਕਿ ਚਾਰ ਚੁਫੇਰਿਓਂ ਵੱਡੇ ਪੱਧਰ ਤੇ ਨਿੰਦਾ ਹੋ ਰਹੀ ਹੈ ।ਉਨ੍ਹਾਂ ਇਸ ਸੰਘਰਸ਼ ਨੂੰ ਲੰਮਾ ਹੋਣ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਸਾਨੂੰ ਬੜੀ ਵੱਡੀ ਧੀਰਜ ਰੱਖਣੀ ਪੈਣੀ ਹੈ ਤਾਂ ਹੀ ਇਹ ਸੰਘਰਸ਼ ਜਿੱਤ ਪ੍ਰਾਪਤ ਕਰਨ ਵਿੱਚ ਸਫ਼ਲ ਹੋ ਸਕਦਾ ਹੈ । ਉਨ੍ਹਾਂ 26-27 ਨਵੰਬਰ ਨੂੰ ਦਿੱਲੀ ਵਿਖੇ ਪਹੁੰਚਣ ਦੀ ਵੀ ਅਪੀਲ ਕੀਤੀ ।ਇਸ ਸਮੇਂ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਅਮਰਜੀਤ ਸਿੰਘ ਕੰਡਿਆਲ ਅਤੇ ਬਲਵਿੰਦਰ ਸਿੰਘ ਦਾਤੇਵਾਲ ਵੱਲੋਂ ਵੀ ਸੰਬੋਧਨ ਕੀਤਾ ਗਿਆ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ