Saturday, May 18, 2024

Punjab

ਸਵੈ-ਰੋਜ਼ਗਾਰ ਲੋਨ ਮੇਲੇ 'ਚ 236 ਲਾਭਪਾਤਰੀਆਂ ਨੂੰ ਸੌਂਪੇ ਗਏ ਲੋਨ ਮਨਜ਼ੂਰੀ ਪੱਤਰ

PUNJAB NEWS EXPRESS | November 11, 2020 05:11 PM

ਪਟਿਆਲਾ:ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11 ਨਵੰਬਰ ਨੂੰ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਲਗਾਏ ਸਵੈ-ਰੋਜ਼ਗਾਰ ਲਈ ਲੋਨ ਮੇਲੇ ਦੌਰਾਨ 236 ਲਾਭਪਾਤਰੀਆਂ ਦੇ ਲੋਨ ਕੇਸ ਮਨਜ਼ੂਰ ਕੀਤੇ ਗਏ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਸ. ਅੰਕੁਰ ਦੀਪ ਸਿੰਘ ਨੇ ਲਾਭਪਾਤਰੀਆਂ ਨੂੰ ਲੋਨ ਦੇ ਮਨਜ਼ੂਰੀ ਪੱਤਰ ਸੌਂਪੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਵੈ ਰੋਜ਼ਗਾਰ ਲਈ ਸਰਕਾਰ ਵੱਲੋਂ ਜਿਥੇ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਂਦੀ ਹੈ, ਉਥੇ ਹੀ ਸਬਸਿਡੀ 'ਤੇ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰ ਵੱਲੋਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾਂ ਲੈਣ ਲਈ ਪ੍ਰੇਰਿਤ ਕੀਤਾ।
ਲੋਨ ਮੇਲੇ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਅੱਜ ਪੀ.ਐਨ.ਬੀ, ਯੂਕੋ, ਇੰਡੀਅਨ ਬੈਂਕ, ਕੈਨਾਰਾ ਬੈਂਕ, ਐਚ.ਡੀ.ਐਫ.ਸੀ, ਫੈਡਰਲ ਬੈਂਕ, ਸਹਿਕਾਰੀ ਬੈਂਕ, ਐਕਸੀਸ ਬੈਂਕ, ਬੈਂਕ ਆਫ਼ ਬੜੌਦਾ, ਇੰਡੀਅਨ ਓਵਰਸੀਜ਼ ਬੈਂਕ ਦੇ ਨੁਮਾਇੰਦਿਆਂ ਨੇ ਮੇਲੇ 'ਚ ਸ਼ਿਰਕਤ ਕੀਤੀ ਅਤੇ ਸਵੈ-ਰੋਜ਼ਗਾਰ ਸਕੀਮਾਂ ਜਿਵੇਂ ਕਿ ਪੀ.ਐਮ.ਈ.ਜੀ.ਪੀ., ਮੁਦਰਾ ਲੋਨ, ਸਟੈਂਡ ਅਪ ਇੰਡੀਆ, ਸਵਨਿਧੀ ਤੇ ਹੋਰ ਸਰਕਾਰੀ ਵਿਭਾਗਾਂ ਦੀਆਂ ਸਵੈ-ਰੋਜ਼ਗਾਰ ਸਕੀਮਾਂ ਅਧੀਨ 236 ਲਾਭਪਾਤਰੀਆਂ ਨੂੰ 10 ਹਜ਼ਾਰ ਤੋਂ 25 ਲੱਖ ਤੱਕ ਦੇ ਕਰਜ਼ੇ ਲਈ ਲੋਨ ਮਨਜ਼ੂਰੀ ਪੱਤਰ ਦਿੱਤੇ ਗਏ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਨੇ ਵੀ ਮੇਲੇ 'ਚ ਭਾਗ ਲੈਕੇ ਆਪਣੀਆਂ ਸਕੀਮਾਂ ਤਹਿਤ 135 ਪ੍ਰਾਰਥੀਆਂ ਨੇ ਨਵੇਂ ਕਰਜ਼ਿਆਂ ਲਈ ਅਪਲਾਈ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ