Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਕਿਸਾਨ ਅੰਦੋਲਨ ਨੂੰ ਲੈ ਕੇ 30 ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ

PUNJAB NEWS EXPRESS | November 18, 2020 02:20 PM
ਚੰਡੀਗੜ੍ਹ: ਅੱਜ 18 ਨਵੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ 30 ਕਿਸਾਨ-ਜਥੇਬੰਦੀਆਂ ਕੇਂਦਰੀ-ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਸਬੰਧੀ ਸਮੀਖਿਆ ਕਰਦਿਆਂ ਅਗਲੇ-ਸੰਘਰਸ਼ ਦਾ ਫੈਸਲਾ ਕਰਨਗੀਆਂ। ਇਹ ਮੀਟਿੰਗ 11 ਵਜੇ ਹੋਣੀ ਹੈ।   26-27 ਤੋਂ ਦਿੱਲੀ ਵਿਖੇ ਦੇਸ਼-ਭਰ ਦੀਆਂ ਕਰੀਬ 500 ਕਿਸਾਨ- ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਜਾ ਰਹੇ ਦੇਸ਼-ਪੱਧਰੀ ਕਿਸਾਨ-ਮੋਰਚੇ ਸਬੰਧੀ ਪੰਜਾਬ ਭਰ 'ਚ ਚੱਲ ਰਹੀਆਂ ਤਿਆਰੀਆਂ ਸਬੰਧੀ ਵੀ ਅੱਜ ਚਰਚਾ ਹੋਵੇਗੀ। 
ਅੱਜ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋ ਝੋਨੇ ਦੀ ਖਰੀਦ ਦੇ ਕਈ ਕੇਂਦਰ ਬੰਦ ਕੀਤੇ ਜਾਣ ਵਿਰੁੱਧ ਵੀ ਚਰਚਾ ਹੋਵੇਗੀ ਅਤੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ-ਖੇਤਰ ਦੇ ਝੋਨੇ ਦੀ ਖ੍ਰੀਦ ਵਾਲ਼ੇ ਛੋਟੇ ਅਤੇ ਦਰਮਿਆਨੇ ਖ੍ਰੀਦ-ਕੇਂਦਰ ਬੰਦ ਕਰਨ ਅਤੇ ਵੱਡੇ-ਯਾਰਡਾਂ ਤੱਕ ਹੀ ਖ੍ਰੀਦ ਸੀਮਿਤ ਕਰਨ ਦੀ ਪੰਜਾਬ ਭਰ 'ਚ ਕਿਸਾਨ-ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾਂ ਉਗਰਾਹਾਂ ਵੱਲੋਂ ਅੱਜ ਸੂਬੇ ਭਰ ਵਿਚ ਦੁਪਹਿਰ 12 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਦੇ ਚੱਕ ਜਾਮ ਦਾ ਐਲਾਨ ਕੀਤਾ ਹੋਇਆ ਹੈ ਅਤੇ ਤਮਾਮ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਘੇਰਾਓ ਦਾ ਐਲਾਨ ਕੀਤਾ ਹੋਇਆ ਹੈ। ਖਾਸ ਗੱਲ ਇਹ ਵੀ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰ ਚੁੱਕੀ ਹੈ ਇਸ ਲਈ ਕਿਸਾਨਾਂ ਦੇ ਬੰਦ ਅਤੇ ਚੱਕਾ ਜਾਮ ਦੀ ਸਫਲਤਾ ਯਕੀਨੀ ਵਰਗੀ ਹੈ। 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਕੇੰਦਰ ਦੇ ਦੋ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹਾਲੇ ਹੋਰ ਮੀਟਿੰਗਾਂ ਵੀ ਹੋਣੀਆਂ ਹਨ।  ਭਾਵੇ ਕੇਂਦਰ ਵੱਲੋ ਅਗਲੀ ਮੀਟਿੰਗ ਬਾਰੇ ਹਾਲੇ ਕੋਈ ਰਸਮੀ ਸੂਚਨਾ ਨਹੀਂ ਹੈ , ਪਰ ਕਿਸਾਨ ਆਗੂਆਂ ਵੱਲੋ ਹੀ ਸੰਕੇਤ ਦਿੱਤੇ ਜਾ ਰਹੇ ਹੈ ਕਿ ਕੇਂਦਰ ਨਾਲ ਅਗਲੀ ਮੀਟਿੰਗ 21 ਨਵੰਬਰ ਨੂੰ ਹੋ ਸਕਦੀ ਹੈ। 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ