Thursday, April 18, 2024

Punjab

ਪੀ. ਐਮ. ਕੇ. ਵੀ. ਵਾਈ ਸਕੀਮ ਤਹਿਤ ਨੌਜਵਾਨਾਂ ਨੂੰ ਬਣਾਇਆ ਜਾਵੇਗਾ ਹੁਨਰਮੰਦ

PUNJAB NEWS EXPRESS | December 03, 2020 05:18 PM

ਨਵਾਂਸ਼ਹਿਰ:ਪੰਜਾਬ ਹੁਨਰ ਵਿਕਾਸ ਮਿਸ਼ਨ ਸਬੰਧੀ ਜ਼ਿਲਾ ਕਾਰਜਕਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਡੀ. ਪੀ. ਐਮ. ਯੂ ਅਧਿਕਾਰੀਆਂ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਮੇਟੀ ਅਤੇ ਉਦਯੋਗਪਤੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-3 (ਪੀ. ਐਮ. ਕੇ. ਵੀ. ਵਾਈ-3) ਸਕੀਮ ਸ਼ੁਰੂ ਕੀਤੀ ਜਾਣੀ ਹੈ, ਜਿਸ ਵਿਚ ਜ਼ਿਲੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁਖੀ ਕੋਰਸ ਕਰਵਾ ਕੇ ਉਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇੰਡਸਟਰੀ ਨੂੰ ਇਨਾਂ ਸਕੀਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਉਸ ਦੀ ਜ਼ਰੂਰਤ ਮੁਤਾਬਿਕ ਸਿਖਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਸਕੇ। ਇਸ ਦੌਰਾਨ ਕਮੇਟੀ ਮੈਂਬਰਾਂ ਅਤੇ ਉਦਯੋਗਪਤੀਆਂ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਮਰਜੀਤ ਸਿੰਘ ਤੋਂ ਇਲਾਵਾ ਡੀ. ਪੀ. ਐਮ. ਯੂ ਅਧਿਕਾਰੀ ਅਤੇ ਉਦਯੋਗਪਤੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ