Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ. ਵੱਲੋੋਂ ਵਿਸ਼ੇਸ਼ ਸਨਮਾਨ

PUNJAB NEWS EXPRESS | December 03, 2020 05:21 PM

ਮਾਲੇਰਕੋਟਲਾ : ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋੋਂ ਝੋੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀ ਗਈ ਅਪੀਲ ਅਤੇ ਜਿ਼ਲ੍ਹਾ ਪ੍ਰਸ਼ਾਸਨ, ਸੰਗਰੂਰ ਵੱਲੋੋਂ ਮਾਨਯੋਗ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਰਾਮਵੀਰ ਦੀ ਅਗਵਾਈ ਹੇਠ ਵਿੱਢੀ ਗਈ ਜਾਗਰੂਕਤਾ ਮੁਹਿੰਮ ਵਿਚ ਸਾਥ ਦਿੰਦੇ ਹੋੋਏ ਆਪਣੇ ਖੇਤਾਂ ਵਿਚ ਝੋੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜ਼ਨ ਦੇ ਅਗਾਂਹਵਧੂ ਸੋੋਚ ਦੇ 14 ਕਿਸਾਨਾਂ ਦਾ ਅੱਜ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਵੱਲੋੋਂ ਵਿਸ਼ੇਸ਼ ਤੌੌਰ ਤੇ ਸਨਮਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਪਾਂਥੇ ਨੇ ਦੱਸਿਆ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋੋਂ ਵਿੱਢੀ ਗਈ ਮੁਹਿੰਮ ਵਿਚ ਮਾਲੇਰਕੋਟਲਾ ਸਬ ਡਵੀਜ਼ਨ ਦੇ 10 ਅਤੇ ਅਹਿਮਦਗੜ੍ਹ ਸਬ ਡਵੀਜ਼ਨ ਦੇ 4 ਕਿਸਾਨ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਨਾ ਲਗਾ ਕੇ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋੋਤ ਬਣ ਕੇ ਉਭਰੇ ਹਨ।ਸ੍ਰੀ ਪਾਂਥੇ ਨੇ ਸਮੂਹ ਕਿਸਾਨਾਂ ਨੂੰ ਵਧਾਈ ਦਿੰਦੇ ਹੋੋਏ

ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਪ੍ਰਸ਼ਾਸਨ ਦਾ ਸਹਿਯੋਗ ਦੇਣਗੇ ਅਤੇ ਬਾਕੀ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨਗੇ। ਐਸ.ਡੀ.ਐਮ. ਦਫਤਰ, ਮਾਲੇਰਕੋਟਲਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸੰਖੇਪ ਸਮਾਗਮ ਦੌੌਰਾਨ ਅੱਜ ਸ੍ਰੀ ਜ਼ਸਵੀਰ ਸਿੰਘ ਪਿੰਡ ਸੰਗਾਲੀ, ਸ੍ਰੀ ਪਰਮਿੰਦਰਪਾਲ ਸਿੰਘ ਪਿੰਡ ਦਿਆਲਪੁਰ ਛੰਨਾ, ਸ੍ਰੀ ਹਰਵਿੰਦਰ ਸਿੰਘ, ਪਿੰਡ ਹੈਦਰਨਗਰ, ਸ੍ਰੀ ਰਣਧੀਰ ਸਿੰਘ, ਪਿੰਡ ਬਾਗੜੀਆਂ, ਸ੍ਰੀ ਜ਼ਸਵੰਤ ਸਿੰਘ, ਪਿੰਡ ਬਾਗੜੀਆਂ, ਸ੍ਰੀ ਨਿਰਮਲ ਸਿੰਘ, ਪਿੰਡ ਸੰਗਾਲਾ, ਸ੍ਰੀ ਕਰਨੈਲ ਸਿੰਘ, ਪਿੰਡ ਬਾਗੜੀਆਂ ਸ੍ਰੀ ਨਰਿੰਦਰ ਸਿੰਘ, ਪਿੰਡ ਮੰਨਵੀ, ਸ੍ਰੀ ਮਨਜੀਤ ਸਿੰਘ, ਪਿੰਡ ਭੈਣੀ ਖੁਰਦ, ਸ੍ਰੀ ਕਰਨਵੀਰ ਸਿੰਘ ਪਿੰਡ ਦੌੌਲਤਪੁਰ, ਸ੍ਰੀ ਰਜਿੰਦਰ ਸਿੰਘ, ਪਿੰਡ ਭੋਗੀਵਾਲ, ਸ੍ਰੀ ਕਰਨੈਲ ਸਿੰਘ ਪਿੰਡ ਭੋਗੀਵਾਲ, ਸ੍ਰੀ ਜਗਦੇਵ ਸਿੰਘ, ਪਿੰਡ ਅਜੀਮਾਬਾਦ ਸੰਘੈਣ, ਸ੍ਰੀ ਗਰਜੀਤ ਸਿੰਘ ਪਿੰਡ ਕੁੱਪ ਕਲਾਂ ਨੂੰ ਵਿਸ਼ੇਸ਼ ਤੌੌਰ ਤੇ ਸਨਮਾਨਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਕਿਸਾਨ ਆਪਣੇ ਖੇਤਾਂ ਵਿਚ ਨਾੜ ਨੂੰ ਅੱਗ ਲਾਏ ਬਿਨਾਂ ਪਿਛਲੇ ਤਿੰਨ—ਚਾਰ ਸਾਲ ਤੋੋਂ ਕਣਕ ਅਤੇ ਹੋੋਰ ਫਸਲਾਂ ਦੀ ਸਿੱਧੀ ਬਿਜਾਈ ਕਰਦੇ ਆ ਰਹੇ ਹਨ।ਸ੍ਰੀ ਪਾਂਥੇ ਨੇ ਇਨ੍ਹਾਂ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਕਿਸਾਨਾਂ ਤੋੋਂ ਸੇਧ ਲੈਂਦੇ ਹੋਏ ਨਵੀਂ ਮਸ਼ੀਨਰੀ ਨਾਲ ਆਪਣੇ ਖੇਤ ਵਿਚ ਅਗਲੀ ਫਸਲ ਦੀ ਬਿਜਾਈ ਕਰਨ।ਇਸ ਮੌੌਕੇ ਸ੍ਰੀ ਪਾਂਥੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ।ਇਸ ਮੌੌਕੇ ਖੇਤੀਬਾੜੀ ਅਫਸਰ ਮਾਲੇਰਕੋਟਲਾ ਸ੍ਰੀ ਹਰੀਪਾਲ ਸਿੰਘ ਵੱਲੋੋਂ ਆਏ ਕਿਸਾਨਾਂ ਨੂੰ ਜੀਅ ਆਇਆਂ ਆਖਿਆ ਗਿਆ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ ਗਈ ਤੇ ਅਪੀਲ ਕੀਤੀ ਕਿ ਉਹ ਬਾਕੀ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ।
ਇਸ ਮੌੌਕੇ ਖੇਤੀਬਾੜੀ ਅਫਸਰ, ਮਾਲੇਰਕੋਟਲਾ ਸ੍ਰੀ ਹਰੀਪਾਲ ਸਿੰਘ, ਸ੍ਰੀ ਜੈਸਮੀਨ ਸਿੱਧੂ, ਖੇਤੀਬਾੜੀ ਵਿਕਾਸ ਅਫਸਰ, ਮਾਲੇਰਕੋਟਲਾ, ਸ੍ਰੀਮਤੀ ਕੁਲਦੀਪ ਕੌੌਰ, ਖੇਤੀਬਾੜੀ ਵਿਕਾਸ ਅਫਸਰ, ਮਾਲੇਰਕੋਟਲਾ, ਸ੍ਰੀਮਤੀ ਇੰਦਰਦੀਪ ਕੌੌਰ, ਏ.ਐਸ.ਆਈ., ਮੁਹੰਮਦ ਜਮੀਲ ਬੀ.ਟੀ.ਐਮ. ਅਤੇ ਰਮਨਦੀਪ ਸਿੰਘ ਏ.ਟੀ.ਐਮ. ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ