Thursday, April 25, 2024

Punjab

ਠੰਢ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪਟਿਆਲਾ ਵਾਸੀ : ਡਿਪਟੀ ਕਮਿਸ਼ਨਰ

PUNJAB NEWS EXPRESS | January 04, 2021 05:19 PM

ਪਟਿਆਲਾ:ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਸਮ ਵਿਭਾਗ ਵੱਲੋਂ ਇਸ ਵਾਰ ਸ਼ੀਤ ਲਹਿਰ ਦੇ ਬੇਹੱਦ ਪ੍ਰਭਾਵੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਇਨਾਂ ਸਾਵਧਾਨੀਆਂ ਦੀ ਪਾਲਣਾ ਹੋਰ ਵੀ ਜ਼ਰੂਰੀ ਹੈ, ਕਿਉਂਕਿ ਕੋਰੋਨਾ ਵਾਇਰਸ ਸਾਹ ਪ੍ਰਣਾਲੀ 'ਤੇ ਸਿੱਧਾ ਹਮਲਾ ਕਰਦਾ ਹੈ ਅਤੇ ਸ਼ੀਤ ਲਹਿਰ ਦੌਰਾਨ ਫਲੂ, ਨੱਕ ਦਾ ਵਗਣਾ ਜਾਂ ਗਲਾ ਖ਼ਰਾਬ ਹੋਣਾ ਆਮ ਅਲਾਮਤਾਂ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਗਰਮ ਕੱਪੜਿਆਂ, ਦਸਤਾਨਿਆਂ ਅਤੇ ਮਫਲਰ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਨੱਕ, ਮੂੰਹ ਅਤੇ ਸਿਰ ਢੱਕ ਕੇ ਰੱਖਿਆ ਜਾਵੇ। ਇਸੇ ਤਰਾਂ ਪੈਰਾਂ ਨੂੰ ਠੰਢ ਤੋਂ ਬਚਾਉਣ ਲਈ ਬੰਦ ਜੁੱਤੀਆਂ ਦਾ ਇਸਤੇਮਾਲ ਕੀਤਾ ਅਤੇ ਭਿੱਜ ਜਾਣ 'ਤੇ ਗਿੱਲੇ ਕੱਪੜੇ ਤੁਰੰਤ ਬਦਲ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਢ ਤੇ ਕੋਵਿਡ-19 ਦੇ ਸੰਪਰਕ ਵਿਚ ਆਉਣ ਤੋਂ ਬਚਣ ਲਈ ਬਿਨ੍ਹਾਂ ਜ਼ਰੂਰੀ ਕੰਮ ਦੇ ਘਰਾਂ ਦੇ ਅੰਦਰ ਰਹਿਣ ਨੂੰ ਹੀ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ। ਘਰਾਂ ਦੇ ਦਰਵਾਜ਼ੇ ਅਤੇ ਖਿੜਕਿਆਂ ਚੰਗੀ ਤਰਾਂ ਬੰਦ ਰੱਖੇ ਜਾਣ, ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ। ਉਨਾਂ ਕਿਹਾ ਕਿ ਸਰੀਰ ਦੀ ਰੋਗਾਂ ਨਾਲ ਲੜਨ ਵਾਲੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ 'ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਘਰਾਂ ਅੰਦਰ ਗਰਮਾਇਸ਼ ਰੱਖਣ ਲਈ ਕੋਲੇ ਵਾਲੀ ਅੰਗੀਠੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।
ਸ੍ਰੀ ਕੁਮਾਰ ਅਮਿਤ ਨੇ ਰਾਹਗੀਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਧੁੰਦ ਦੌਰਾਨ ਵਾਹਨ ਹੌਲੀ ਚਲਾਉਣ, ਆਪਣੇ ਵਾਹਨਾਂ ਦੀਆਂ ਲਾਈਟਾਂ ਠੀਕ ਕਰਵਾ ਕੇ ਰੱਖਣ ਅਤੇ ਵਾਹਨ ਚਲਾਉਣ ਵੇਲੇ ਸੰਗੀਤ ਦੀ ਆਵਾਜ਼ ਮੱਧਮ ਰੱਖਣ। ਇਸੇ ਤਰਾਂ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਫ਼ਸਲਾਂ ਦੇ ਸਹੀ ਵਿਕਾਸ ਲਈ ਖ਼ੁਰਾਕੀ ਤੱਤਾਂ ਦਾ ਖਾਸ ਖਿਆਲ ਰੱਖਣ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਲਤੂ ਪਸ਼ੂਆਂ ਨੂੰ ਵੀ ਠੰਢ ਦੇ ਪ੍ਰਕੋਪ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਤਬੇਲਿਆਂ ਅੰਦਰ ਸਿੱਧੀ ਹਵਾ ਜਾਣ ਤੋਂ ਬਚਾਅ ਰੱਖਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ