Saturday, April 27, 2024

Punjab

ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਲਾਈ ਲਈ ਕਾਊਂਸਲਿੰਗ 11 ਜਨਵਰੀ ਨੂੰ

PUNJAB NEWS EXPRESS | January 08, 2021 04:53 PM

ਨਵਾਂਸ਼ਹਿਰ: ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ’ਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਮਿਤੀ 18 ਜਨਵਰੀ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ

ਜਿਸ ਦੀ ਕਾਊਂਸਲਿੰਗ 11 ਜਨਵਰੀ 2021 ਨੂੰ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਅਤੇ 10 ਦੇਸੀ ਗਾਵਾਂ ਦੀ ਖ਼ਰੀਦ ’ਤੇ ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 25 ਫੀਸਦੀ ਜਨਰਲ ਅਤੇ 33 ਫੀਸਦੀ ਐਸ. ਸੀ ਵਾਸਤੇ ਸਬਸਿਡੀ ਦੀ ਸਹੂਲਤ ਆਦਿ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਦੇ ਫੋਨ ਨੰਬਰ 01823-225050 ’ਤੇ ਕੰਮ ਵਾਲੇ ਦਿਨਾਂ ਦੌਰਾਨ ਜਾਣਕਾਰੀ ਲਈ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ