Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

7 ਤੋਂ 26 ਫਰਵਰੀ ਤੱਕ ਪਟਿਆਲਾ 'ਚ ਚੱਲੇਗੀ ਫ਼ੌਜ ਦੀ ਭਰਤੀ

PUNJAB NEWS EXPRESS | January 12, 2021 01:38 PM

ਪਟਿਆਲਾ: ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ 7 ਤੋਂ 26 ਫਰਵਰੀ ਤੱਕ ਪਟਿਆਲਾ ਦੇ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ 'ਚ ਹੋਣ ਵਾਲੀ ਭਰਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨੂੰ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਕਸਟਰਾ ਅਸਿਸਟੈਟ ਕਮਿਸ਼ਨਰ (ਯੂ.ਟੀ.) ਮਿਸ ਜਸਲੀਨ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਭਰਤੀ ਹੋਣ ਆਏ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਕੋਵਿਡ ਕਾਰਨ ਅਗਸਤ 2020 'ਚ ਮੁਲਤਵੀ ਕੀਤੀ ਗਈ ਇਸ ਭਰਤੀ ਰੈਲੀ ਵਿਚ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ 32 ਹਜ਼ਾਰ ਦੇ ਕਰੀਬ ਨੌਜਵਾਨ ਹਿੱਸਾ ਲੈਣਗੇ। ਉਨ੍ਹਾਂ ਭਰਤੀ ਲਈ ਰਜਿਸਟਰਡ ਹੋਏ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਆਰਮੀ 'ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਹੁੰਦੀ ਹੈ ਇਸ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਟਾਊਟਾਂ ਤੋਂ ਸਾਵਧਾਨ ਰਹਿਣ ਅਤੇ ਫ਼ੌਜ 'ਚ ਭਰਤੀ ਹੋਣ ਲਈ ਕਿਸੇ ਨੂੰ ਵੀ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ।
ਭਰਤੀ ਡਾਇਰੈਕਟਰ ਨੇ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ 'ਚ ਰੱਖਕੇ ਕੀਤੀ ਜਾ ਰਹੀ ਇਸ ਭਰਤੀ ਰੈਲੀ 'ਚ ਰਜਿਸਟਰਡ ਨੌਜਵਾਨਾਂ ਨੂੰ ਦੋ ਫਾਰਮ ਭਰਕੇ ਦੇਣੇ ਹੋਣਗੇ, ਜੋ ਕੋਵਿਡ ਟੈਸਟ ਸਬੰਧੀ ਅਤੇ ਮਾਤਾ-ਪਿਤਾ ਦੀ ਆਗਿਆ ਨਾਲ ਸਬੰਧਤ ਹਨ ਅਤੇ ਇਹ ਫਾਰਮ ਫ਼ੌਜ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੇਣ ਆਉਣ ਵਾਲੇ ਨੌਜਵਾਨਾਂ ਲਈ ਪਟਿਆਲਾ ਬੱਸ ਸਟੈਡ ਤੋਂ ਵਿਸ਼ੇਸ਼ ਬੱਸ ਸੇਵਾ ਵੀ ਚਲਾਈ ਜਾਵੇਗੀ ਅਤੇ ਰਜਿਸਟਰੇਸ਼ਨ ਦਾ ਸਮਾਂ ਸਵੇਰੇ 6 ਵਜੇ ਦਾ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਫਿਜ਼ੀਕਲ ਟੈਸਟ ਦੇਣ ਆਉਣ ਸਮੇਂ ਪਰਿਵਾਰਕ ਮੈਂਬਰਾਂ ਨੂੰ ਨਾਲ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਕਿ ਭਰਤੀ ਵਾਲੇ ਸਥਾਨ 'ਤੇ ਜ਼ਿਆਦਾ ਇਕੱਠ ਨਾ ਹੋਵੇ ਅਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।
ਇਸ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ