Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਦਿੱਤਾ ਵੱਡਾ ਲਾਭ

PUNJAB NEWS EXPRESS | January 12, 2021 05:39 PM

ਨਾਭਾ/ਪਟਿਆਲਾ: ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੇ ਲੰਮੇ ਸਮੇਂ ਤੋਂ ਵੈਟ ਟੈਕਸ ਦੇ ਖੜ੍ਹੇ ਬਕਾਏ ਦੇ ਨਿਪਟਾਰੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਰਾਹਤ ਸਬੰਧੀ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੇਕਰ ਸੂਬੇ ਦੀ ਇੰਡਸਟਰੀ ਅਤੇ ਵਪਾਰੀ ਵਰਗ ਤਰੱਕੀ ਕਰਦਾ ਹੈ ਤਾਂ ਇਸ ਨਾਲ ਸੂਬਾ ਵੀ ਤੇਜ਼ੀ ਨਾਲ ਵਿਕਾਸ ਕਰਦਾ ਹੈ।
ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਨਾਭਾ ਦੇ ਵਪਾਰੀਆਂ ਨਾਲ ਲੁਧਿਆਣਾ ਵਿਖੇ ਚੱਲ ਰਹੇ ਸੂਬਾ ਪੱਧਰੀ ਸਮਾਗਮ 'ਚ ਵਰਚੂਅਲ ਤਰੀਕੇ ਨਾਲ ਹਿੱਸਾ ਲੈਂਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਇਸੇ ਤਹਿਤ ਵਪਾਰੀ ਵਰਗ ਦੇ ਲੰਮੇ ਸਮੇਂ ਤੋਂ ਖੜ੍ਹੇ ਬਕਾਏ ਦਾ ਨਿਪਟਾਰਾ ਕਰਨ ਲਈ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਜਿਸ ਨਾਲ ਹੁਣ ਵਪਾਰੀ ਵਰਗ ਦੇ ਵੈਟ ਸਮੇਂ ਦੇ ਖੜੇ ਬਕਾਏ 'ਤੇ ਜੋ ਵਿਆਜ ਤੇ ਜੁਰਮਾਨਾ ਪੈਦਾ ਆ ਰਿਹਾ ਸੀ ਹੁਣ ਉਸ 'ਤੇ ਪਏ ਵਿਆਜ ਤੇ ਜੁਰਮਾਨੇ ਨੂੰ ਖਤਮ ਕਰਕੇ ਸਿਰਫ਼ ਮੂਲ ਰਕਮ ਭਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਇਸ ਮੌਕੇ ਹਾਜ਼ਰ ਨਾਭਾ ਦੇ ਵਪਾਰੀਆਂ ਨੇ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਕੋਵਿਡ ਦੀ ਇਸ ਔਖੀ ਘੜੀ ਦੌਰਾਨ ਮਿਲੀ ਇਸ ਸਹੂਲਤ ਸਦਕਾ ਜਿਥੇ ਇੰਡਸਟਰੀ ਨੂੰ ਨਵਾਂ ਉਤਸ਼ਾਹ ਮਿਲੇਗਾ, ਉਥੇ ਹੀ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ, ਨਗਰ ਕੌਸਲ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਹਰੀ ਕ੍ਰਿਸ਼ਨ ਸੇਠ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਜੀਵਨ ਗੁਪਤਾ ਤੇ ਸਲੀਮ ਰਾਜਾ ਸਮੇਤ ਵੱਡੀ ਗਿਣਤੀ ਜਾ ਵਪਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ