Saturday, May 18, 2024

Punjab

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

PUNJAB NEWS EXPRESS | January 15, 2021 05:28 PM

ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।

ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10, 049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ।

ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ