Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਐਜੂਕੇਅਰ ਐਪ ਦੀ ਵਰਤੋਂ ਲਈ ਸਮਾਰਟ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ- ਡੀ.ਈ.ਓ. ਸੈਕੰਡਰੀ

PUNJAB NEWS EXPRESS | January 18, 2021 05:02 PM

ਪਟਿਆਲਾ: ਸਿੱਖਿਆ ਵਿਭਾਗ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸਫ਼ਲ ਬਨਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਐਜੂਕੇਅਰ ਐਪ ਦਾ ਬਾਖੂਬੀ ਉਪਯੋਗ ਕਰਨ ਲਈ ਰੂਪਰੇਖਾ ਉਲੀਕ ਦਿੱਤੀ ਗਈ ਹੈ। ਇਸ ਐਪ ਦੀ ਯੋਗ ਵਰਤੋਂ ਲਈ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਜ਼ ਵਿੱਚ ਲੱਗੀਆਂ ਐਲਈਡੀ ਅਤੇ ਪ੍ਰੋਜੈਕਟਰਾਂ ਰਾਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਿਖਾਇਆ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹਰਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੀ-ਆਪਣੀ ਜਮਾਤ ਵਿੱਚ ਵਿਦਿਆਰਥੀਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਉਪਯੋਗਤਾ ਬਾਰੇ ਜਾਣਕਾਰੀ ਦੇਣ। ਇਸ ਲਈ ਅਧਿਆਪਕ ਆਪਣੇ ਮੋਬਾਇਲ ਫੋਨ ਨੂੰ ਵਾਈ-ਫਾਈ ਰਾਹੀਂ ਸਮਾਰਟ ਐੱਲਈਡੀ ਜਾਂ ਪ੍ਰੋਜੈਕਟਰ ਨਾਲ ਜੋੜ ਕੇ ਪੰਜਾਬ ਐਜੂਕੇਅਰ ਐਪ ਨੂੰ ਡਾਊਨਲੋਡ ਕਰਨਾ ਸਿਖਾਉਣ। ਵਿਭਾਗ ਵੱਲੋਂ ਸਲਾਨਾ ਪ੍ਰੀਖਿਆਵਾਂ ਲਈ ਘਟਾਏ ਗਏ ਪਾਠਕ੍ਰਮ ਅਤੇ ਪ੍ਰਸ਼ਨ ਪੱਤਰਾਂ ਦੇ ਬੈਂਕ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਕਤ ਐਪ ਰਾਹੀਂ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਬੱਚਿਆਂ ਨੂੰ ਦੁਹਰਾਈ ਲਈ ਮਾਡਲ ਟੈਸਟ ਪੇਪਰ, ਰੋਜ਼ਾਨਾ ਦੀਆਂ ਅਸਾਈਨਮੈਂਟਸ ਅਤੇ ਦੁਹਰਾਈ ਸ਼ੀਟਾਂ ਵੀ ਭੇਜੀਆਂ ਜਾ ਰਹੀਆਂ ਹਨ ਜਿਸ ਬਾਰੇ ਸਮਾਰਟ ਕਲਾਸਰੂਮ ਅੰਦਰ ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਬਾਖੂਬੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਸ੍ਰੀਮਤੀ ਹਰਿੰਦਰ ਕੌਰ ਨੇ ਕਿਹਾ ਕਿ ਜਦੋਂ ਵਿਦਿਆਰਥੀ ਲਗਾਤਾਰ ਅਧਿਆਪਕ ਦੀ ਅਗਵਾਈ ਵਿੱਚ ਐਪ ਪ੍ਰਤੀ ਜਾਗਰੂਕ ਹੋ ਕੇ ਇਸਦੀ ਵਰਤੋਂ ਕਰਨਾ ਸ਼ੁਰੂ ਕਰ ਦਿੰਦੇ ਹਨ ਤਾਂ ਉਹ ਇਸਦੀ ਵਰਤੋਂ ਕਿਸੇ ਸਮੇਂ ਵੀ ਆਸਾਨੀ ਨਾਲ ਕਰ ਸਕਦੇ ਹਨ ਜਿਸ ਨਾਲ ਨਤੀਜੇ ਹੋਰ ਵੀ ਬਿਹਤਰ ਮਿਲਣ ਦੀ ਸੰਭਾਵਨਾ ਵਧ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਐਜੂਕੇਅਰ ਐਪ 'ਤੇ ਕੋਵਿਡ-19 ਕਾਰਨ ਬਣੇ ਹਾਲਾਤ ਕਾਰਨ 2020-21 ਦਾ ਵੱਖ-ਵੱਖ ਜਮਾਤਾਂ ਦਾ ਘਟਾਇਆ ਹੋਇਆ ਪਾਠਕ੍ਰਮ ਉਪਲਬਧ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਘਰ ਦੇ ਕੰਮ ਦੀਆਂ ਸਲਾਈਡਾਂ ਅਪਲੋਡ ਕੀਤੀਆਂ ਜਾਂਦੀਆਂ ਹਨ, ਰੋਜ਼ਾਨਾ ਭੇਜੇ ਜਾਣ ਵਾਲੇ ਅੱਜ ਦੇ ਸ਼ਬਦ ਅਤੇ ਉਡਾਣ ਸ਼ੀਟਾਂ ਵੀ ਹਰ ਸਮੇਂ ਉਪਲਬਧ ਰਹਿੰਦੀਆਂ ਹਨ ਜੋ ਕਿ ਇਮਤਿਹਾਨਾਂ ਦੀ ਵਧੀਆ ਤਿਆਰੀ ਲਈ ਕਾਰਗਰ ਸਿੱਧ ਹੋ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪਰਿਣਾਮਾਂ ਬਾਰੇ ਜਾਣਕਾਰੀ ਅਤੇ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਵੀ ਜਾਣਕਾਰੀ ਉਪਲਬਧ ਕਰਵਾਈ ਗਈ ਹੈ। ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਬਹੁਤ ਜਿਆਦਾ ਲਾਹੇਵੰਦ ਹੈ ਅਤੇ ਸਮਾਰਟ ਕਲਾਸਰੂਮਾਂ ਵਿੱਚ ਸਮਾਰਟ ਤਕਨਾਲੋਜੀ ਨਾਲ ਇਸਦੀ ਵਰਤੋਂ ਬਾਰੇ ਬਾਖੂਬੀ ਜਾਣਕਾਰੀ ਦੇ ਕੇ ਅਧਿਆਪਕ ਅਤੇ ਸਕੂਲ ਮੁਖੀ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਬਿਹਤਰੀਨ ਬਣਾਉਣ ਦੇ ਉਪਰਾਲੇ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ