Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਮਾਡਲ ਕੋੋਡ ਆਫ ਕੰਡਕਟ ਅਤੇ ਕੋੋਵਿਡ ਦੀ ਰੋੋਕਥਾਮ ਲਈ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਐਸ.ਡੀ.ਐਮ. ਮਾਲੇਰਕੋਟਲਾ

PUNJAB NEWS EXPRESS | January 22, 2021 04:46 PM

ਮਾਲੇਰਕੋਟਲਾ : ਨਗਰ ਕੌੌਂਸਲ, ਮਾਲੇਰਕੋਟਲਾ ਦੇ 33 ਵਾਰਡਾਂ ਲਈ ਮਿਤੀ 14 ਫਰਵਰੀ, 2021 ਨੂੰ ਪੈਣ ਵਾਲੀਆਂ ਵੋਟਾਂ ਦੇ ਸਬੰਧ ਵਿਚ ਸ਼ਹਿਰ ਵਿਚ ਲਾਗੂ ਹੋੋਏ ਮਾਡਲ ਕੋੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਰਾਜ ਚੋੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਵੱਲੋੋਂ ਜਾਰੀ ਚੋਣ ਪ੍ਰੋਗਰਾਮ ਸਬੰਧੀ ਰਾਜਨੀਤਕ ਪਾਰਟੀਆਂ ਨੂੰ ਜਾਣੂ ਕਰਵਾਉਣ ਸਬੰਧੀ ਅੱਜ ਸ੍ਰੀ ਟੀ. ਬੈਨਿਥ, ਰਿਟਰਨਿੰਗ ਅਫਸਰ, ਨਗਰ ਕੌੌਂਸਲ ਚੋਣਾਂ 2021—ਕਮ—ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਵੱਲੋੋਂ ਅੱਜ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌੌਰਾਨ ਸ੍ਰੀ ਬੈਨਿਥ ਨੇ ਦੱਸਿਆ ਕਿ ਰਾਜ ਚੋੋਣ ਕਮਿਸ਼ਨ ਵੱਲੋੋਂ ਜਾਰੀ ਸ਼ਡਿਊਲ ਅਨੁਸਾਰ ਨਗਰ ਕੌੌਂਸਲ, ਮਾਲੇਰਕੋਟਲਾ ਦੇ 33 ਵਾਰਡਾਂ ਦੀ ਚੋੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਪਾਸੋੋਂ ਨਾਮਜ਼ਦਗੀ ਪੱਤਰ 30 ਜਨਵਰੀ, 2021 ਤੋੋਂ 3 ਫਰਵਰੀ, 2021 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਮਿਤੀ 04 ਫਰਵਰੀ, 2021 ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਕੀਤੀ ਜਾਣੀ ਹੈ ਅਤੇ ਮਿਤੀ 05 ਫਰਵਰੀ, 2021 ਨੂੰ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਅਤੇ ਚੋਣ ਨਿਸ਼ਾਨ ਅਲਾਟ ਕੀਤੇ ਜਾਣੇ ਹਨ।ਉਨ੍ਹਾਂ ਦੱਸਿਆ ਕਿ ਮਿਤੀ 14 ਫਰਵਰੀ, 2021 ਨੂੰ ਵੋਟਾਂ ਸਵੇਰੇ 8 ਵਜੇ ਤੋੋਂ ਸ਼ਾਮ 4 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ ਮਿਤੀ 17.02.2021 ਨੂੰ ਹੋਵੇੇਗੀ।ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਕੋੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋੋਏ ਚੋਣ ਪ੍ਰਚਾਰ ਸਮੇਂ ਸੋਸ਼ਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਮਾਸਕ ਜ਼ਰੂਰ ਪਹਿਨਿਆ ਜਾਵੇ।ਇਸ ਤੋੋਂ ਇਲਾਵਾ ਸਿਹਤ ਵਿਭਾਗ ਵੱਲੋੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
ਸ੍ਰੀ ਬੈਨਿਥ ਨੇ ਕਿਹਾ ਕਿ ਨਾਮਜ਼ਦਗੀ ਕਾਗ਼ਜ਼ ਦਾਖਲ ਸਮੇਂ ਸਿਰਫ ਉਮੀਦਵਾਰ ਅਤੇ ਉਸ ਦਾ ਪ੍ਰਪੋੋਜ਼ਰ ਹੀ ਰਿਟਰਨਿੰਗ ਅਫਸਰ ਦੇ ਦਫਤਰ ਅੰਦਰ ਦਾਖਲ ਹੋੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋੋਣਾਂ ਵਿਚ ਨੋੋ ਡਿਊਜ਼ ਸਰਟੀਫਿਕੇਟ ਦੀ ਲੋੋੜ ਨਹੀਂ ਹੈ ਜਦਕਿ ਜਿਹੜੇ ਵਾਰਡ ਰਿਜ਼ਰਵ ਹਨ, ਉਨ੍ਹਾਂ ਵਾਰਡਾਂ ਤੋੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਜ਼ਰੂਰ ਪੇਸ਼ ਕਰਨਾ ਹੋਵੇਗਾ।ਸ੍ਰੀ ਬੈਨਿਥ ਨੇ ਸਮੂਹ ਰਾਜਨੀਤਕ ਪਾਰਟੀਆਂ ਨੂੰ ਰਾਜ ਚੋੋਣ ਕਮਿਸ਼ਨ ਵੱਲੋੋਂ ਜਾਰੀ ਹਦਾਇਤਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਇਸ ਮੌੌਕੇ ਹੋੋਰਨਾਂ ਤੋੋਂ ਇਲਾਵਾ ਸ੍ਰੀ ਸੰਜੀਵ ਕੁਮਾਰ, ਉਪ ਕਪਤਾਨ ਪੁਲਿਸ, ਮਾਲੇਰਕੋਟਲਾ, ਸ੍ਰੀ ਦਰਸ਼ਨ ਸਿੰਘ, ਸਹਾਇਕ ਰਿਟਰਨਿੰਗ ਅਫਸਰ, ਨਗਰ ਕੌੌਂਸਲ ਚੋੋਣਾਂ—2021—ਕਮ—ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ, ਸ੍ਰੀ ਤਾਰਿਕ ਮੁੰ:, ਪੀ.ਏ. ਟ ੂ ਮੈਡਮ ਰਜ਼ੀਆ ਸੁਲਤਾਨਾ, ਸ੍ਰੀ ਮੁੰ: ਆਜ਼ਮ ਦਾਰਾ, ਆਮ ਆਦਮੀ ਪਾਰਟੀ, ਸ੍ਰੀ ਮਹਿਮੂਦ ਅਹਿਮਦ ਥਿੰਦ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਸ੍ਰੀ ਵਨੀਤ ਰਾਏ ਵੋਹਰਾ, ਭਾਰਤੀ ਜਨਤਾ ਪਾਰਟੀ, ਸ੍ਰੀ ਓਮ ਪ੍ਰਕਾਸ਼, ਬਹੁਜਨ ਸਮਾਜ ਪਾਰਟੀ, ਸ੍ਰੀ ਮੁੰ: ਸ਼ਫੀਕ ਚੌੌਹਾਨ, ਸ਼ੋ੍ਰਮਣੀ ਅਕਾਲੀ ਦਲ (ਬ), ਸ੍ਰੀ ਰਾਜ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਅੰਮ੍ਰਿਤ ਸਿੰਘ, ਰਾਸ਼ਟਰਵਾਦੀ ਮਾਰਕਸਵਾਦੀ ਪਾਰਟੀ ਆਦਿ ਮੌੌਜੂੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ