Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸ੍ਰੀ ਗੁਰੂ ਤੇਗ਼ ਬਹਾਦਰ ਜੀ: ਸਮਾਜਿਕ ਅਤੇ ਧਾਰਮਿਕ ਸਰੋਕਾਰ' ਵਿਸ਼ੇ ਉਤੇ ਇਕ ਅੰਤਰ-ਰਾਸ਼ਟਰੀ ਵੈਬੀਨਾਰ

PUNJABNEWSEXPRESS | January 22, 2021 05:15 PM

ਪਟਿਆਲਾ: ਗੁਰਮਤਿ ਕਾਲਜ ਪਟਿਆਲਾ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ ਨਾਲ ਸਾਂਝੇ ਤੌਰ 'ਤੇ ਵਾਈਸ ਚਾਂਸਲਰ ਸ੍ਰੀਮਤੀ ਰਵਨੀਤ ਕੌਰ ਦੀ ਸ੍ਰਪਰਸਤੀ ਵਿਚ 'ਸ੍ਰੀ ਗੁਰੂ ਤੇਗ਼ ਬਹਾਦਰ ਜੀ: ਸਮਾਜਿਕ ਅਤੇ ਧਾਰਮਿਕ ਸਰੋਕਾਰ' ਵਿਸ਼ੇ ਉਤੇ ਇਕ ਅੰਤਰ-ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਆਨ-ਲਾਈਨ ਮਾਧਿਅਮ ਰਾਹੀਂ ਜੁੜੇ ਵਿਦਵਾਨਾਂ ਅਤੇ ਸਰੋਤਿਆਂ ਦਾ ਸਵਾਗਤ ਕਰਦੇ ਹੋਏ ਪੰਜਾਬੀ ਯੂਨੂਵਰਸਿਟੀ ਦੇ ਡੀਨ ਰਿਚਰਚ ਡਾ. ਗੁਰਦੀਪ ਸਿੰਘ ਬਤਰਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰਾਂ ਦੀ ਲੜੀ ਵਿਚ ਹੁਣ ਤੱਕ 35 ਤੋਂ ਵਧੇਰੇ ਵੈਬੀਨਾਰ ਆਯੋਜਿਤ ਹੋ ਚੁੱਕੇ ਹਨ।
ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋ. ਪਰਮਵੀਰ ਸਿੰਘ ਨੇ ਇਸ ਵੈਬੀਨਾਰ ਦਾ ਅਰੰਭ ਕਰਦੇ ਹੋਏ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ, ਜਗਤ ਦੀ ਚਾਦਰ, ਸ੍ਰਿਸ਼ਟੀ ਦੀ ਚਾਦਰ, ਧਰਮ ਦੀ ਚਾਦਰ, ਤਿਲਕ ਜੰਞੂ ਕਾ ਰਾਖਾ, ਲਾਸਾਨੀ ਸ਼ਹੀਦ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਵੱਜੋਂ ਯਾਦ ਕੀਤਾ ਜਾਂਦਾ ਹੈ ਅਤੇ ਇਸੇ ਦ੍ਰਿਸ਼ਟੀ ਤੋਂ ਉਹਨਾਂ ਨੂੰ ਇਸ ਮੌਕੇ ਯਾਦ ਕੀਤਾ ਜਾ ਰਿਹਾ ਹੈ। ਡਾ. ਜਸਬੀਰ ਕੌਰ ਪ੍ਰਿੰਸੀਪਲ ਗੁਰਮਤਿ ਕਾਲਜ ਨੇ ਵੈਬੀਨਾਰ ਦਾ ਸੰਚਾਲਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਧਰਮ ਅਤੇ ਮਨੁਖਤਾ ਦੀ ਰੱਖਿਆ ਲਈ ਦਿਤੀ।
ਵੈਬੀਨਾਰ ਦੇ ਕੁੰਜੀਵਤ ਭਾਸ਼ਣ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪ੍ਰੋ. ਰਾਜੇਸ਼ ਗਿੱਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਮਨੁੱਖ ਦੇ ਜੀਵਨ ਲਈ ਸਦੀਵੀ ਤੌਰ 'ਤੇ ਪ੍ਰੇਰਨਾ ਸਰੋਤ ਹੈ ਜਿਹੜੀ ਕਿ ਉਸ ਨੂੰ ਦੁੱਖ ਅਤੇ ਸੁੱਖ ਤੋਂ ਮੁਕਤ ਕਰਦੀ ਹੈ। ਆਪਣੇ ਅੰਤਰ-ਮਨ ਨਾਲ ਜੁੜਿਆਂ ਹਲਤ ਅਤੇ ਪਲਤ ਸਵਾਰਿਆ ਜਾ ਸਕਦਾ ਹੈ। ਪੰਜਾਬ ਯੂਨੀਵਰਸਿਟੀ ਲਾਹੌਰ ਦੇ ਪ੍ਰੋ. ਨਬੀਲਾ ਰਹਿਮਾਨ ਨੇ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਮਨੁੱਖ ਨੂੰ ਉਸ ਦੀ ਹਸਤੀ ਦੀ ਪਛਾਣ ਕਰਾਉਂਦੀ ਹੋਈ ਪਰਮ ਆਦਰਸ਼ ਨਾਲ ਜੋੜਦੀ ਹੈ ਜਿਥੇ ਧਾਰਮਿਕ ਅਤੇ ਸਮਾਜਿਕ ਵਖਰੇਵੇਂ ਮਨਫ਼ੀ ਹੋ ਜਾਂਦੇ ਹਨ।
ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਿੱਲੀ ਦੇ ਡਾ. ਅਮਨਪ੍ਰੀਤ ਸਿੰਘ ਨੇ ਵਿਭਿੰਨ ਸਰੋਤਾਂ ਦੇ ਆਧਾਰ 'ਤੇ ਗੁਰੂ ਜੀ ਦੇ ਜੀਵਨ ਦੇ ਵਿਭਿੰਨ ਪਹਿਲੂਆਂ ਦਾ ਵਿਸ਼ਲੇਸ਼ਣਾਤਿਮਕ ਵਿਖਿਆਨ ਪੇਸ਼ ਕੀਤਾ। ਡਾ. ਅਸਪ੍ਰੀਤ ਕੌਰ ਨੇ ਕਿਹਾ ਕਿ ਗੁਰੁ ਸਾਹਿਬ ਨੇ ਸਿਖਾਂ ਨੂੰ ਨਿਰਭੈਤਾ ਅਤੇ ਨਿਰਵੈਰਤਾ ਦੀ ਅਸੀਸ ਬਖਸ਼ਿਸ਼ ਕੀਤੀ। ਡਾ. ਸਰਬਜੀਤ ਸਿੰਘ ਜੰਮੂ ਨੇ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਬਲਿਦਾਨ ਧਾਰਮਿਕ ਅਜਾਦੀ ਦਾ ਪ੍ਰਤੀਕ ਹੈ।
ਵੈਬੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕੇਹਰ ਸਿੰਘ ਨੇ ਸਮੂਹ ਵਕਤਿਆਂ ਦੇ ਵਿਚਾਰਾਂ ਦਾ ਨਿਚੋੜ ਪੇਸ਼ ਕਰਦੇ ਹੋਏ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮਕਾਲੀ ਸਮੱਸਿਆਵਾਂ ਨੂੰ ਸਮਝਣ ਅਤੇ ਉਹਨਾਂ ਦਾ ਮੁਕਾਬਲਾ ਕਰਨ ਦੀ ਪ੍ਰੇਰਨਾ ਕਰਦੀ ਹੈ ਪਰ ਇਸ ਮਾਰਗ 'ਤੇ ਚੱਲਣ ਲਈ ਸਿਰ ਤਲੀ 'ਤੇ ਰੱਖਣ ਦੀ ਲੋੜ ਪੈਂਦੀ ਹੈ। ਗੁਰੂ ਸਾਹਿਬ ਨੇ ਸ੍ਰਿਸ਼ਟੀ ਦੀ ਵਿਭਿੰਨਤਾ ਨੂੰ ਪ੍ਰਵਾਨ ਕੀਤਾ ਹੈ ਅਤੇ ਇਸੇ ਨੂੰ ਬਚਾਉਣ ਲਈ ਉਹਨਾਂ ਨੇ ਜਿਹੜਾ ਮਾਰਗ ਦਰਸਾਇਆ ਹੈ, ਉਹੀ ਮਹੱਤਵਪੂਰਨ, ਆਦਰਸ਼ਮਈ ਅਤੇ ਸਦੀਵਕਾਲੀ ਹੈ।
ਗੁਰਮਤਿ ਕਾਲਜ ਦੇ ਪ੍ਰਿੰਸੀਪਲ ਡਾ. ਜਸਬੀਰ ਕੌਰ ਨੇ ਡਾ. ਅਸਪ੍ਰੀਤ ਕੌਰ ਅਤੇ ਡਾ. ਹਰਜੀਤ ਸਿੰਘ ਦੇ ਤਕਨੀਕੀ ਸਹਿਯੋਗ ਨਾਲ ਇਸ ਵੈਬੀਨਾਰ ਦਾ ਸੰਚਾਲਨ ਕਰਦੇ ਹੋਏ ਦੇਸ਼-ਵਿਦੇਸ਼ ਤੋਂ ਜੁੜੇ ਹੋਏ ਵਿਦਵਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਸ. ਪ੍ਰਤਾਪ ਸਿੰਘ ਡਾਇਰੈਕਟਰ ਗੁਰੂੁ ਨਾਨਕ ਫਾਉਡੇਸ਼ਨ ਨਵੀਂ ਦਿਲੀ ਵਿਸ਼ੇਸ਼ ਰੂਪ ਵਿਚ ਜੁੜੇ ਅਤੇ ਉਹਨਾਂ ਕਿਹਾ ਕਿ ਪ੍ਰਸਤੁਤ ਪਰਚੇ ਵਿਦਿਆਰਥੀਆਂ ਲਈ ਪ੍ਰਕਾਸ਼ਿਤ ਕੀਤੇ ਜਾਣਗੇ।
ਡਾ. ਆਸਮਾ ਕਾਦਰੀ, ਪ੍ਰੋ ਅਹਸਾਨ ਨਦੀਮ, ਡਾ. ਰਜਿੰਦਰ ਸਿੰਘ ਅਸਟ੍ਰੇਲੀਆ, ਬਬਲਪ੍ਰੀਤ ਇਟਲੀ, ਡਾ. ਸ਼ਾਲੂ, ਡਾ. ਕਮਲਜੀਤ ਸਿੰਘ, ਡਾ. ਕੰਵਲਜੀਤ ਸਿੰਘ, ਡਾ, ਸੁਨੀਤਾ ਪੁਰੀ, ਡਾ. ਜਸਪ੍ਰੀਤ ਕੌਰ ਸੰਧੂ, ਸ. ਕਸ਼ਮੀਰ ਸਿੰਘ, ਸ. ਸਰਬਜੀਤ ਸਿੰਘ ਜੰਮੂ, ਡਾ. ਗੁਰਜਿੰਦਰ ਸਿੰਘ, ਸ. ਭੁਪਿੰਦਰਪਾਲ ਸਿੰਘ ਸ. ਕੁਲਦੀਪ ਸਿੰਘ, ਮੈਡਮ ਪ੍ਰਭਜੋਤ ਕੌਰ ਦੇ ਨਾਲ-ਨਾਲ ਗੁਰਮਤਿ ਕਾਲਜ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਵੈਬੀਨਾਰ ਵਿਚ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ