Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਜ਼ਿਲੇ ਵਿਚ ਸੜਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

PUNJAB NEWS EXPRESS | January 22, 2021 05:18 PM

ਨਵਾਂਸ਼ਹਿਰ: ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ), ਜਗਤਪੁਰ ਰੋਡ, ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ।
ਨਵਾਂਸ਼ਹਿਰ ਵਿਖੇ ਚੰਡੀਗੜ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਇਹ ਮਨਾਹੀ ਦੇ ਹੁਕਮ 19 ਮਾਰਚ 2021 ਤੱਕ ਲਾਗੂ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ