Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਸੜਕ ਸੁਰੱਖਿਆ ਸਪਤਾਹ ਦੋਰਾਨ ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਤੋਲੇਵਾਲ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਾਨਕ ਦੋਰਾ

PUNJAB NEWS EXPRESS | January 23, 2021 02:36 PM

ਮਾਲੇਰਕੋਟਲਾ : ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਹਿੱਤ ਲੋਕਾਂ ਨੂੰ ਜਾਗਰੂਕ ਕਰਨ ਲਈ 18 ਜਨਵਰੀ ਤੋਂ 17 ਫਰਵਰੀ 2021 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸ਼੍ਰੀ ਟੀ਼. ਬੈਨਿਥ, ਲਾਇਸੈਂਸਿੰਗ ਅਥਾਰਟੀ—ਕਮ—ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਿੰਡ ਤੋਲੇਵਾਲ ਵਿਖੇ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਦਾ ਵਿਸ਼ੇਸ਼ ਤੋਰ ਤੇ ਦੋਰਾ ਕੀਤਾ ਗਿਆ।ਇਸ ਸਮੇਂ ਸ੍ਰੀ ਬੈਨਿਥ ਨੇ ਟਰੈਕ ਤੇ ਨਿਯੁਕਤ ਸਟਾਫ ਨੂੰ ਸਖਤ ਹਦਾਇਤ ਕੀਤੀ 

ਟਰੈਕ ਉਪਰ ਲਾਇਸੰਸ ਬਣਵਾਉਣ ਜਾਂ ਟੈਸਟ ਦੇਣ ਲਈ ਆਉਣ ਵਾਲੀ ਆਮ ਜਨਤਾ ਨੂੰ ਬਿਲਕੁੱਲ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਫਾਇਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਟਰੈਕ ਦੇ ਅੰਦਰ ਅਤੇ ਬਾਹਰ ਐਸ.ਡੀ.ਐਮ. ਦਫਤਰ ਦਾ ਫੋਨ ਨੰਬਰ ਲਿਖਿਆ ਜਾਵੇ ਤਾਂ ਜੋ ਟਰੈਕ ਤੇ ਕੰਮ ਕਰਵਾਉਣ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਿ਼ਕਾਇਤ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।ਸ੍ਰੀ ਬੈਨਿਥ ਨੇ ਟਰੈਕ ਤੇ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ। ਜੇਕਰ ਜ਼ਰੂਰੀ ਹੋਵੇ ਤਾਂ ਸੜਕ ਦੇ ਇਕ ਪਾਸੇ ਵਹੀਕਲ ਰੋਕ ਕੇ ਮੋਬਾਈਲ ਸੁਣਿਆ ਜਾਵੇ।ਉਨ੍ਹਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਹੈਲਮੇਟ ਦੀ ਜ਼ਰੂਰ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸੜਕ ਤੇ ਲੱਗੀਆਂ ਟਰੈਫਿਕ ਲਾਈਟਾਂ ਦਾ ਵੀ ਪਾਲਣ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲਾਪ੍ਰਵਾਹੀ ਅਤੇ ਬੇਧਿਆਨੀ ਨਾਲ ਗੱਡੀਆਂ ਚਲਾਉਣ, ਨਸ਼ੇ ਦਾ ਸੇਵਨ ਕਰਕੇ ਡਰਾਇਵਿੰਗ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਸੜਕੀਂ ਦੁਰਘਟਨਾਵਾਂ ਵਿੱਚ ਵਾਧਾ ਹੋੋ ਰਿਹਾ ਹੈ ਜਿਸ ਕਰਕੇ ਰੋੋਜਾਨਾ ਹੀ ਕੀਮਤੀ ਜਾਨਾਂ ਦੁਰਘਟਨਾਵਾਂ ਦੀ ਭੇਟ ਚੜ ਰਹੀਆਂ ਹਨ।ਇਸ ਲਈ ਆਮ ਜਨਤਾ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 18 ਜਨਵਰੀ ਤੋਂ 17 ਫਰਵਰੀ, 2021 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸ੍ਰੀ ਰੋਹਿਤ ਸ਼ਰਮਾ, ਟ੍ਰਾਂਸਪੋਰਟ ਕਲਰਕ ਅਤੇ ਸ੍ਰੀ ਰਣਜੀਤ ਸਿੰਘ, ਟਰੈਕ ਇੰਚਾਰਜ ਵੀ ਮੋਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ