Friday, April 26, 2024

Punjab

ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

PUNJAB NEWS EXPRESS | January 23, 2021 02:38 PM

ਨਵਾਂਸ਼ਹਿਰ: 72ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ ਸਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ 11 ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਤੋਂ ਇਲਾਵਾ ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ