Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸਰਕਾਰੀ ਸਕੂਲ ਮੁਕੰਦਪੁਰ ਵਿਖੇ ਹੋਵੇਗਾ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ

PUNJAB NEWS EXPRESS | January 23, 2021 03:25 PM

ਨਵਾਂਸ਼ਹਿਰ: ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ 25 ਜਨਵਰੀ 2021 ਨੂੰ ਸਵੇਰੇ 11 ਵਜੇ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਜਾਣ ਵਾਲੇ ਇਸ ਸਮਾਗਮ ਵਿਚ ਨਵੇਂ ਬਣੇ ਵੋਟਰਾਂ ਤੋਂ ਇਲਾਵਾ ਵੋਟਰ ਜਾਗਰੂਕਤਾ ਮੁਹਿੰਮ ਵਿਚ ਵਧੀਆ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਰਾਹੀਂ ਜ਼ਿਲਾ ਵਾਸੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਵੈਨ 25 ਜਨਵਰੀ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਤੋਂ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਟ੍ਰਾਂਸਜੈਂਡਰ ਆਈਕਾਨ ਪ੍ਰੀਤੀ ਮਹੰਤ ਵੱਲੋਂ ਵੋਟਰਾਂ ਨੂੰ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 11.15 ਵਜੇ ਇਹ ਵੈਨ ਜ਼ਿਲਾ ਸੇਵਾ ਕੇਂਦਰ (ਤਹਿਸੀਲ ਕੰਪਲੈਕਸ) ਨਵਾਂਸ਼ਹਿਰ ਅਤੇ ਦੁਪਹਿਰ 12.30 ਵਜੇ ਬੱਸ ਸਟੇਂਡ ਨਵਾਂਸ਼ਹਿਰ ਪਹੁੰਚੇਗੀ, ਜਿਥੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੋਟਰ ਜਾਗਰੂਕਤਾ ਨਾਟਕ ਖੇਡਿਆ ਜਾਵੇਗਾ। ਇਸ ਉਪਰੰਤ ਦੁਪਹਿਰ 2 ਵਜੇ ਸ਼ੂਗਰ ਮਿੱਲ ਨਵਾਂਸ਼ਹਿਰ ਦੇ ਬਾਹਰ ਪੀ. ਡਬਲਿਊ. ਡੀ ਆਈਕਾਨ ਕਸ਼ਮੀਰ ਸਿੰਘ ਸਨਾਵਾ ਵੱਲੋਂ ਸੰਦੇਸ਼ ਦਿੱਤਾ ਜਾਵੇਗਾ। ਦੁਪਹਿਰ 3 ਵਜੇ ਇਹ ਜਾਗਰੂਕਤਾ ਵੈਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਪਹੰੁਚੇਗੀ, ਜਿਥੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਅਤੇ ਪ੍ਰੀਤੀ ਮਹੰਤ ਵੱਲੋਂ ਸੰਦੇਸ਼ ਦਿੱਤਾ ਜਾਵੇਗਾ ਅਤੇ ਸ਼ਾਮ 4 ਵਜੇ ਬੱਸ ਸਟੈਂਡ ਬੰਗਾ ਅਤੇ ਗੁਰੂ ਤੇਗ ਬਹਾਦਰ ਗੇਟ ਬਾਜ਼ਾਰ ਬੰਗਾ ਵਿਖੇ ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ