Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਜ਼ਿਲੇ ਦੀਆਂ ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਬਣਿਆ ‘ਸਖੀ ਵਨ ਸਟਾਪ ਸੈਂਟਰ’

PUNJAB NEWS EXPRESS | January 23, 2021 04:13 PM

ਨਵਾਂਸ਼ਹਿਰ: ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਜ਼ਿਲਾ ਹਸਪਤਾਲ ਕੰਪਲੈਕਸ ਵਿਚ ਚਲਾਇਆ ਜਾ ਰਿਹਾ ‘ਸਖੀ ਵਨ ਸਟਾਪ ਸੈਂਟਰ’ ਜ਼ਿਲੇ ਦੀਆਂ ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਸੈਂਟਰ ਵੱਲੋਂ ਕਿਸੇ ਵੀ ਤਰਾਂ ਦੀ ਹਿੰਸਾ ਤੋਂ ਪੀੜਤ ਮਹਿਲਾਵਾਂ ਦੀ ਇਲਾਜ ਤੋਂ ਲੈ ਕੇ ਕਾਨੂੰਨੀ ਕਾਰਵਾਈ ਤੱਕ ਹਰ ਲੋੜ ਨੂੰ ਇਕੋ ਛੱਤ ਥੱਲੇ ਪੂਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ ਇਸ ਸੈਂਟਰ ਦਾ ਮੁੱਖ ਮੰਤਵ ਹਿੰਸਾ ਪੀੜਤ ਔਰਤਾਂ ਨੂੰ ਇਲਾਜ, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਪ੍ਰਦਾਨ ਕਰਨਾ ਹੈ।
ਉਨਾਂ ਦੱਸਿਆ ਕਿ ਇਸ ਸੈਂਟਰ ਵਿਚ ਹੁਣ ਤੱਕ 239 ਕੇਸ ਆਏ ਹਨ, ਜਿਨਾਂ ਵਿਚੋਂ 210 ਦੇ ਰਾਜੀਨਾਮੇ ਰਾਹੀਂ ਦੋਵਾਂ ਧਿਰਾਂ ਦੀ ਕਾਊਂਸਲਿੰਗ ਕਰ ਕੇ ਇਨਾਂ ਦੇ ਆਪਸੀ ਗਿਲੇ-ਸ਼ਿਕਵੇ ਦੂਰ ਕਰ ਕੇ ਘਰ ਟੁੱਟਣ ਤੋਂ ਬਚਾਏ ਹਨ, ਜੋ ਹੁਣ ਸ਼ਾਂਤੀ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਕੁਝ ਮਾਮਲੇ, ਜਿਨਾਂ ਵਿਚ ਆਪਸੀ ਸਮਝੌਤੇ ਦੀ ਗੁੰਜਾਇਸ਼ ਨਹੀਂ ਹੁੰਦੀ, ਉਨਾਂ ਨੂੰ ਲੋੜ ਅਨੁਸਾਰ ਪੁਲਿਸ ਕੋਲ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਜਾਂਦਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪੁਲਿਸ ਨੂੰ ਅਗਲੇਰੀ ਕਾਰਵਾਈ ਲਈ 13 ਕੇਸ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ 11 ਕੇਸ ਭੇਜੇ ਗਏ ਹਨ। ਇਸ ਤੋਂ ਇਲਾਵਾ ਸੈਂਟਰ ਵੱਲੋਂ 3 ਔਰਤਾਂ ਨੂੰ ਸ਼ੈਲਟਰ ਵੀ ਦਿੱਤਾ ਗਿਆ ਹੈ।
ਉਨਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿਚ ਆਉਣ ਵਾਲੀ ਪੀੜਤ ਮਹਿਲਾ ਲਈ ਐਮਰਜੈਂਸੀ ਮੈਡੀਕਲ ਸਹੂਲਤ, ਪੁਲਿਸ ਮਦਦ, ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਫੌਰੀ ਤੌਰ ਤੇ ਪਰਚਾ ਕਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਹਿੰਸਾ ਪੀੜਤ ਔਰਤ ਆਪਣੇ ਬੱਚਿਆਂ ਨਾਲ ਆਰਜ਼ੀ ਤੌਰ ਤੇ ਪੰਜ ਦਿਨਾਂ ਲਈ ਇਸ ਸੈਂਟਰ ਵਿਚ ਆਸਰਾ ਵੀ ਲੈ ਸਕਦੀ ਹੈ। ਉਨਾਂ ਜ਼ਿਲੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਮਹਿਲਾ ਹਿੰਸਾ ਨਾਲ ਪੀੜਤ ਕੋਈ ਮਾਮਲਾ ਨਜ਼ਰ ਆਉਂਦਾ ਹੈ ਤਾਂ ਉਸ ਪੀੜਤ ਮਹਿਲਾ ਨੂੰ ਜ਼ਿਲਾ ਹਸਪਤਾਲ ਕੰਪਲੈਕਸ, ਨਵਾਂਸ਼ਹਿਰ ਅੰਦਰ ਸਥਾਪਿਤ ਸਖੀ ਵਨ ਸਟਾਪ ਸੈਂਟਰ ਨਵਾਂਸ਼ਹਿਰ ਬਾਰੇ ਜਾਗਰੂਕ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ