Friday, April 26, 2024

Punjab

ਕਿਸਾਨ ਅੰਦੋਲਨ ਦੌਰਾਨ ਨਿਗਮ ਚੋਣਾਂ ਕਰਵਾ ਕੇ ਕੈਪਟਨ ਸਰਕਾਰ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ

PUNJAB NEWS EXPRESS | January 23, 2021 04:20 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਬਜੂਰਗਾਂ ਅਤੇ ਨੌਜਵਾਨਾਂ ਅਤੇ ਬੀਬੀਆਂ ਦੇ ਆਪਸੀ ਤਾਲਮੇਲ ਨਾਲ ਚਲਾਉਣ ਵਾਲੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਸ਼ਲਾਘਾ ਕਰਦਿਆਂ ਪਾਰਟੀ ਦੇ ਸਾਰੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਜਥੇਬੰਦੀਆਂ ਦਾ ਆਪਸੀ ਤਾਲਮੇਲ ਬਹੁਤ ਹੀ ਬਿਹਤਰ ਹੈ।

ਜਿਸ ਕਾਰਨ ਹੁਣ ਤਕ ਕਿਸਾਨ ਅੰਦੋਲਨ ਸਿਖਰ `ਤੇ ਪਹੁੰਚ ਗਿਆ ਹੈ। ਆਗੂਆਂ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਇਕੱਠ ਜਾਬਤੇ ਵਿੱਚ ਰਿਹਾ ਹੈ ਜਦੋਂਕਿ ਜਾਬਤੇ ਦੀ ਉਲੰਘਣਾ ਸਰਕਾਰ ਵੱਲੋਂ ਹੀ ਕੀਤੀ ਗਈ। ਪਾਰਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਆਉਣ ਵਾਲੀ 26 ਜਨਵਰੀ ਦੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਵਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ ਅਤੇ ਕਿਸਾਨਾਂ ਜਥੇਬੰਦੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਈ ਕਿਹਾ ਹੈ। ਮੀਟਿੰਗ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ `ਤੇ ਵੀ ਚਰਚਾ ਕੀਤੀ ਗਈ। ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹੇ ਮਾਹੌਲ ਵਿੱਚ ਨਿਗਮ ਚੋਣਾਂ ਦਾ ਐਲਾਨ ਕਰਵਾਉਣ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਚੋਣਾਂ ਨਹੀ ਕਰਵਾਉਣੀਆਂ ਚਾਹੀਦੀਆਂ ਹਨ, ਪਰ ਕੈਪਟਨ ਅਮਰਿੰਦਰ ਸਿੰਘ ਉਪਰੋਂ- ਉਪਰੋ ਕਿਸਾਨਾਂ ਦੀ ਹਮਾਇਤ ਦਾ ਵਿਖਾਵਾ ਕਰਦੇ ਹਨ ਅਤੇ ਚੋਣਾਂ ਕਰਵਾਉਣ ਵਾਲੀ ਕਾਰਵਾਈ ਪੂਰੀ ਤਰਾਂ ਕਿਸਾਨ ਵਿਰੋਧੀ ਹੈ। ਉਨ੍ਹਾ ਕਿਹਾ ਕਿ ਜਦੋਂ ਇਸ ਸਮੇਂ ਪੰਜਾਬ ਦਾ ਬੱਚਾ- ਬੱਚਾ ਕਿਸਾਨ ਅੰਦੋਲਨ ਵਿਚ ਹੈ ਅਤੇ ਸਭਦਾ ਧਿਆਨ ਉਸ ਪਾਸੇ ਹੈ ਤਾਂ ਫ਼ਿਰ ਚੋਣਾਂ ਕਰਵਾ ਕੇ ਪੰਜਾਬ ਦੇ ਲੋਕਾਂ ਦਾ ਧਿਆਨ ਵੰਡਣਾ ਕੈਪਟਨ ਸਰਕਾਰ ਦਾ ਸਾਜਿਸ਼ੀ ਵਤੀਰਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਨਿਗਮ ਚੋਣਾਂ ਵਿਚ ਅਕਾਲੀ ਦਲ (ਬਾਦਲ), ਕਾਂਗਰਸ, ਅਤੇ ਭਾਜਪਾ ਨੂੰ ਛੱਡ ਕੇ ਜੋ ਵੀ ਚੰਗੇ ਅਕਸ ਵਾਲੇ ਉਮੀਦਵਾਰ ਹੋੋਣ ਉਨ੍ਹਾ ਦੀ ਹਮਾਇਤ ਕਰਨ। ਉਨ੍ਹਾ ਕਿਹਾ ਕਿ ਪਾਰਟੀ ਆਪਣੇ ਪੱਧਰ `ਤੇ ਨਿਗਮ ਚੋਣਾਂ ਨਹੀ ਲੜੇਗੀ। ਇਸ ਮੌਕੇ ਸ: ਪਰਮਿੰਦਰ ਸਿੰਘ ਢੀਂਡਸਾ, ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਹਰਜੀਤ ਕੌਰ ਤਲਵੰਡੀ, ਸ: ਰਣਜੀਤ ਸਿੰਘ ਤਲਵੰਡੀ, ਸ: ਨਿਧੜਕ ਸਿੰਘ ਬਰਾੜ, ਸ: ਜਗਦੀਸ਼ ਸਿੰਘ ਗਰਚਾ, ਸੁਖਵੰਤ ਸਿੰਘ ਟਿੱਲੂ, ਗੁਰਬਚਨ ਸਿੰਘ ਬਚੀ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ