Friday, April 26, 2024

Punjab

ਪਾਰਟੀ ’ਚ ਅਹਿਮ ਯੋਗਦਾਨ ਪਾਉਣ ’ਤੇ ਬਲਵੀਰ ਲਹਿਰਾ ਨੂੰ ਸੁਖਬੀਰ ਬਾਦਲ ਨੇ ਦਿੱਤਾ ਸਨਮਾਨ ਪੱਤਰ

PUNJAB NEWS EXPRESS | January 25, 2021 03:53 PM

ਮਖੂ: ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਸਾਰੇ ਹਲਕਿਆਂ ਵਿੱਚ ਪਾਰਟੀ ਦੇ ਮੇਹਨਤੀ ਅਤੇ ਵਫਾਦਾਰ ਵਰਕਰਾਂ ਨੂੰ ਸਨਮਾਨ ਪੱਤਰ ਦੇਣ ਦੀ ਚਲਾਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਦੀ ਫੇਰੀ ਦੋਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਪਾਰਟੀ ਨੂੰ ਮਜਬੂਤ ਕਰਨ ’ਚ ਅਹਿਮ ਯੋਗਦਾਨ ਪਾਉਣ ’ਤੇ ਸਰਕਲ ਮਖੂ ਦੇ ਐੱਸਸੀ ਵਿੰਗ ਦੇ ਪ੍ਰਧਾਨ ਬਲਵੀਰ ਲਹਿਰਾ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਧਾਨ ਸਭਾ ਹਲਕਾ ਜ਼ੀਰਾ ਦੀ ਫੇਰੀ ਅਕਾਲੀ ਦਲ ਦੇ ਵਰਕਰਾਂ ’ਚ ਭਾਰੀ ਜੋਸ਼ ਪੈਦਾ ਕਰ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਸਨਮਾਨ ਪੱਤਰ ਮਿਲਣ ’ਤੇ ਮਖੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਸੀ ਵਿੰਗ ਸਰਕਲ ਮਖੂ ਦੇ ਪ੍ਰਧਾਨ ਬਲਵੀਰ ਲਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਮੈਨੂੰ ਮਾਨ ਸਨਮਾਨ ਦਿੱਤਾ ਹੈ। ਉਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਜ਼ੀਰਾ, ਸਰਕਲ ਪ੍ਰਧਾਨ ਜਥੇ. ਕਾਰਜ ਸਿੰਘ ਆਹਲਾਂ, ਐੱਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਕੈਪਟਨ ਸਵਰਨ ਸਿੰਘ ਸ਼ਾਹਵਾਲਾ ਦਾ ਤਹਿ ਦਿਲੋਂ ਧੰਨਵਾਦੀ ਹਾਂ। ਅਵਤਾਰ ਸਿੰਘ ਜ਼ੀਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੀ ਦਿਨ ਰਾਤ ਸੇਵਾ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ’ਚ ਪਹੁੰਚਾਈਆਂ ਜਾ ਰਹੀਆਂ ਹਨ। ਆਉਣ ਵਾਲੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਸਸੀ ਵਿੰਗ ਵੱਲੋਂ ਅਹਿਮ ਰੋਲ ਨਿਭਾਇਆ ਜਾਵੇਗਾ। ਇਸ ਮੌਕੇ ਪ੍ਰਗਟ ਸਿੰਘ ਪਿੰਕਾ, ਲੱਭਾ ਮਸੀਹ ਫੇਮੀਵਾਲਾ, ਪੂਰਨ ਤਲਵੰਡੀ, ਬੂਟਾ ਮਸੀਹ, ਮੁਬਾਰਕ ਮਸੀਹ, ਸੋਨੂੰ ਧਾਰੀਵਾਲ, ਬਾਓ ਮਸੀਹ, ਸੱਤਪਾਲ ਮਸੀਹ, ਵਜੀਰ ਮਸੀਹ, ਸ਼ਿੰਦਾ ਮਸੀਹ, ਲਵ ਧਾਰੀਵਾਲ, ਗੁਲਸ਼ਨ ਲਹਿਰਾ, ਸ਼ਿੰਦਰਪਾਲ ਸਿੰਘ, ਪਤਰਸ ਮਸੀਹ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ