Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਲੋਕਤੰਤਰ ਦੀ ਸਫਲਤਾ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ-ਡਾ. ਸ਼ੇਨਾ ਅਗਰਵਾਲ

PUNJAB NEWS EXPRESS | January 25, 2021 04:06 PM

ਨਵਾਂਸ਼ਹਿਰ: ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੀਤੀ। ਇਸ ਦੌਰਾਨ ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੋਟਰਾਂ ਨੂੰ ਬਿਨਾਂ ਕਿਸੇ ਡਰ-ਭੈਅ, ਜਾਤ, ਮਜ਼ਹਬ ਤੋਂ ਉਪਰ ਉੱਠ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਸਫਲਤਾ ਲੲਸਾਨੂੰ ਸਾਰਿਆਂ ਨੂੰ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜਿਥੇ ਲੋਕਾਂ ਵਲੋਂ ਚੋਣਾਂ ਦੌਰਾਨ ਆਪਣੇ ਮੱਤ ਦੇ ਪ੍ਰਯੋਗ ਰਾਹੀਂ ਅਸਾਨੀ ਨਾਲ ਸਰਕਾਰਾਂ ਤਬਦੀਲ ਕੀਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਇਕ-ਇਕ ਵੋਟ ਵੱਡਾ ਮਹੱਤਵ ਰੱਖਦੀ ਹੈ ਅਤੇ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਸਾਡੀ ਇਕ ਵੋਟ ਨਾਲ ਕੀ ਫਰਕ ਪੈਣਾ ਹੈ। ਉਨਾਂ ਕਿਹਾ ਕਿ ਮੁਲਕ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੈ ਕਿਉਂਕਿ ਇਥੇ ਬਹੁਗਿਣਤੀ ਨੌਜਵਾਨ ਵੋਟਰਾਂ ਦੀ ਹੈ, ਜਿਹੜੇ ਨਵੀਂ ਅਤੇ ਨਰੋਈ ਸੋਚ ਰੱਖਦੇ ਹਨ। ਉਨਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਇਹ ਵੀ ਅਹਿਸਾਸ ਕਰਵਾਉਂਦਾ ਹੈ ਕਿ ਵੋਟਰ ਚੋਣਾਂ ਵਾਲੇ ਦਿਨ ਆਪਣੇ ਮੱਤ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ ਅਤੇ ਨੌਜਵਾਨ ਵੋਟਰ ਵੋਟ ਦੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨਾਂ ਦੱਸਿਆ ਕਿ ਅੱਜ ਦੇ ਦਿਨ ਜ਼ਿਲੇ ਵਿਚ ਸਬ-ਡਵੀਜ਼ਨ ਅਤੇ ਬੂਥ ਪੱਧਰ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਸਮਾਗਮ ਆਯੋਜਿਤ ਕਰਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ ਹੈ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣਾਂ ਰਾਹੀਂ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਚੋਣ ਤਹਿਸੀਲਦਾਰ ਵਿਵੇਕ ਮੋਹਲਾ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਪਿ੍ਰੰਸੀਪਲ ਅਮਰਜੀਤ ਸਿੰਘ ਖਟਕੜ ਕਸ਼ਮੀਰ ਸਿੰਘ ਸਨਾਵਾ, ਪ੍ਰੀਤੀ ਮਹੰਤ, ਸਤਨਾਮ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ