Thursday, April 25, 2024

Punjab

ਐਮ. ਪੀ ਮਨੀਸ਼ ਤਿਵਾੜੀ ਵੱਲੋਂ ਬਲਾਚੌਰ ਅਤੇ ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

PUNJAB NEWS EXPRESS | January 25, 2021 05:04 PM

ਬਲਾਚੌਰ: ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਸਕੇਲ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਬਲਾਚੌਰ ਅਤੇ ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।
ਇਸ ਦੌਰਾਨ ਉਨਾਂ ਬਲਾਚੌਰ ਬਲਾਕ ਦੇ ਚਾਰ ਪਿੰਡਾਂ ਵਿਚ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ, ਜਿਨਾਂ ਵਿਚ ਬੇਗੋਵਾਲ, ਜੰਡੀ, ਰਾਜੂ ਮਾਜਰਾ ਅਤੇ ਭੱਦੀ ਸ਼ਾਮਿਲ ਸਨ। ਇਸੇ ਤਰਾਂ ਉਨਾਂ ਸੜੋਆ ਬਲਾਕ ਦੇ ਪਿੰਡਾਂ ਵਿਚ ਵੀ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਅਤੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.ਕਰੋੜ 37 ਲੱਖ ਰੁਪਏ ਦੀਆਂ ਗ੍ਰਾਂਟਾਂ ਤਕਸੀਮ ਕੀਤੀਆਂ। ਇਨਾਂ ਪਿੰਡਾਂ ਵਿਚ ਸੜੋਆ, ਕਰੀਮਪੁਰ ਧਿਆਣੀ, ਕੁਲਪੁਰ, ਬੇਗਮਪੁਰ, ਦਿਆਲਾ, ਧਰਮਪੁਰ, ਹਿਆਤਪੁਰ ਰੁੜਕੀ, ਹਿਆਤਪੁਰ ਸਿੰਘਾ, ਹਿਆਤਪੁਰ ਜੱਟਾਂ, ਐਮਾ, ਛਿਦਾਉੜੀ, ਸਿੰਘਪੁਰ, ਸੜੋਆ, ਨਵਾਂਗਰਾਂ ਸ਼ਾਮਿਲ ਸਨ। ਇਸ ਦੌਰਾਨ ਉਨਾਂ ਪਿੰਡ ਸਿੰਘਪੁਰ ਵਿਖੇ 4.5 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੀ ਰਿਟੇਨਿੰਗ ਵਾਲ ਅਤੇ ਸੜੋਆ ਵਿਖੇ 9.21 ਲੱਖ ਦੀ ਲਾਗਤ ਵਾਲੇ ਆਂਗਨਵਾੜੀ ਸੈਂਟਰ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਵੀ ਕੀਤਾ। ਉਨਾਂ ਇਸ ਮੌਕੇ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਨੂੰ ਹਦਾਇਤਾਂ ਅਨੁਸਾਰ ਸੁਚੱਜੇ ਢੰਗ ਨਾਲ ਖ਼ਰਚ ਕਰਕੇ ਇਨਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਏ ਜਾਣ, ਤਾਂ ਜੋ ਹੋਰ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਜਾ ਸਕੇ।
ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਕਿਸਾਨ ਮਾਰੂ ਖੇਤੀ ਬਿੱਲਾਂ ਸਬੰਧੀ ਗੱਲ ਕਰਦਿਆਂ ਉਨਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕਿਸਾਨ ਆਪਣੇ ਹੱਕਾਂ ਲਈ ਕੜਾਕੇ ਦੀ ਠੰਢ ਵਿਚ ਸੜਕਾਂ ’ਤੇ ਰਾਤਾਂ ਗੁਜ਼ਾਰ ਰਿਹਾ ਹੈ ਅਤੇ ਉਸ ਦਾ ਬੇਟਾ ਸਰਹੱਦਾਂ ’ਤੇ ਦੇਸ਼ ਦੀ ਰਾਖੀ ਕਰ ਰਿਹਾ ਹੈ। ਉਨਾਂ ਕਿਹਾ ਕਿ ਕੇਂਦਰ ਨੂੰ ਆਪਣਾ ਅੜੀਅਲ ਵਤੀਰਾ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।
ਇਸ ਮੌਕੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬੀ. ਡੀ. ਪੀ. ਓ ਦਰਸ਼ਨ ਸਿੰਘ, ਚੇਅਰਮੈਨ ਬਲਾਕ ਸੰਮਤੀ ਬਲਾਚੌਰ ਧਰਮ ਪਾਲ, ਚੇਅਰਮੈਨ ਬਲਾਕ ਸੰਮਤੀ ਸੜੋਆ ਗੌਰਵ ਚੌਧਰੀ, ਪ੍ਰਧਾਨ ਰਜਿੰਦਰ ਸਿੰਘ ਸ਼ਿੰਦੀ, ਹੀਰਾ ਖੇਪੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਨਵਾਂ ਸ਼ਹਿਰ, ਵਿੱਕੀ ਚੌਧਰੀ, ਸਰਪੰਚ ਬਾਲ ਕਿਸ਼ਨ, ਸਰਪੰਚ ਜਲਸੂ ਰਾਮ, ਸਰਪੰਚ ਗੁਰਨਾਮ ਸਿੰਘ, ਸਰਪੰਚ ਭਜਨ ਲਾਲ, ਬਲਦੇਵ ਭਾਟੀਆ, ਸਰਪੰਚ ਗੀਤਾ ਰਾਣੀ, ਸਰਪੰਚ ਕੈਪਟਨ ਅਮਰ ਚੰਦ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ