Thursday, May 09, 2024

Punjab

ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲੇ ਵਿਚ ਹੋਈ ‘ਈ-ਈ. ਪੀ. ਆਈ. ਸੀ’ ਦੀ ਸ਼ੁਰੂਆਤ

PUNJAB NEWS EXPRESS | January 25, 2021 05:31 PM

ਨਵਾਂਸ਼ਹਿਰ: ਰਾਸ਼ਟਰੀ ਵੋਟਰ ਦਿਵਸ ਮੌਕੇ ਅੱਜ ਜ਼ਿਲੇ ਵਿਚ ‘ਈ-ਈ. ਪੀ. ਆਈ. ਸੀ’ (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਤੌਰ ’ਤੇ ਸ਼ੁਰੂਆਤ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਤੋਂ ਕੀਤੀ ਗਈ। ਇਸ ਮੌਕੇ ਉਨਾਂ ਵੱਲੋਂ ਇਕ ਵਿਸ਼ੇਸ਼ ਵੋਟਰ ਜਾਗਰੂਕਤਾ ਵੈਨ ਨੂੰ ਵੀ ਰਵਾਨਾ ਕੀਤਾ ਗਿਆ।

ਉਨਾਂ ਦੱਸਿਆ ਕਿ ਹੁਣ ਵੋਟਰ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਨੂੰ ਵੇਖ ਅਤੇ ਪਿ੍ਰੰਟ ਕਰ ਸਕਦੇ ਹਨ। ਉਨਾਂ ਦੱਸਿਆ ਕਿ ਜਿਨਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨੀਕ ਮੋਬਾਈਲ ਨੰਬਰ ਦਰਜ ਕਰਵਾਇਆ ਹੈ, ਉਹ ਆਪਣਾ ‘ਈ-ਈ. ਪੀ. ਆਈ. ਸੀ’ ਵੋਟਰ ਕਾਰਡ ਅੱਜ ਤੋਂ ਡਾਊਨਲੋਡ ਕਰ ਸਕਦਾ ਹੈ। ਉਨਾਂ ਦੱਸਿਆ ਕਿ 25 ਜਨਵਰੀ ਤੋਂ 31 ਜਨਵਰੀ ਦੇ ਸਮੇਂ ਦੌਰਾਨ ਕੇਵਲ ਨਵੇਂ ਵੋਟਰ ਆਪਣਾ ਕਾਰਡ ਡਾਊਨਲੋਡ ਕਰ ਸਕਦੇ ਹਨ ਅਤੇ ਇਕ ਫਰਵਰੀ ਤੋਂ ਬਾਅਦ ਸਾਰੇ ਰਜਿਸਟਰਡ ਵੋਟਰ, ਜਿਨਾਂ ਦਾ ਮੋਬਾਈਲ ਨੰਬਰ ਯੂਨੀਕ ਹੈ, ਆਪਣੇ ਈ-ਈ. ਪੀ. ਆਈ. ਸੀ ਡਾਊਨਲੋਡ ਕਰ ਸਕਦੇ ਹਨ। ਉਨਾਂ ਦੱਸਿਆ ਕਿ ਅੱਜ ਪੋਲਿੰਗ ਸਟੇਸ਼ਨਾਂ ’ਤੇ ਪ੍ਰਤੀ ਬੀ. ਐਲ. ਓ ਵੱਲੋਂ ਪੰਜ-ਪੰਜ ਨਵੇਂ ਬਣੇ ਵੋਟਰਾਂ ਦੇ ਵੋਟਰ ਸ਼ਨਾਖਤੀ ਕਾਰਡ ਡਾਊਨਲੋਡ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ‘ਈ-ਈ. ਪੀ. ਆਈ. ਸੀ’ ਇਕ ਨਾਨ-ਐਡਿਟੇਬਲ ਪੋਰਟੇਬਲ ਡਾਕੂੂਮੈਂਟ ਫਾਰਮੈਟ (ਪੀ. ਡੀ. ਐਫ) ਦਾ ਰੂਪ ਹੈ। ਇਹ ਮੋਬਾਈਲ ’ਤੇ ਜਾਂ ਸੈਲਫ-ਪਿ੍ਰੰਟੇਬਲ ਰੂਪ ਵਿਚ ਕੰਪਿਊਟਰ ਉੱਪਰ ਡਾਊਨਲੋਡ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਨਾਂ ਵਿਸ਼ੇਸ਼ ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲੇ ਦੇ ਵੱਖ-ਵੱਖ ਥਾਵਾਂ ਲਈ ਰਵਾਨਾ ਕੀਤਾ। ਇਸ ਵੈਨ ਵੱਲੋਂ ਜ਼ਿਲਾ ਸੇਵਾ ਕੇਂਦਰ ਨਵਾਂਸ਼ਹਿਰ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਖਟਕੜ ਕਲਾਂ, ਬੱਸ ਸਟੈਂਡ ਬੰਗਾ ਅਤੇ ਗੁਰੂ ਤੇਗ ਬਹਾਦਰ ਗੇਟ ਬਾਜ਼ਾਰ ਬੰਗਾ ਵਿਖੇ ਵੋਟਰਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਵੋਟਰ ਜਾਗਰੂਕਤਾ ਨਾਟਕ ਖੇਡਿਆ ਗਿਆ। ਇਸੇ ਤਰਾਂ ਟ੍ਰਾਂਸਜੈਂਡਰ ਆਈਕਾਨ ਪ੍ਰੀਤੀ ਮਹੰਤ, ਪੀ. ਡਬਲਿਊ. ਡੀ ਆਈਕਾਨ ਕਸ਼ਮੀਰ ਸ਼ਿਘ ਸਨਾਵਾ, ਜ਼ਿਲਾ ਆਈਕਾਨ ਜਸਪਾਲ ਸਿੰਘ ਗਿੱਧਾ ਵੱਲੋਂ ਵੀ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ