Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਕੇਂਦਰ ਦੀ ਤਾਨਾਸ਼ਾਹੀ ਖ਼ਤਮ ਕਰਨ ਲਈ ਅੱਜ ਦੇ ‘ਚੱਕਾ ਜਾਮ’ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਆਮ ਲੋਕ: ਰਾਜਿੰਦਰ ਸਿੰਘ ਬਡਹੇੜੀ

PUNJAB NEWS EXPRESS | February 06, 2021 10:54 AM

ਚੰਡੀਗੜ੍ਹ: ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਦੇ ਸਟੇਟ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਤਾਨਾਸ਼ਾਹੀ ਢੰਗ ਨਾਲ ਭਾਰਤੀ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ। ਉਹ ਕਿਸਾਨ ਅੰਦੋਲਨ ਨੂੰ ਆਪਣੀ ਤਾਕਤ ਨਾਲ ਦਬਾਉਣਾ ਤੇ ਆਪਣੇ ਹੰਕਾਰ ਨਾਲ ਤਿੰਨ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਜਾਰੀ ਰੱਖਣਾ ਚਾਹੁੰਦੀ ਹੈ। ਸ. ਬਡਹੇੜੀ ਨੇ ਸੱਦਾ ਦਿੱਤਾ ਕਿ ਕੇਂਦਰ ਦੀ ਤਾਨਾਸ਼ਾਹੀ ਨੂੰ ਖ਼ਤਮ ਕਰਨ ਲਈ ਆਮ ਲੋਕ ਭਲਕੇ ਸਨਿੱਚਰਵਾਰ 6 ਫ਼ਰਵਰੀ ਨੂੰ ਰਾਸ਼ਟਰ–ਪੱਧਰੀ ‘ਚੱਕਾ ਜਾਮ’ ਵਿੱਚ ਕਿਸਾਨਾਂ ਨੂੰ ਮੁਕੰਮਲ ਸਹਿਯੋਗ ਦੇਣ।

ਸ. ਬਡਹੇੜੀ ਨੇ ਕਿਹਾ ਕਿ ਕਿਸਾਨ ਹੁਣ ਕਿਸੇ ਵੀ ਹਾਲਤ ਵਿੱਚ ਦੇਸ਼ ਵਿੱਚ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਦੇਸ਼ ’ਚੋਂ ਤਾਨਾਸ਼ਾਹ ਸਰਕਾਰ ਦਾ ਖ਼ਾਤਮਾ ਕਰਨ ਲਈ ਲੋਕ–ਅੰਦੋਲਨ ਸ਼ੁਰੂ ਹੋ ਚੁੱਕਾ ਹੈ ਤੇ ਕਿਸਾਨ ਇਸ ਦੀ ਅਗਵਾਈ ਕਰ ਰਹੇ ਹਨ। ਇਹ ਦੁਨੀਆ ਦੇ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਸਿੱਧ ਹੋਣ ਵਾਲਾ ਹੈ।

ਸ. ਬਡਹੇੜੀ ਨੇ ਕਿਹਾ ਕਿ ਸਰਕਾਰ ਨੂੰ ਸਖ਼ਤ ਠੰਢ ਵਿੱਚ ਕਿਸਾਨਾਂ ਦੇ ਨਾਲ–ਨਾਲ ਬੱਚਿਆਂ ਤੇ ਬੀਬੀਆਂ–ਭੈਣਾਂ ਦੀ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬ ਦਾ ਕਦੇ ਕੋਈ ਖ਼ਿਆਲ ਨਹੀਂ ਰੱਖਿਆ। ਸਿੱਖਾਂ ਸਮੇਤ ਸਮੂਹ ਪੰਜਾਬੀਆਂ ਨੇ ਦੇਸ਼ ਲਈ ਅਥਾਹ ਕੁਰਬਾਨੀਆਂ ਕੀਤੀਆਂ ਹਨ ਪਰ ਦੇਸ਼ ਵਿੱਚ ਹੁਣ ‘ਭਾੜੇ ਦੇ ਕੁਝ ਟੱਟੂ’ ਉਨ੍ਹਾਂ ਨੂੰ ਹੀ ‘ਖ਼ਾਲਿਸਤਾਨੀ ਤੇ ਅੱਤਵਾਦੀ’ ਦੱਸ ਰਹੇ ਹਨ।

ਸ. ਬਡਹੇੜੀ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਹੁਣ ਲਾਹੇਵੰਦਾ ਧੰਦਾ ਨਹੀਂ ਰਿਹਾ। ਇਸ ਲਈ ਸਿਰਫ਼ ਤੇ ਸਿਰਫ਼ ਕੇਂਦਰ ਦੀਆਂ ਸਰਕਾਰਾਂ, ਪੂੰਜੀਪਤੀ ਤਾਕਤਾਂ ਤੇ ਅਡਾਨੀ–ਅੰਬਾਨੀ ਵਰਗੇ ਮੁੱਠੀ ਭਰ ਸਰਮਾਏਦਾਰ ਜ਼ਿੰਮੇਵਾਰ ਹਨ। ਦਰਅਸਲ, ਉਹ ਕਿਸਾਨ ਤੇ ਆਮ ਆਦਮੀ ਨੂੰ ਕਦੇ ਸਿਖ਼ਰਾਂ ਉੱਤੇ ਪੁੱਜਣ ਹੀ ਨਹੀਂ ਦੇਣਾ ਚਾਹੁੰਦੇ।ਸ. ਬਡਹੇੜੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਦੇਸ਼ ਵਿੱਚ ਅਮਨ–ਚੈਨ ਕਾਇਮ ਕਰਨ ਵਿੱਚ ਸਹਿਯੋਗ ਦੇਵੇ। ਇਹ ਕਾਨੂੰਨ ਰੱਦ ਕਰਨ ਨਾਲ ਸਰਕਾਰ ਕੋਈ ਛੋਟੀ ਨਹੀਂ ਹੋ ਜਾਵੇਗਾ, ਸਗੋਂ ਇੰਝ ਉਸ ਦਾ ਵਡੱਪਣ ਹੀ ਸਿੱਧ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ