Thursday, April 25, 2024

Punjab

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਬ ਡਵੀਜ਼ਨ ਮਾਲੇਰਕੋਟਲਾ ਵਿਚ 10 ਮਾਰਚ ਤੱਕ ਵਿਸ਼ੇਸ਼ ਕੈਂਪਾਂ ਵਿਚ ਬਣਾਏ ਜਾਣਗੇ ਕਾਰਡ ਐਸ.ਡੀ.ਐਮ

PUNJAB NEWS EXPRESS | March 03, 2021 05:24 PM

ਮਾਲੇਰਕੋਟਲਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜਨ ਮਾਲੇਰਕੋਟਲਾ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ. ਕਾਰਡ ਬਣਾਉਣ ਦੀ ਚਲ ਰਹੀ ਪ੍ਰਕ੍ਰਿਆ ਹੁਣ 10 ਮਾਰਚ 2021 ਤੱਕ ਜਾਰੀ ਰਹੇਗੀ।ਇਹ ਜਾਣਕਾਰੀ ਸ੍ਰੀ ਟੀ. ਬੈਨਿਥ, ਆਈ.ਏ.ਐਸ., ਐਸ.ਡੀ.ਐਮ. ਮਾਲੇਰਕੋਟਲਾ ਨੇ ਆਪਣੇ ਦਫਤਰ ਵਿਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਿਚ ਦਿੱਤੀ।ਸ੍ਰੀ ਬੈਨਿਥ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵੱਧ ਤੋੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜ਼ੋੋ ਵੱਧ ਤੋੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਉਠਾ ਸਕਣ।
ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਧਾਰਕ ਨੂੰ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕੈਂਪਾਂ ਦੋਰਾਨ ਯੋਗ ਵਿਅਕਤੀ ਆਪਣੇ ਬੀਮਾ ਕਾਰਡ ਬਨਵਾਉਣ ਸਬੰਧੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ੍ਰੀ ਬੈਨਿਥ ਨੇ ਸਬ ਡਵੀਜ਼ਨ ਮਾਲੇਰਕੋਟਲਾ ਦੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਲਾਭਪਾਤਰੀ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਸ ਸਕੀਮ ਤਹਿਤ ਆਪਣੇ ਬੀਮਾ ਕਾਰਡ ਬਨਵਾਉਣ। ਉਹਨਾਂ ਸਮੂਹ ਨਗਰ ਪੰਚਾਇਤਾਂ ਦੇ ਸਰਪੰਚਾਂ ਨੂੰ ਵੀ ਅਪੀਲ ਕੀਤੀ ਹੈ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਬਨਵਾਉਣ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾਉਣ ਤੋਂ ਬਾਕੀ ਨਾ ਰਹੇ।
ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸਾਰੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ—ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋਰਡ ਨਾਲ ਪੰਜੀਕ੍ਰਿਤ ਮਜਦੂਰ, ਛੋਟੇ ਵਪਾਰੀ, ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਸ.ਈ.ਆਈ.ਸੀ. ਡਾਟਾ 2011 ਵਿਚ ਸ਼ਾਮਿਲ ਪਰਿਵਾਰ ਰਜਿਸਟਰੇਸ਼ਨ ਕਰਵਾਉਣ ਲਈ ਯੋਗ ਹਨ, ਜੋ ਕਿ 30 ਰੁਪਏ ਪ੍ਰਤੀ ਕਾਰਡ ਫੀਸ ਦੇ ਕੇ ਆਪਣੇ ਕਾਰਡ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡਾਂ ਦੀ ਰਜਿਸਟਰੇਸ਼ਨ ਕਰਨ ਲਈ ਸਬ ਡਵੀਜਨ ਮਾਲੇਰਕੋਟਲਾ ਦੇ ਵੱਖ ਵੱਖ ਪਿੰਡਾਂ, ਸੇਵਾ ਕੇਂਦਰਾਂ, ਮਾਰਕਿਟ ਕਮੇਟੀ ਮਾਲੇਰਕੋਟਲਾ/ਅਮਰਗੜ੍ਹ ਅਤੇ ਨਗਰ ਕੌਂਸਲ ਦਫਤਰ ਮਾਲੇਰਕੋਟਲਾ ਵਿਚ ਮਿਤੀ 22.02.2021 ਤੋਂ ਲੈ ਕੇ ਰੋਜਾਨਾ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜੋ ਕਿ 10.03.2021 ਤੱਕ ਲਗਾਏ ਜਾਣਗੇ।
ਸ੍ਰੀ ਬੈਨਿਥ ਨੇ ਇਹਨਾਂ ਕੈਂਪਾਂ ਵਿਚ ਸਹਿਯੋਗ ਦੇ ਰਹੇ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਪਟਵਾਰੀਆਂ, ਕੰਪਿਊਟਰ ਆਪਰੇਟਰਾਂ, ਪੰਚਾਇਤ ਸਕੱਤਰ, ਜੀ.ਓ.ਜੀ, ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਤੱਕ ਇਹਨਾਂ ਸਾਰਿਆਂ ਦੇ ਉੱਦਮ ਸਕਦਾ ਬਹੁਤ ਸਾਰੇ ਯੋਗ ਵਿਅਕਤੀ ਆਪਣਾ ਕਾਰਡ ਬਨਵਾਉਣ ਸਬੰਧੀ ਇਹਨਾਂ ਕੈਂਪਾਂ ਵਿਚ ਰਜਿਸਰੇਸ਼ਨ ਕਰਵਾ ਚੁੱਕੇ ਹਨ ਅਤੇ ਆਸ ਹੈ ਕਿ ਕੈਂਪ ਖਤਮ ਹੋਣ ਤੱਕ ਸਾਰੇ ਯੋਗ ਵਿਅਕਤੀ ਆਪਣਾ ਸਰਬੱਤ ਸਿਹਤ ਬੀਮਾ ਕਾਰਡ ਬਣਵਾ ਲੈਣਗੇ।
ਇਸ ਮੌੌਕੇ ਹੋਰਨਾਂ ਤੋੋਂ ਇਲਾਵਾ ਸ੍ਰੀ ਬਾਦਲ ਦੀਨ, ਤਹਿਸੀਲਦਾਰ, ਮਾਲੇਰਕੋਟਲਾ, ਸ੍ਰੀ ਸੁਖਦੇਵ ਸਿੰਘ, ਕਾਰਜ ਸਾਧਕ ਅਫਸਰ, ਨਗਰ ਕੌੌਂਸਲ, ਮਾਲੇਰਕੋਟਲਾ, ਸ੍ਰੀਮਤੀ ਰਿੰਪੀ ਗਰਗ, ਬੀ.ਡੀ.ਪੀ.ਓ. ਮਾਲੇਰਕੋਟਲਾ 2, ਸ੍ਰੀਮਤੀ ਅਮਨਦੀਪ ਕੌਰ, ਬੀ.ਡੀ.ਪੀ.ਓ. ਮਾਲੇਰਕੋਟਲਾ 1 ਤੋੋਂ ਇਲਾਵਾ ਸਿਵਲ ਹਸਪਤਾਲ ਮਾਲੇਰਕੋਟਲਾ, ਅਮਰਗੜ੍ਹ, ਨਗਰ ਪੰਚਾਇਤ ਅਮਰਗੜ੍ਹ ਅਤੇ ਫੂਡ ਸਪਲਾਈ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ