Thursday, April 25, 2024

Punjab

ਬਾਦਲ ਦਲ ਨਾਲੋਂ ਤੋੜ-ਵਿਛੋੜਾ ਕਰਕੇ ਬਠਿੰਡੇ ਦੇ ਕਈਂ ਆਗੂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) `ਚ ਹੋਏ ਸ਼ਾਮਿਲ

PUNJAB NEWS EXPRESS | March 03, 2021 05:34 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦੇ ਹਿਤੈਸ਼ੀ ਲੋਕ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਦੇ ਸਰਗਰਮ ਅਤੇ ਉਘੇ ਆਗੂਆਂ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ਼ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿੱਚ ਸ਼ਮੂਲੀਅਤ ਕੀਤੀ।
ਅਕਾਲੀ ਦਲ ਬਾਦਲ ਤਾਨਾਸ਼ਾਹੀ, ਗਲਤ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਰੋਸ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਸ: ਸੁਖਚੈਨ ਸਿੰਘ ਕਾਕਾ ਬਰਾੜ, ਸ: ਬਲਬੀਰ ਸਿੰਘ, ਸ: ਸ਼ਿਵਚਰਨ ਸਿੰਘ ਅਤੇ ਬੀਬੀ ਪਲਵਿੰਦਰ ਕੌਰ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ। ਉਪਰੋਕਤ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿੱਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ `ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀ ਹੈ।
ਬਾਦਲ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਇਲਾਕੇ ਨਾਲ ਸਬੰਧਤ ਉਪਰੋਕਤ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਾ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸ: ਢੀਂਡਸਾ ਨੇ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿੱਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ- ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ `ਤੇ ਪਾਰਟੀ ਦੇ ਇਸ਼ਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਪ੍ਰਮੁੱਖ ਆਗੂ ਸ: ਭੋਲਾ ਸਿੰਘ ਗਿੱਲ ਪੱਤੀ, ਐਡਵੋਕੇਟ ਛਿੰਦਰ ਪਾਲ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਖਾਲਸਾ, ਬੀਬੀ ਗੁਰਮਿੰਦਰ ਕੌਰ ਢਿੱਲੋਂ, ਸ: ਭੁਪਿੰਦਰ ਸਿੰਘ ਸੇਮਾ, ਜਥੇਦਾਰ ਮੱਖਣ ਸਿੰਘ ਲਹਿਰਾ ਬੇਗਾ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ