Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

PUNJAB NEWS EXPRESS | April 14, 2021 01:42 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ, ”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।“ ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।

ਕੇਂਦਰੀ ਮੰਤਰੀ ਦੇ ਛੇਤੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿਚ ਵਾਧਾ ਬਾਅਦ ਵਿਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।

ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ।

ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ