Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਸੈਂਪਲਿੰਗ ਵਧਾਉਣ ਦੇ ਆਦੇਸ਼

Punjabnewsexpress | November 27, 2021 08:23 PM

ਸਹੀਦ ਭਗਤ ਸਿੰਘ ਨਗਰ:ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਵਿਡ ਦੇ ਕੇਸਾਂ ਵਿੱਚ ਵਾਧਾ ਹੋਣ ਦੀ ਸੂਚਨਾਵਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਕਾਬੂ ਵਿੱਚ ਰੱਖਣ ਲਈ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਵਿਆਪਕ ਕੋਵਿਡ -19 ਸੈਂਪਲਿੰਗ ਅਤੇ ਸ਼ੱਕੀ ਮਾਮਲਿਆਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਕਿ ਵਾਇਰਸ `ਤੇ ਜਿੱਤ ਲਈ ਜੰਗੀ ਪੱਧਰ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਬਾਜ਼ਾਰਾਂ, ਭੀੜ ਭੜੱਕੇ ਵਾਲੇ ਖੇਤਰਾਂ ਅਤੇ ਹੋਰ ਥਾਵਾਂ `ਤੇ ਲੋਕਾਂ ਦੀ ਅਚਨਚੇਤ ਸੈਂਪਲਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਥਾਵਾਂ `ਤੇ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣ ਜਿੱਥੇ ਲੋਕਾਂ ਦਾ ਵਧੇਰੇ ਆਉਣ ਜਾਣ ਹੋਵੇ।ਸ਼੍ਰੀ ਸਾਰੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੈਂਪਲਿੰਗ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਕਿਉਂਕਿ ਇਸ ਨਾਲ ਲੋਕਾਂ ਦੀ ਜਾਨਲੇਵਾ ਬਿਮਾਰੀ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਮਾਰੀ ਦੇ ਗਰਾਫ ਨੂੰ ਪੱਧਰਾ ਰੱਖਣ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਬਿਮਾਰੀ ਤੋਂ ਬਚਾਅ ਪ੍ਰਬੰਧਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਹੜੇ ਲੋਕ ਟੀਕਾਕਰਣ ਦੀ ਦੂਸਰੀ ਖੁਰਾਕ ਲੈਣ ਲਈ ਅੱਗੇ ਨਹੀਂ ਆ ਰਹੇ ਹਨ, ਉਨ੍ਹਾਂ ਨੂੰ ਦੂਜੀ ਖੁਰਾਕ ਦੇਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੀਕਾਕਰਣ ਵਿੱਚ ਸੂਬੇ ਚੋਂ ਚੌਥੇ ਸਥਾਨ ’ਤੇ ਹੈ।ਉਨ੍ਹਾਂ ਕਿਹਾ ਕਿ ਟੀਕਾਕਰਣ ਮੁਹਿੰਮ ਤਹਿਤ ਸਾਰੇ ਯੋਗ ਵਿਅਕਤੀਆਂ ਨੂੰ ਲਿਆਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ, ਜਿਸ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਧੋਣਾ ਅਤੇ ਹੋਰ ਸ਼ਾਮਲ ਹਨ।ਉਨ੍ਹਾਂ ਨੇ ਸਾਰੇ ਯੋਗ ਵਿਅਕਤੀਆਂ ਨੂੰ ਆਪਣਾ ਟੀਕਾਕਰਣ ਕਰਵਾਉਣ ਦੀ ਅਪੀਲ ਵੀ ਕੀਤੀ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ