Thursday, April 25, 2024

Punjab

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Punjabnewsexpress | December 07, 2021 08:47 PM

ਪਟਿਆਲਾ:ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲੇਖ ਰਚਨਾ, ਨਾਅਰਾ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਅਰੰਭ ਵਿਚ ਸਕੂਲ ਦੇ ਇੰਚਾਰਜ ਸ੍ਰੀ ਨਰਿੰਦਰ ਕੁਮਾਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋ ਪਹੁੰਚੇ ਮਾਹਿਰਾਂ ਦਾ ਸਵਾਗਤ ਕਰਦੇ ਹੋਏ, ਪਰਾਲੀ ਦੀ ਸੰਭਾਲ ਅਤੇ ਵਿਗੜ ਰਹੇ ਵਾਤਾਵਰਨ ਦੀ ਸਮੱਸਿਆ ਦੇ ਹੱਲ ਲਈ ਸਭ ਨੂੰ ਪ੍ਰੇਰਿਤ ਕੀਤਾ। ਡਾ ਗੁਰਉਪਦੇਸ਼ ਕੌਰ, ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਬੱਚਿਆ ਨੂੰ ਵਾਤਾਵਰਨ ਸੰਭਾਲ ਲਈ ਉਤਸ਼ਾਹਿਤ ਕੀਤਾ। ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਡਾ ਗੁਰਨਾਜ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਭੋਜਨ ਪ੍ਰੋਸੈਸਿੰਗ) ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਦਾ ਸੰਚਾਲਨ ਸ੍ਰੀ ਮਨਪ੍ਰੀਤ ਕੌਰ, ਵੋਕੇਸ਼ਨਲ ਅਧਿਆਪਕਾਂ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ ਪਟਿਆਲਾ ਅਤੇ ਪ੍ਰਿੰਸੀਪਲ ਡਾ. ਸੰਤੋਸ਼ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸ਼੍ਰੀ ਜਸਬੀਰ ਸਿੰਘ ਮੈਂਬਰ ਬਲਾਕ ਸੰਮਤੀ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ