Friday, April 26, 2024

Punjab

ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੈਮੀਨਾਰ ਦਾ ਆਯੋਜਨ

Punjabnewsexpress | December 07, 2021 08:49 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਨਾਭਾ ਰੋਡ ਪਟਿਆਲਾ ਸਥਿਤ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਮਿਤੀ 13 ਦਸੰਬਰ ਨੂੰ ਸਮਾਂ ਸਵੇਰੇ 11 ਵਜੇ ਤੋਂ 2 ਵਜੇ ਤੱਕ ਇੱਕ ਸੈਮੀਨਾਰ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦਾ ਵਿਸ਼ਾ “ਸ਼੍ਰੋਮਣੀ ਅਕਾਲੀ ਦਲ ਅਤੀਤ, ਵਰਤਮਾਨ ਅਤੇ ਭਵਿੱਖ” ਰੱਖਿਆ ਗਿਆ ਹੈ।

ਸੈਮੀਨਾਰ ਵਿੱਚ ਉਘੇ ਸਿੱਖ ਵਿਦਵਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ.ਪੀ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਬਲਕਾਰ ਸਿੰਘ ਅਤੇ ਡਾ. ਅਮਰਜੀਤ ਸਿੰਘ ਗਰੇਵਾਲ ਉਚੇਚੇ ਤੌਰ `ਤੇ ਸਿ਼ਰਕਤ ਕਰਨਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਸ: ਨਿਧੜਕ ਸਿੰਘ ਬਰਾੜ ਅਤੇ ਦਫ਼ਤਰ ਸਕੱਤਰ ਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੈਮੀਨਾਰ ਕਰਵਾਉਣ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਸ: ਸੁਖਵੰਤ ਸਿੰਘ ਸਰਾਓ ਦੀ ਚੇਅਰਮੈਨਸਿ਼ਪ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਵਿੱਚ ਸ: ਰਣਧੀਰ ਸਿੰਘ ਰੱਖੜਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਗੁਰਬਚਨ ਸਿੰਘ ਬਚੀ, ਸ: ਅਮਰਿੰਦਰ ਸਿੰਘ ਚੰਡੀਗੜ੍ਹ, ਸ: ਮਨਪ੍ਰੀਤ ਸਿੰਘ ਤਲਵੰਡੀ, ਸ: ਰਣਧੀਰ ਸਿੰਘ ਨਲੀਨਾ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।
ਸ:ਨਿਧੜਕ ਸਿੰਘ ਬਰਾੜ ਨੇ ਕਿਹਾ ਕਿ 101 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਨਾਂਮੱਤਾ ਇਤਿਹਾਸ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਜ਼ਾਦੀ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਇਤਿਹਾਸਕ ਦਿਹਾੜੇ ਦੀ ਮਹਤੱਤਾ ਨੂੰ ਵੇਖਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਉਪਰੋਕਤ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਿੱਖ ਵਿਦਵਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਵੱਖ- ਵੱਖ ਪੱਖਾਂ `ਤੇ ਚਰਚਾ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ