Thursday, April 25, 2024

Punjab

ਡੀ ਸੀ ਸਾਰੰਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ

Punjabnewsexpress | December 07, 2021 08:51 PM

ਸਹੀਦ ਭਗਤ ਸਿੰਘ ਨਗਰ :ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ’ਚ ਯੋਗਦਾਨ ਦੀ ਸ਼ੁਰੂਆਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਟੋਕਨ ਝੰਡਾ ਭੇਂਟ ਕਰਕੇ ਕੀਤੀ ਗਈ। ਫੰਡ ਲਈ ਯੋਗਦਾਨ ਪਾਉਂਦੇ ਹੋਏ ਡੀ ਸੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੱਖਿਆ ਸੈਨਾਵਾਂ ਭਲਾਈ ਕਾਰਜਾਂ ਲਈ ਪੂਰੀ ਵਚਨਬੱਧਤਾ ਨਾਲ ਯੋਗਦਾਨ ਪਾਉਣ ਕਿਉਂਕਿ ਇਹ ਸਾਰਾ ਪੈਸਾ ਰੱਖਿਆ ਕਰਮਚਾਰੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਦਿਨ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਪ੍ਰਤੀ ਸਾਡਾ ਧੰਨਵਾਦ ਪ੍ਰਗਟ ਕਰਨ ਦਾ ਇੱਕ ਵਿਲੱਖਣ ਮੌਕਾ ਹੈ, ਜਿਨ੍ਹਾਂ ਨੇ ਦਿ੍ਰੜਤਾ ਅਤੇ ਦਲੇਰੀ ਨਾਲ ਸਾਡੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕੀਤੀ ਅਤੇ ਕੁਦਰਤੀ ਆਫ਼ਤਾਂ ਅਤੇ ਜੰਗ ਵਰਗੀਆਂ ਸਥਿਤੀਆਂ ਦੇ ਮੱਦੇਨਜ਼ਰ ਵੱਡਮੁੱਲੀ ਸੇਵਾ ਨਿਭਾਈ।  ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿ ਪਿਛਲੇ ਸਾਲ ਅਸੀਂ ਸਾਰੇ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਹੇਠ ਸੀ, ਇਸ ਲਈ ਸਾਨੂੰ ਪਿਛਲੇ ਸਾਲ ਦੇ ਪਾੜੇ ਨੂੰ ਭਰਨ ਲਈ ਇਸ ਵਾਰ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦ ਸੈਨਿਕਾਂ, ਸੇਵਾ ਕਰ ਰਹੇ ਅਤੇ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੀ ਮਹਾਨ ਬਹਾਦਰੀ ਅਤੇ ਦਿ੍ਰੜ ਇਰਾਦੇ ਲਈ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਕੋਲ 26 ਫੌਜੀ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨ੍ਹਾਂ ਕਿਹਾ ਕਿ ਹਰ ਸੈਨਿਕ ਦੀ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਦੀ ਵਚਨਬੱਧਤਾ ਅਸਧਾਰਣ ਹੁੰਦੀ ਹੈ ਅਤੇ ਵਰਦੀ ਪਾ ਕੇ ਦੇਸ਼ ਦੀ ਸੇਵਾ ਕਰਨਾ ਹਰ ਵਿਅਕਤੀ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੈਨਿਕ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਬੇਹੱਦ ਕਠਿਨ ਹਾਲਾਤਾਂ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਅਸੀਂ ਉਨ੍ਹਾਂ ਦੀ ਸਾਵਧਾਨੀ ਸਦਕਾ ਹੀ ਚੈਨ ਦੀ ਨੀਂਦ ਦਾ ਆਨੰਦ ਮਾਣਦੇ ਹਾਂ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਪੈਸ਼ਲ ਨਿਊਜ਼ ਬੁਲੇਟਿਨ ‘ਰਣਯੋਧੇ’ ਦੀ ਕਾਪੀ ਵੀ ਜਾਰੀ ਕੀਤੀ ਜਿਸ ਵਿੱਚ ਰੱਖਿਆ ਕਰਮਚਾਰੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।ਇਸ ਮੌਕੇ ਏ ਡੀ ਸੀ (ਜ) ਜਸਬੀਰ ਸਿੰਘ ਅਤੇ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕਰਮਚਾਰੀ ਸੁਪਰਡੈਂਟ ਕੁਲਵੰਤ ਸਿੰਘ, ਸ੍ਰੀਮਤੀ ਰੰਜੀਤਾ ਸਹੋਤਾ ਤੇ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜੀ ਓ ਜੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ