Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ

Punjabnewsexpress | December 07, 2021 08:53 PM

ਪਟਿਆਲਾ:ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫ਼ਤੇ ਦਾ ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ 13 ਦਸੰਬਰ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਕੀਤੀ ਜਾਣੀ ਹੈ।
ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆ ਡੇਅਰੀ ਵਿਕਾਸ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਫ਼ੋਟੋ ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14, ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆ ਸਕਦੇ ਹਨ।
ਬੁਲਾਰੇ ਨੇ ਦੱਸਿਆ ਕਿ ਟ੍ਰੇਨਿੰਗ ਤੋਂ ਬਾਅਦ ਲਾਭਪਾਤਰੀਆਂ ਦੇ 2 ਤੋਂ 20 ਪਸ਼ੂਆਂ ਦੇ ਕਰਜ਼ੇ ਬੈਂਕਾਂ ਨੂੰ ਭੇਜੇ ਜਾਣਗੇ ਜਿਸ ਵਿੱਚ ਜਨਰਲ ਜਾਤੀ ਲਈ 25 ਪ੍ਰਤੀਸ਼ਤ 17500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਲਈ 33 ਪ੍ਰਤੀਸ਼ਤ 23100 ਰੁਪਏ ਪ੍ਰਤੀ ਪਸ਼ੂ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ 'ਤੇ 1.60 ਲੱਖ ਰੁਪਏ ਕੇ.ਸੀ.ਸੀ ਲਿਮਟ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਫਾਰਮ ਵੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਭਰੇ ਜਾ ਰਹੇ ਹਨ। ਚਾਹਵਾਨ ਲਾਭਪਾਤਰੀ ਜਿਸ ਕੋਲ ਘੱਟੋ ਘੱਟ 2 ਦੁਧਾਰੂ ਪਸ਼ੂ ( ਮੱਝਾਂ ਜਾਂ ਗਾਵਾਂ) ਹੋਣ ਆਪਣਾ ਕੇ.ਸੀ.ਸੀ ਫਾਰਮ ਅਪਲਾਈ ਕਰ ਸਕਦਾ ਹੈ। ਅਪਲਾਈ ਕਰਨ ਲਈ 4 ਫ਼ੋਟੋਆਂ, ਬੈਂਕ ਖਾਤੇ ਦੀ ਕਾਪੀ, ਪੈਨ ਕਾਰਡ, ਅਧਾਰ ਕਾਰਡ , ਪੜਾਈ ਸਰਟੀਫਿਕੇਟ ਲੈ ਕੇ ਦਫ਼ਤਰ ਵਿਖੇ ਜਮ੍ਹਾ ਕਰਵਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ