Tuesday, May 07, 2024

Punjab

13 ਦਸੰਬਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਚੋਣ ਸਟਾਫ਼ ਦੇ ਕੋਵਿਡ ਟੀਕਾਕਰਣ ਲਈ ਵਿਸ਼ੇਸ਼ ਕੈਂਪ

PUNJABNEWS EXPRESS | December 11, 2021 07:44 PM

ਸਹੀਦ ਭਗਤ ਸਿੰਘ ਨਗਰ :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਸ਼ਨਿੱਚਰਵਾਰ ਨੂੰ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਡਿਊਟੀਆਂ ਲਈ ਸ਼ਨਾਖਤ ਕੀਤੇ ਆਪਣੇ ਸਟਾਫ਼ ਮੈਂਬਰਾਂ ਦਾ ਪੂਰੀ ਤਰ੍ਹਾਂ ਟੀਕਾਕਰਣ ਕਰਵਾਉਣ ਨੂੰ ਯਕੀਨੀ ਬਣਾਉਣ।ਜ਼ਿਲ੍ਹਾ ਵਿਭਾਗੀ ਮੁਖੀਆਂ ਨੂੰ ਉਕਤ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੁੱਲ 3998 ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਲਗਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 3770 ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ, ਜੋ ਕਿ 94 ਫ਼ੀਸਦੀ ਬਣਦੇ ਹਨ।

ਉਨ੍ਹਾਂ ਦੱਸਿਆ ਕਿ 3998 ਕਰਮਚਾਰੀਆਂ ਵਿੱਚੋਂ 192 ਅਜਿਹੇ ਹਨ ਜਿਨ੍ਹਾਂ ਦੀ ਦੂਜੀ ਖੁਰਾਕ ਬਾਕੀ ਹੈ ਅਤੇ 36 ਅਜਿਹੇ ਹਨ ਜਿਨ੍ਹਾਂ ਨੇ ਵੈਕਸੀਨ ਦੀ ਇੱਕ ਵੀ ਖੁਰਾਕ ਨਹੀਂ ਲਈ ਹੈ। ਸ੍ਰੀ ਸਾਰੰਗਲ ਨੇ ਕਿਹਾ ਕਿ 36 ਵਿੱਚੋਂ ਕੁਝ ਨੇ ਕੋਵਿਡ-19 ਵੈਕਸੀਨ ਦੀ ਕੋਈ ਵੀ ਖੁਰਾਕ ਨਾ ਲੈਣ ਕਾਰਨ ਮੈਡੀਕਲ ਕਾਰਨ ਦੱਸੇ ਹਨ ਪਰ ਹੁਣ ਉਨ੍ਹਾਂ ਨੂੰ ਦੋਵੇਂ ਖੁਰਾਕਾਂ ਲੈਣੀਆਂ ਯਕੀਨੀ ਬਣਾਉਣਾ ਪਵੇਗਾ ਕਿਉਂ ਕਿ ਉਨ੍ਹਾਂ ਲਈ ਚੋਣ ਡਿਊਟੀਆਂ ਨਿਭਾਉਣੀਆਂ ਲਾਜ਼ਮੀ ਹਨ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ 13 ਦਸੰਬਰ ਨੂੰ ਸਿਵਲ ਹਸਪਤਾਲ ਵਿੱਚ ਚੋਣ ਸਟਾਫ਼ ਦੇ ਮੁਕੰਮਲ ਟੀਕਾਕਰਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿੱਥੇ ਵੈਕਸੀਨ ਦੀ ਪਹਿਲੀ ਡੋਜ਼ ਨਾ ਲੈਣ ਵਾਲਿਆਂ ਅਤੇ ਦੂਸਰੀ ਖੁਰਾਕ ਬਕਾਇਆ ਵਾਲਿਆਂ ਲਈ ਪ੍ਰਬੰਧ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਡਿਊਟੀਆਂ ਲਈ ਸਿਰਫ਼ ਮੁਕੰਮਲ ਟੀਕਾਕਰਣ ਵਾਲਾ ਸਟਾਫ਼ ਹੀ ਤਾਇਨਾਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਣ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵੀ ਹੈ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਸਟਾਫ਼ ਨੂੰ ਟੀਕਾਕਰਣ ਲਾਜ਼ਮੀ ਕਰਵਾਉਣ ਦੀ ਹਦਾਇਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਂਪ ਤੋਂ ਬਾਅਦ 100 ਪ੍ਰਤੀਸ਼ਤ ਟੀਕਾਕਰਣ ਵਾਲੇ ਸਟਾਫ਼ ਦਾ ਸਰਟੀਫਿਕੇਟ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾਵੇ। ਡੀ ਸੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਲਾਪਰਵਾਹੀ ਵਰਤਣ ਵਾਲੇ ਜ਼ਿਲ੍ਹਾ ਵਿਭਾਗੀ ਮੁਖੀ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 32 ਤਹਿਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ