Saturday, February 07, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਕੋਵਿਡ-19 ਨਾਲ ਮਰੇ ਲੋਕਾਂ ਦੇ ਪਰਿਵਾਰ ਮੁਆਵਜ਼ੇ ਲਈ ਐਸ ਡੀ ਐਮ ਦਫ਼ਤਰਾਂ ’ਚ ਜਲਦ ਅਰਜ਼ੀਆਂ ਦੇਣ-ਡਿਪਟੀ ਕਮਿਸ਼ਨਰ

PUNJABNEWS EXPRESS | December 13, 2021 07:55 PM

ਨਵਾਂਸ਼ਹਿਰ:ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ’ਚ ਕੋਵਿਡ-19 ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਤੁਰੰਤ ਆਪਣੀ ਸਬ ਡਵੀਜ਼ਨ ਨਾਲ ਸਬੰਧਤ ਐਸ ਡੀ ਐਮ ਦੇ ਦਫ਼ਤਰ ’ਚ ਅਰਜ਼ੀ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ-19 ਕਾਰਨ ਆਪਣੀ ਜਾਨ ਗੁਆ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50, 000 ਰੁਪਏ ਪ੍ਰਤੀ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ, ਜਿਸ ਤੋਂ ਬਾਅਦ ਜ਼ਿਲ੍ਹੇ ਦੇ ਐਸ ਡੀ ਐਮ ਦਫ਼ਤਰਾਂ ’ਚ ਇਸ ਲਈ ਪਹਿਲਾਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਆਰੰਭੀ ਹੋਈ ਹੈ।
ਡਿਪਟੀ ਕਮਿਸ਼ਨਰ ਅਨੁਸਾਰ ਮੁਆਵਜ਼ਾ ਹਾਸਲ ਕਰਨ ਸਬੰਧੀ ਬਿਨੇ ਪੱਤਰ ਅਤੇ ਨਾਲ ਲਾਏ ਜਾਣ ਵਾਲੇ ਦਸਤਾਵੇਜ਼ ਜ਼ਿਲ੍ਹੇ ਦੀ ਵੈਬਸਾਈਟ ’ਤੇ ਉਪਲਬਧ ਹਨ।
ਇਸ ਤੋਂ ਇਲਾਵਾ ਮੁਆਵਜ਼ਾ ਲੈਣ ਸਬੰਧੀ ਜੇਕਰ ਫ਼ਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਪ ਮੰਡਲ ਅਤੇ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਹੈਲਪ ਲਾਈਨ ਨੰਬਰਾਂ ’ਤੇ ਸੰਪਰਕ ਕਰ ਸਕਦਾ ਹੈ। ਇਨ੍ਹਾਂ ਹੈਲਪ ਲਾਈਨ ਨੰਬਰਾਂ ’ਚ ਨਵਾਂਸ਼ਹਿਰ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ 01823-220001, ਉਪ ਮੰਡਲ ਮੈਜਿਸਟ੍ਰੇਟ ਬੰਗਾ ਦੇ ਦਫ਼ਤਰ ਵਿਖੇ 01823-265001 ਅਤੇ ਉੱਪ ਮੰਡਲ ਮੈਜਿਸਟ੍ਰੇਟ ਬਲਾਚੌਰ ਦੇ ਦਫ਼ਤਰ ਵਿਖੇ 90232-09143 ਸ਼ਾਮਿਲ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਦੀ ਹੈਲਪ ਲਾਈਨ ਨੰਬਰ 95696-66815 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਸਾਰੰਗਲ ਨੇ ਪੀੜਤ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਆਵਜ਼ਾ ਲੈਣ ਲਈ ਹੋਰ ਦੇਰੀ ਨਾ ਕਰਦੇ ਹੋਏ ਆਪਣੀਆਂ ਅਰਜ਼ੀਆਂ ਤੁਰੰਤ ਆਪਣੇ ਐਸ ਡੀ ਐਮ ਦਫ਼ਤਰਾਂ ’ਚ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਦਾ ਜਲਦ ਨਿਪਟਾਰਾ ਕਰਕੇ ਮੁਆਵਜ਼ੇ ਦੀ ਵੰਡ ਕੀਤੀ ਜਾ ਸਕੇ।
ਮੁਆਵਜ਼ੇ ਲਈ ਦਿੱਤੇ ਜਾਣ ਵਾਲੇ ਬਿਨੇ ਪੱਤਰ ਦੇ ਨਾਲ ਲਾਏ ਜਾਣ ਵਾਲੇ ਦਸਤਾਵੇਜ਼ਾਂ ’ਚ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ (ਬਿਨੇਕਾਰ) ਦਾ ਸਵੈ ਤਸਦੀਕ ਪਛਾਣ ਕਾਰਡ, ਮਿ੍ਰਤਕ ਅਤੇ ਬਿਨੇਕਾਰ ਦੇ ਸਬੰਧ ਦੀ ਤਸਦੀਕ ਕਰਦੇ ਦਸਤਾਵੇਜ਼ ਦੀ ਸਵੈ ਤਸਦੀਕ ਕਾਪੀ, ਕੋਵਿਡ-19 ਦੀ ਪਾਜ਼ਿਟਿਵ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ, ਹਸਪਤਾਲਾ ਦੁਆਰਾ ਜਾਰੀ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ (ਜੇਕਰ ਮੌਤ ਹਸਪਤਾਲ ’ਚ ਹੋਈ ਹੋਵੇ) ਅਤੇ ਮੌਤ ਦੇ ਕਾਰਨ ਸਬੰਧੀ ਮੈਡੀਕਲ ਸਰਟੀਫ਼ਿਕੇਟ ਦੀ ਤਸਦੀਕਸ਼ੁਦਾ ਕਾਪੀ (ਫ਼ਾਰਮ 4/4ਏ), ਮਿ੍ਰਤਕ ਦੇ ਮੌਤ ਸਰਟੀਫ਼ਿਕੇਟ ਦੀ ਅਸਲ ਜਾਂ ਤਸਦੀਕਸ਼ੁਦਾ ਕਾਪੀ, ਕਾਨੂੰਨੀ ਵਾਰਸਾਂ ਸਬੰਧੀ ਤਸਦੀਕਸ਼ੁਦਾ ਸਰਟੀਫ਼ਿਕੇਟ, ਕਲੇਮ ਕਰਤਾ/ਬਿਨੇਕਾਰ ਦੇ ਬੈਂਕ ਦਾ ਰੱਦ (ਕੈਂਸਲਡ) ਹੋਇਆ ਬੈਂਕ ਚੈਕ, ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫ਼ਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ), ਸ਼ਾਮਿਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ